17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ ਦੀਆਂ ਐਸ.ਸੀ. ਵਿਦਿਆਰਥਣਾਂ ਨੇ ਦੂਜੇ...

ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ ਦੀਆਂ ਐਸ.ਸੀ. ਵਿਦਿਆਰਥਣਾਂ ਨੇ ਦੂਜੇ ਦਿਨ ਵੀ ਕੀਤੀ ਸੜਕ ਜਾਮ

ਕਾਲਜ ਦੇ ਮੁੱਖ ਗੇਟ ਅੱਗੇ ਧਰਨਾ ਦੇ ਕੇ ਕਾਲਜ ਦੀ ਪ੍ਰਬੰਧਕ ਕਮੇਟੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ

ਬਰਨਾਲਾ (ਕਰਨਪ੍ਰੀਤ ਧੰਦਰਾਲ) : ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ ਦੀਆਂ ਐਸ.ਸੀ. ਵਿਦਿਆਰਥਣਾਂ ਨੇ ਦੂਜੇ ਦਿਨ ਵੀ ਸੜਕ ਜਾਮ ਕਰ ਕੇ ਕਾਲਜ ਦੇ ਮੁੱਖ ਗੇਟ ਅੱਗੇ ਧਰਨਾ ਦੇ ਕੇ ਕਾਲਜ ਦੀ ਪ੍ਰਬੰਧਕ ਕਮੇਟੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਹਰਪ੍ਰੀਤ ਕੌਰ, ਰਾਜਵਿੰਦਰ ਕੌਰ, ਅਰਸ਼ਦੀਪ ਕੌਰ, ਅਮਨਦੀਪ ਕੌਰ, ਹਰਜੀਤ ਕੌਰ, ਸਿਮਰਜੀਤ ਕੌਰ ਨੇ ਕਿਹਾ ਕਿ ਅਸੀਂ ਪਹਿਲਾਂ ਹੀ ਲੋੜੀਂਦੀ ਫ਼ੀਸ ਜਮ੍ਹਾਂ ਕਰਵਾ ਚੱੁਕੇ ਹਾਂ ਫਿਰ ਵੀ ਕਾਲਜ ਪੂਰੀਆਂ ਫ਼ੀਸਾਂ ਵਸੂਲਣਾ ਚਾਹੁੰਦਾ ਹੈ | ਫ਼ੀਸਾਂ ਨਾ ਭਰਨ ‘ਤੇ ਸਾਲਾਨਾ ਪ੍ਰੀਖਿਆਵਾਂ, ਰੋਲ ਨੰਬਰ ਤੇ ਡਿਗਰੀਆਂ ਰੋਕਣ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ | ਇਸ ਸਬੰਧੀ ਵਿਦਿਆਰਥਣਾਂ ਨੇ ਐਸ.ਡੀ.ਐਮ. ਬਰਨਾਲਾ ਤੋਂ ਮੰਗ ਕੀਤੀ ਹੈ ਕਿ ਸਾਡੀਆਂ ਪੂਰੀਆਂ ਫ਼ੀਸਾਂ ਮੁਆਫ਼ ਕੀਤੀਆਂ ਜਾਣ ਤਾਂ ਜੋ ਕਿ ਆਪਣੀ ਪੜ੍ਹਾਈ ਲਗਾਤਾਰ ਜਾਰੀ ਰੱਖ ਸਕੀਏ | ਉਪਰੋਕਤ ਵਿਦਿਆਰਥਣਾਂ ਨੇ ਕਿਹਾ ਕਿ ਜੇਕਰ ਕਾਲਜ ਦੀ ਪ੍ਰਬੰਧਕ ਕਮੇਟੀ ਨੇ ਸਾਡੀ ਫ਼ੀਸ ਮੁਆਫ਼ ਨਾ ਕੀਤੀ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਲਛਮੀ, ਊਸ਼ਾ, ਅਸਰਪ੍ਰੀਤ ਕੌਰ, ਮਨਦੀਪ ਕੌਰ, ਰਾਣੀ ਕੌਰ ਤੋਂ ਇਲਾਵਾ ਵੱਡੀ ਗਿਣਤੀ ‘ਚ ਵਿਦਿਆਰਥਣਾਂ ਹਾਜ਼ਰ ਸਨ |

Today Now News

RELATED ARTICLES
- Advertisment -

POPULAR POSTS