ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਭਾ.ਕਿ.ਯੂ. ਏਕਤਾ ਉਗਰਾਹਾਂ ਵਲੋਂ ਪ੍ਰਦਰਸ਼ਨ

ਨਾਭਾ (ਸੁਖਚੈਨ ਲੁਬਾਣਾ) : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਸੂਬੇ ਭਰ ਅੰਦਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਨਿੱਜੀਕਰਨ ਅਤੇ ਕਾਰਪੋਰੇਟ-ਵਿਰੋਧੀ ਦਿਵਸ ਮਨਾਇਆ ਜਾ ਰਿਹਾ ਜਿਸ ਤਹਿਤ ਅੱਜ ਰਿਆਸਤੀ ਸ਼ਹਿਰ ਨਾਭਾ ਦੇ ਭਾਜਪਾ ਆਗੂ ਯੋਗੇਸ ਖੱਤਰੀ ਦੇ ਘਰ ਬਾਹਰ ਇੱਕ ਸੌ ਚਰਵੰਜਾ ਦਿਨ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਿਸ ਵਿੱਚ ਔਰਤਾਂ ਨੌਜਵਾਨਾਂ ਅਤੇ ਬੱਚਿਆਂ ਨੇ ਵੱਡੀ ਗਿਣਤੀ ਸ਼ਮੂਲੀਅਤ ਕੀਤੀ ਅਤੇ ਕਿਸਾਨ ਆਗੂਆਂ ਵੱਲੋਂ ਬਲਾਕ ਪ੍ਰਧਾਨ ਹਰਮੇਲ ਸਿੰਘ ਤੂੰਗਾ ਦੀ ਅਗਵਾਈ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਾਮ ਪੱਤਰ ਐੱਸਐੱਚਓ ਇੰਸਪੈਕਟਰ ਸੁਖਦੇਵ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ ।
ਇਸ ਮੌਕੇ ਬਲਾਕ ਪ੍ਰਧਾਨ ਹਰਮੇਲ ਸਿੰਘ ਤੇ ਕਿਸਾਨ ਔਰਤ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਮੋਦੀ ਸਰਕਾਰ ਤਿੰਨੇ ਖੇਤੀ ਕਾਲੇ ਕਨੂੰਨ ਅਤੇ ਬਿਜਲੀ ਬਿੱਲ ਵਾਪਸ ਨਹੀਂ ਕਰਦੀ ਦੇਸ਼ ਦਾ ਕਿਸਾਨ ਆਪਣਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰੱਖੇਗਾ । ਉਨ੍ਹਾਂ ਕਿਹਾ ਕਿ ਦੇਸ਼ ਦੇ ਵੱਖ ਵੱਖ ਸੂਬਿਆਂ ਚ ਹੋਣ ਜਾ ਰਹੀਆਂ ਚੋਣਾਂ ਤੇ ਵੀ ਕਿਸਾਨੀ ਸੰਘਰਸ਼ ਦਾ ਭਾਰੀ ਅਸਰ ਹੋਵੇਗਾ ।
ਇਸ ਸਬੰਧੀ ਜਦੋਂ ਐਸਐਚਓ ਇੰਸਪੈਕਟਰ ਸੁਖਦੇਵ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਜੋ ਕਿਸਾਨਾਂ ਵੱਲੋਂ ਦੇਸ਼ ਦੇ ਪ੍ਰਧਾਨਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ ਹੈ ਉਸ ਨੂੰ ਉਹ ਸਬੰਧਤ ਅਧਿਕਾਰੀਆਂ ਤੱਕ ਜਲਦੀ ਹੀ ਪਹੁੰਚਾ ਦੇਣਗੇ ।






