17.4 C
Chandigarh

TODAY NOW NEWS

Friday, March 20, 2026
Homeਪੰਜਾਬਹੁਸ਼ਿਆਰਪੁਰਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ  ਮੱਥਾ ਟੇਕਣ ਆਏ  ਵਿਜੇ ਸਾਂਪਲਾ ਦਾ ਕਾਲੀਆਂ ਝੰਡੀਆਂ...

ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ  ਮੱਥਾ ਟੇਕਣ ਆਏ  ਵਿਜੇ ਸਾਂਪਲਾ ਦਾ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ

ਵਿਜੇ ਸਾਂਪਲਾ ਨੂੰ ਚੇਅਰਮੈਨ ਦਾ ਅਹੁਦਾ ਨਾਂ ਲੈਕੇ ਕਿਸਾਨਾਂ ਦੇ ਹੱਕ ਵਿੱਚ ਖੜਨਾ ਚਾਹੀਦਾ ਸੀ : ਆਗੂ

ਹੁਸ਼ਿਆਰਪੁਰ (ਦਲਜੀਤ ਅਜਨੋਹਾ) : ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਬਿੱਲਾਂ  ਦੇ ਵਿਰੋਧ ਵਿਚ ਜਿਥੇ ਭਾਜਪਾ ਵਰਕਰਾਂ ਦਾ ਵਿਰੋਧ ਲਗਾਤਾਰ ਜਾਰੀ ਹੈ ਉਥੇ ਹੀ  ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ  ਮੱਥਾ ਟੇਕਣ ਆਏ  ਨਵ ਨਿਯੁਕਤ  ਐਸ ਸੀ ਕਮਿਸ਼ਨ ਦੇ ਚੇਅਰਮੈਨ   ਵਿਜੇ ਸਾਂਪਲਾ ਦਾ ਕਿਸਾਨ ਜਥੇਬੰਦੀਆਂ ਅਤੇ ਸਥਾਨਕ ਲੋਕਾਂ  ਵੱਲੋਂ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਗਿਆ। ਵਿਰੋਧ ਪ੍ਰਦਰਸ਼ਨ ਕਰ ਰਹੇ ਆਗੂਆਂ ਨੇ ਕਿਹਾ ਵਿਜੇ ਸਾਂਪਲਾ ਨੂੰ ਭਾਜਪਾ ਵਲੋਂ ਚੇਅਰਮੈਨ ਦਾ ਅਹੁਦਾ ਨਾਂ ਲੈਕੇ ਕਿਸਾਨਾਂ ਦੇ ਹੱਕ ਵਿੱਚ ਖੜਨਾ ਚਾਹੀਦਾ ਸੀ ਪਰ ਇਹ ਕਿਸਾਨਾਂ ਦੇ ਹੱਕ ਵਿੱਚ ਨਾ ਖੜਕੇ ਭਾਜਪਾ ਅਤੇ ਆਰ ਐਸ ਐਸ ਦਾ ਹੱਥ ਠੋਕਾ ਬਣਿਆ ਹੋਇਆ ਹੈ ਅਤੇ ਕਿਹਾ ਕਿ ਭਾਜਪਾ ਸਰਕਾਰ ਨੇ ਤਿੰਨ ਖੇਤੀਵਾੜੀ ਬਿੱਲ ਪਾਸ ਕਰਕੇ ਕਿਸਾਨਾਂ ਨੂੰ ਸੜਕਾਂ ਤੇ ਧਰਨੇ ਲਾਉਣ ਲਈ ਮਜਬੂਰ ਕਰ ਦਿੱਤਾ ਹੈ। 
ਉੱਧਰ ਦੂਜੇ ਪਾਸੇ ਚੇਅਰਮੈਨ ਐਸ ਸੀ ਕਮਿਸ਼ਨ ਭਾਰਤ ਵਿਜੇ ਸਾਂਪਲਾ ਨੇ ਉਨ੍ਹਾਂ ਵਿਰੋਧ ਨੂੰ ਮੰਦਭਾਗਾ ਦੱਸਿਆ ਅਤੇ ਕਿਹਾ ਕਿ ਉਹ ਚੇਅਰਮੈਨ ਐਸ ਸੀ ਕਮਿਸ਼ਨ ਬਣਨ ਤੇ ਮੱਥਾ ਟੇਕਣ ਆਇਆ ਸੀ ਨਾਕਿ ਭਾਜਪਾ ਦਾ ਲੀਡਰ ਬਣਕੇ ਆਇਆ ਸੀ।

Today Now News

RELATED ARTICLES
- Advertisment -

POPULAR POSTS