17.4 C
Chandigarh

TODAY NOW NEWS

Friday, March 20, 2026
HomeCORONAVIRUSਹੁਸ਼ਿਆਰਪੁਰ ਜਿਲੇ ਵਿੱਚ 128 ਨਵੇ ਪੋਜ਼ੀਟਿਵ ਮਰੀਜ ਆਉਣ ਨਾਲ ਪੋਜ਼ੀਟਿਵ ਮਰੀਜਾਂ ਦੀ...

ਹੁਸ਼ਿਆਰਪੁਰ ਜਿਲੇ ਵਿੱਚ 128 ਨਵੇ ਪੋਜ਼ੀਟਿਵ ਮਰੀਜ ਆਉਣ ਨਾਲ ਪੋਜ਼ੀਟਿਵ ਮਰੀਜਾਂ ਦੀ ਗਿਣਤੀ ਹੋਈ 9438

ਜਿਲੇ ਵਿੱਚ 5 ਮੌਤਾ ਹੋਣ ਨਾਲ ਮੌਤਾਂ ਦੀ ਗਿਣਤੀ 386 : 18 ਸਕੂਲਾ ਦੀ ਸਪੈਲਿੰਗ ਕਰ 1377 ਸੈਪਲ ਲਿੱਤੇ

ਹੁਸ਼ਿਆਰਪੁਰ (ਦਲਜੀਤ ਅਜਨੋਹਾ) : ਕੋਰੋਨਾ ਕੇਸਾ ਦੇ ਵਧਣ ਦਾ ਕਾਰਨ ਲੋਕਾਂ ਦਾ ਸਿਹਤ ਵਿਭਾਗ ਦਿੱਤੀਆ ਗਈਆ ਸਾਵਧਾਨੀਆਂ ਦੀ ਪਾਲਣਾ ਨਾ ਕਰਨਾ ਹੈ । ਸਮੇ ਸਮੇ ਸਿਰ ਹੱਥਾਂ ਦੀ ਸਫਾਈ , ਘਰ ਤੋ ਬਾਹਰ ਨਿਕਲਣ ਸਮੇ ਮੂੰਹ ਤੇ ਮਾਸਿਕ ਲਗਾਉਣਾ, ਸਮਾਜਿਕ ਦੂਰੀ ਤੇ ਨਿਯਮਾਂ ਦੀ ਪਾਲਣਾ ਕਰਨ ਦੇ ਨਾਲ ਅਸੀ ਇਸ ਬਿਮਾਰੀ ਤੇ ਕਾਫੀ ਹੱਦ ਤੱਕ ਬੱਚ ਸਕਦੇ ਹਾਂ । ਸਿਹਤ ਵਿਭਾਗ ਵੱਲੋ ਵੀ ਇਸ ਬਿਮਾਰੀ ਦੇ ਪ੍ਰਤੀ ਰੋਧਿਕ ਬਚਾਅ ਲਈ ਸਿਹਤ ਕਰਮੀਆ , ਫਰੰਟ ਲਾਇਨ ਵਰਕਰਾ ਅਤੇ 60 ਸਾਲ ਤੋ ਵੱਧ ਉਮਰ ਦੇ ਵਿਆਕਤੀਆਂ ਨੂੰ ਕੋਵਿਡ ਵੈਕਸੀਨ ਲਗਾਈ ਜਾ ਰਹੀ ਪਰ ਇਸ ਦਾ ਮਤਲਬ ਇਹ ਨਹੀ ਹੈ ਕਿ ਇਸ ਮਹਾਂਮਾਰੀ ਤੇ ਪੂਰੀ ਤਰਾ ਕਾਬੂ ਪਾ ਲਿਆ ਹੈ । ਕੋਵਿਡ ਪ੍ਰੋਟੋਕਾਲ ਵੀ ਪਾਲਣਾ ਕਰਦੇ ਹੋਏ ਕੋਰੋਨਾ ਨੂੰ ਹਰਾਇਆ ਜਾ ਸਕਦਾ ਹੈ ।

ਜਿਲੇ ਦੀ ਕੋਵਿਡ ਬਾਰੇ ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਘੋਤੜਾ ਨੇ ਦੱਸਿਆ ਕਿ ਪਿਛਲੇ ਦਿਨਾਂ ਵਿੱਚ ਕੋਰੋਨਾ ਦੇ ਕੇਸਾ ਵਿੱਚ ਵਾਧਾ ਹੋਇਆ ਹੈ ਜਿਸ ਕਾਰਨ ਜਿਲੇ ਅੰਦਰ ਮਾਇਕਰੋ ਕੰਨਟੋਨਮੈਟ ਜੋਨ ਦੀ ਗਿਣਤੀ 18 ਹੋ ਗਈ ਹੈ ਅਤੇ 20 ਸਕੂਲਾ ਵਿੱਚ ਸੈਪਲਿੰਗ ਕਰਕੇ 1377 ਸੈਪਲ ਲਏ ਗਏ ਹਨ ਅਤੇ 24 ਵਿਦਿਆਰਥੀ ਤੇ 5 ਅਧਿਆਪਕ ਪਾਜੇਟਿਵ ਪਾਏ ਗਏ ਹਨ । ਅੱਜ ਜਿਲੇ ਵਿੱਚ 2834 ਨਵੇ ਸੈਪਲ ਲਏ ਗਏ ਹਨ ਅਤੇ 1997 ਸੈਪਲਾ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 9438 ਹੋ ਗਈ ਹੈ .। ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੇ ਕੇ ਹੁਣ ਤੱਕ ਜਿਲੇ ਅੰਦਰ 333786 ਸੈਪਲ ਲਏ ਗਏ ਹਨ ਜਿਨਾ ਵਿੱਚੋ 321518 ਸੈਪਲ ਨੈਗਟਿਵ , 4491 ਸੈਪਲਾਂ ਦਾ ਰਿਪੋਟ ਦਾ ਇੰਤਜਾਰ ਹੈ ,ਤੇ 202 ਸੈਪਲ ਇਨਵੈਲਡ ਹਨ । ਐਕਟਿਵ ਕੈਸਾਂ ਦੀ ਗਿਣਤੀ 882 ਹੈ ਜਦ ਕਿ 8495 ਮਰੀਜ ਠੀਕ ਹੋਏ ਹਨ । ਕੁੱਲ ਮੌਤਾਂ ਦੀ ਗਿਣਤੀ 386 ਹੈ । ਜਿਲਾ ਹੁਸ਼ਿਆਰਪੁਰ ਦੇ 128 ਸੈਪਲ ਪਾਜੇਟਿਵ ਆਏ ਹਨ ਜਿਨਾ ਵਿੱਚ ਸ਼ਹਿਰ ਹੁਸ਼ਿਆਰਪੁਰ 28 ਤੇ 100 ਸੈਪਲ ਬਾਕੀ ਸਿਹਤ ਕੇਦਰਾ ਨਾਲ ਸਬੰਧਿਤ ਹਨ ਇਸ ਮੋਕੈ ਉਹਨਾਂ ਇਹ ਵੀ ਦੱਸਿਆ ਕਿ ਬਾਹਰੇ ਜਿਲਿਆ ਤੋ 17 ਮਰੀਜ ਪਾਜੇਟਿਵ ਆਏ ਹਨ ।ਜਿਲੇ ਵਿੱਚ ਕੋਰੋਨਾ ਨਾਲ 5 ਮੌਤਾਂ ਹੋਈਆ ਹਨ ਉਹਨਾਂ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਜਾਦੀ ਹੈ ਇਸ ਮਹਾਂਮਾਰੀ ਨੂੰ ਹਲਕੇ ਵਿੱਚ ਨਾ ਲੈਦੇ ਹੋਏ ਸਿਹਤ ਵਿਭਾਗ ਵੱਲੋ ਜਾਰੀ ਹਦਾਇਤਾ ਦਾ ਸਖਤ ਪਾਲਣਾ ਕੀਤੀ ਜਾਵੇ ।

Today Now News

RELATED ARTICLES
- Advertisment -

POPULAR POSTS