16.8 C
Chandigarh

TODAY NOW NEWS

Friday, March 20, 2026
HomePOLITICSਨਾਭਾ : ਭਾਦਸੋਂ ਵਿਖੇ SAD ਦੇ ਅਕਾਲੀ ਆਗੂ ਮੱਖਣ ਸਿੰਘ ਲਾਲਕਾ ਦੀ...

ਨਾਭਾ : ਭਾਦਸੋਂ ਵਿਖੇ SAD ਦੇ ਅਕਾਲੀ ਆਗੂ ਮੱਖਣ ਸਿੰਘ ਲਾਲਕਾ ਦੀ ਅਗਵਾਈ ਵਿੱਚ ਰੋਸ ਪ੍ਰਦਰਸ਼ਨ

“ਕੇਂਦਰ ਦੀ ਮੋਦੀ ਸਰਕਾਰ ਮਹਿੰਗਾਈ ਦੇ ਮਾਮਲੇ ਵਿੱਚ ਫੇਲ੍ਹ ਹੋ ਚੁੱਕੀ ਹੈ” : ਮੱਖਣ ਸਿੰਘ ਲਾਲਕਾ

ਨਾਭਾ (ਸੁਖਚੈਨ ਲੁਬਾਣਾ) : ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਅੱਜ ਪੂਰੇ ਸੂਬੇ ਭਰ ਦੇ ਅੰਦਰ ਕੇਂਦਰ ਦੀ ਮੋਦੀ ਸਰਕਾਰ ਅਤੇ ਕਾਂਗਰਸ ਸਰਕਾਰ ਦੇ ਖ਼ਿਲਾਫ਼ ਦਿਨੋਂ-ਦਿਨ ਵਧ ਰਹੀ ਮਹਿੰਗਾਈ ਦੇ ਸੰਬੰਧ ਵਿੱਚ ਨਾਭਾ ਦੀ ਸਬ ਤਹਿਸੀਲ ਭਾਦਸੋਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।

ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਵਧਦੀਆਂ ਕੀਮਤਾਂ ਅਤੇ ਕਾਂਗਰਸ ਸਰਕਾਰ ਦੁਆਰਾ ਚੋਣਾਂ ਵਿੱਚ ਕੀਤੇ ਵਾਅਦਾ ਖਿਲਾਫੀ ਦੇ ਸਬੰਧ ਵਿੱਚ ਨਾਭਾ ਦੀ ਸਬ ਤਹਿਸੀਲ ਭਾਦਸੋਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੋਰਾਨ ਵੱਡੀ ਗਿਣਤੀ ‘ਚ ਅਕਾਲੀ ਵਰਕਰ ਮੌਜੂਦ ਸਨ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਮਹਿੰਗਾਈ ਦੇ ਮਾਮਲੇ ਵਿੱਚ ਫੇਲ੍ਹ ਹੋ ਚੁੱਕੀ ਹੈ ਅਤੇ ਕਾਂਗਰਸ ਸਰਕਾਰ ਨੇ ਜੋ ਲੋਕਾਂ ਨਾਲ ਚੋਣ ਮੈਨੀਫੈਸਟੋ ‘ਚ ਜੋ ਵਾਅਦੇ ਕੀਤੇ ਸਨ ਉਹ ਪੂਰੇ ਨਹੀਂ ਕੀਤੇ ,ਲੋਕ ਹੁਣ ਕਾਂਗਰਸ ਸਰਕਾਰ ਨੂੰ ਮੂੰਹ ਨਹੀਂ ਲਗਾਉਣਗੇ ਅਤੇ ਆਉਣ ਵਾਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਬਣੇਗੀ। ਉਨ੍ਹਾਂ ਨੇ ਕਾਂਗਰਸ ਸਰਕਾਰ ਤੇ ਤੰਜ ਕੱਸਦਿਆਂ ਕਿਹਾ ਕਿ ਜੋ ਪਿਛਲੀ ਚੋਣਾਂ ਦੌਰਾਨ ਪ੍ਰਸ਼ਾਂਤ ਕਿਸ਼ੋਰ ਨੇ ਜੋ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ ਕਾਂਗਰਸ ਸਰਕਾਰ ਉਹ ਵਾਅਦੇ ਪੂਰੇ ਨਹੀਂ ਕਰ ਸਕੇ ਭਾਵੇਂ ਕਿ ਘਰ ਘਰ ਨੌਕਰੀ ਹੋਵੇ ਚਾਹੇ ਸ਼ਗਨ ਸਕੀਮ ਹੋਵੇ ਚ ਆਟਾ ਦਾਲ ਸਕੀਮ ਹੋਵੇ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ।

ਇਸ ਮੌਕੇ ਮਾਰਕੀਟ ਕਮੇਟੀ ਭਾਦਸੋਂ ਦੇ ਸਾਬਕਾ ਚੇਅਰਮੈਨ ਲਖਬੀਰ ਸਿੰਘ ਲੌਟ ਅਤੇ ਜਗਦੀਸ਼ ਸਿੰਘ ਲਾਲਕਾ ਸਾਬਕਾ ਕਮਿਸ਼ਨ ਰਾਈਟ ਟੂ ਸਰਵਿਸ ਪੰਜਾਬ ਨੇ ਕਿਹਾ ਕਿ ਹੁਣ ਤਕ ਚਾਰ ਸਾਲਾਂ ਦੇ ਦੌਰਾਨ ਕਾਂਗਰਸ ਨੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਉਨ੍ਹਾਂ ਕਿਹਾ ਕਿ ਅੱਜ ਵੀ ਸਾਨੂੰ ਬਜਟ ਤੋਂ ਕੋਈ ਵੀ ਉਮੀਦ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਕੈਪਟਨ ਸਰਕਾਰ ਤੋਂ ਬਹੁਤ ਉਮੀਦਾਂ ਸਨ ਪਰ ਉਹ ਖਰੇ ਨਹੀਂ ਉਤਰ ਸਕੇ, ਆਉਣ ਵਾਲੀਆਂ ਚੋਣਾਂ ਦੌਰਾਨ ਪੰਜਾਬ ਦੇ ਲੋਕ ਇਨ੍ਹਾਂ ਨੂੰ ਸਬਕ ਸਿਖਾਉਣਗੇ।

Today Now News

RELATED ARTICLES
- Advertisment -

POPULAR POSTS