ਬੇਮੌਸਮੀ ਬਰਸਾਤ ਦੇ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ ਧਰਤੀ ਤੇ ਵਿਛੀ

ਨਾਭਾ (ਸੁਖਚੈਨ ਲੁਬਾਣਾ) : ਪੰਜਾਬ ਵਿੱਚ ਹੋ ਰਹੀ ਬੇਮੌਸਮੀ ਬਾਰਿਸ਼ ਨੇ ਜਿਥੇ ਗਰਮੀ ਤੋਂ ਕੁਝ ਰਾਹਤ ਦਿੱਤੀ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਦਾ ਅੰਨਦਾਤਾ ਦੀਆਂ ਚਿੰਨਤਾਵਾਂ ਵਧਾ ਦਿੱਤੀਆਂ ਹਨ। ਜੇਕਰ ਨਾਭਾ ਦੀ ਗੱਲ ਕੀਤੀ ਜਾਵੇ ਨਾਭਾ ਵਿਖੇ ਪਈ ਬੇਮੌਸਮੀ ਬਰਸਾਤ ਨੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਧਰਤੀ ਤੇ ਵਿਛ ਗਈ ਹੈ ਕਿਉਂਕਿ ਬੀਤੀ ਰਾਤ ਤੋਂ ਲਗਾਤਾਰ ਬਰਸਾਤ ਅਤੇ ਹਨ੍ਹੇਰੀ ਨੇ ਕਣਕ ਨੂੰ ਤਹਿਸ ਨਹਿਸ ਕਰ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਬਰਸਾਤ ਨਾ ਰੁਕੀ ਤਾਂ ਕਣਕ ਦਾ ਬਹੁਤ ਨੁਕਸਾਨ ਹੋ ਜਾਵੇਗਾ, ਕਿਉਂਕਿ ਜੋ ਕਣਕ ਧਰਤੀ ਤੇ ਵਿਛ ਗਈ ਹੈ ਉਹ ਕਣਕ ਦਾ ਕਾਲਾ ਦਾਣਾ ਬਣ ਜਾਏਗਾ।
ਇਸ ਮੌਕੇ ਕਿਸਾਨ ਪਰਗਟ ਸਿੰਘ ਅਤੇ ਕਿਸਾਨ ਜਸਬੀਰ ਸਿੰਘ ਨੇ ਕਿਹਾ ਕਿ ਬੀਤੀ ਰਾਤ ਤੋਂ ਹੋ ਰਹੀ ਬੇਮੌਸਮੀ ਬਰਸਾਤ ਨੇ ਸਾਡੀ 50 ਪ੍ਰਤੀਸ਼ਤ ਕਣਕ ਨੂੰ ਖ਼ਰਾਬ ਕਰ ਦਿੱਤਾ ਹੈ ਜੇ ਬਰਸਾਤ ਇਸੇ ਤਰ੍ਹਾਂ ਜਾਰੀ ਰਹੀ ਤਾਂ ਸਾਡਾ ਬਹੁਤ ਵੱਡਾ ਨੁਕਸਾਨ ਹੋਵੇਗਾ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਬੇਮੌਸਮੀ ਬਰਸਾਤ ਦੇ ਨਾਲ ਮੌਸਮ ਵਿਭਾਗ ਦੇ ਮਾਹਿਰਾਂ ਨੇ ਚਿਤਾਵਨੀ ਦਿੰਦੇ ਕਿਹਾ ਕਿ 24 ਤੋਂ 36 ਘੰਟਿਆਂ ਦੌਰਾਨ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ’ਚ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਧੂੜ ਭਰੀ ਹਨੇਰੀ ਚੱਲਣ ਦੇ ਨਾਲ ਹੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।






