ਮਨਰੇਗਾ ਦੇ ਕੰਮ ਕਾਜ਼ ਵਿਚ ਪਾਰਦਰਸ਼ਤਾ ਲਿਆਉਣ ਵਿੱਚ ਸਰਕਾਰਾਂ ਰਹੀਆਂ ਫੇਲ- ਵਿਜੇ ਧੀਰ।

ਮੋਗਾ (ਹਰਪਾਲ ਸਹਾਰਨ) : ਅੱਜ ਮੋਗਾ ਜ਼ਿਲ੍ਹਾ ਬਲਾਕ 1 ਦੇ ਪਿੰਡ ਕਪੂਰੇ ਦੇ ਬਾਬਾ ਜੀਵਨ ਸਿੰਘ ਗੁਰਦੁਆਰਾ ਸਾਹਿਬ ਵਿੱਚ ਭਾਰੀ ਗਿਣਤੀ ਵਿੱਚ ਪਿੰਡ ਦੇ ਮਨਰੇਗਾ ਮਜ਼ਦੂਰਾਂ ਦੀ ਇੱਕ ਮੀਟਿੰਗ ਮਨਰੇਗਾ ਮਜ਼ਦੂਰ ਭਲਾਈ ਮੋਰਚਾ ਇੰਟਕ ਪਿੰਡ ਕਪੂਰੇ ਦੀ ਪ੍ਰਧਾਨ ਗੁਰਮੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ, ਪ੍ਰਦੇਸ਼ ਇੰਟਕ ਜਨਰਲ ਸਕੱਤਰ ਦਵਿੰਦਰ ਸਿੰਘ ਜੋੜਾਂ, ਪ੍ਰਦੇਸ਼ ਯੂਥ ਇੰਟਕ ਜਨਰਲ ਸਕੱਤਰ ਪ੍ਰਵੀਨ ਕੁਮਾਰ ਸ਼ਰਮਾ ਬਤੋਰ ਵਿਸ਼ੇਸ਼ ਨਿਮੰਤਰਣ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਨੇ ਮਨਰੇਗਾ ਮਜ਼ਦੂਰਾਂ ਦੀਆਂ ਸਮਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਸਮਾਧਾਨ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਮਨਰੇਗਾ ਵਰਕਰਾਂ ਨੇ ਇੰਟਕ ਆਗੂਆਂ ਨੂੰ ਸਿਰੋਪਾਓ ਪਹਿਣਾ ਕੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਮਨਰੇਗਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਨੇ ਕਿਹਾ ਕਿ ਮਨਰੇਗਾ ਯੋਜਨਾ ਲਾਗੂ ਹੋਏ ਨੂੰ 15 ਸਾਲ ਹੋ ਗਏ ਹਨ ਪ੍ਰੰਤੂ ਇਸ ਯੋਜਨਾ ਦੇ ਕੰਮ ਕਾਜ਼ ਵਿਚ ਪਾਰਦਰਸ਼ਤਾ ਲਿਆਉਣ ਵਿੱਚ ਸਰਕਾਰਾਂ ਅਸਫਲ ਰਹੀਆਂ ਹਨ। ਧੀਰ ਨੇ ਕਿਹਾ ਕਿ ਗਰੰਟੀ ਅਨੁਸਾਰ ਮਨਰੇਗਾ ਮਜ਼ਦੂਰਾਂ ਨੂੰ ਸਾਲ ਵਿੱਚ 100 ਦਿਨ ਦਾ ਨਾਂ ਤਾਂ ਕੰਮ ਮਿਲ ਰਿਹਾ ਹੈ ਅਤੇ ਨਾ ਹੀ ਬੇਰੋਜ਼ਗਾਰੀ ਭੱਤਾ ਦਿੱਤਾ ਜਾ ਰਿਹਾ ਹੈ। ਧੀਰ ਨੇ ਇਸ ਮੌਕੇ ਦੱਸਿਆ ਕਿ ਮਨਰੇਗਾ ਮਜ਼ਦੂਰਾਂ ਦੀ ਮਜ਼ਦੂਰੀ ਸਮੇਂ ਸਿਰ ਨਹੀਂ ਦਿੱਤੀ ਜਾ ਰਹੀ ਹੈ ਅਤੇ ਮਨਰੇਗਾ ਮਜ਼ਦੂਰਾਂ ਦੀ ਮਜ਼ਦੂਰੀ ਦਾ ਬਕਾਇਆ ਅਜ਼ੇ ਵੀ ਦੇਣਾ ਰਹਿੰਦਾ ਹੈ। ਧੀਰ ਨੇ ਇਸ ਮੌਕੇ ਸਰਕਾਰ ਤੋਂ ਮਨਰੇਗਾ ਮਜ਼ਦੂਰਾਂ ਨੂੰ ਸਾਲ ਵਿੱਚ 200 ਦਿਨ ਕੰਮ ਅਤੇ 700 ਰੁਪਏ ਦਿਹਾੜੀ ਦੇਣ ਦੀ ਮੰਗ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰਜੀਤ ਕੌਰ, ਜੱਸੀ, ਜਸਮੇਲ ਕੌਰ, ਸਵਰਨਜੀਤ ਕੌਰ, ਮਹਿੰਦਰ ਕੌਰ, ਪਿਆਰੀ ਰਾਣੀ, ਸ਼ੀਲਾ ਰਾਣੀ, ਜੱਗਾ, ਗਿਆਨ ਸਿੰਘ, ਸ਼ੰਕਰ, ਸੱਗੜ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।





