16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸ੍ਰੀਮਤੀ ਡੀ. ਸੂਡਰਵਿਲੀ ਐਸ.ਐਸ.ਪੀ ਮੁਕਤਸਰ ਦੇ ਨਿਰਦੇਸ਼ਾਂ ਹੇਠ ਮੁਕਤਸਰ ਪੁਲਿਸ ਦੀ ਵੱਡੀ...

ਸ੍ਰੀਮਤੀ ਡੀ. ਸੂਡਰਵਿਲੀ ਐਸ.ਐਸ.ਪੀ ਮੁਕਤਸਰ ਦੇ ਨਿਰਦੇਸ਼ਾਂ ਹੇਠ ਮੁਕਤਸਰ ਪੁਲਿਸ ਦੀ ਵੱਡੀ ਕਾਮਯਾਬੀ

ਥਾਣਾ ਬਰੀਵਾਲਾ ਇਲਾਕੇ ਵਿੱਚ ਦੋ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਦੌਰਾਨ ਬਰਾਮਦ ਕੀਤੀ 1 ਕਿੱਲੋ ਹੈਰੋਇਨ

ਸ਼੍ਰੀ ਮੁਕਤਸਰ ਸਾਹਿਬ (ਅਨਮੋਲ ਵੜਿੰਗ) : ਸ੍ਰੀਮਤੀ ਡੀ. ਸੂਡਰਵਿਲੀ ਆਈ.ਪੀ.ਐਸ, ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਨਸ਼ਿਆਂ ਦੇ ਖਿਲਾਫ ਚਲਾਈ ਗਈ ਮੁਹਾਇਮ ਦੌਰਾਨ ਸ੍ਰੀ ਰਾਜਪਾਲ ਸਿੰਘ, ਕਪਤਾਨ ਪੁਲਿਸ (ਇੰਨਵੈ) ਸ੍ਰੀ ਮੁਕਤਸਰ ਸਾਹਿਬ, ਸ੍ਰੀ ਕੁਲਵੰਤ ਰਾਏ, ਕਪਤਾਨ ਪੁਲਿਸ (ਪੀ.ਬੀ.ਆਈ) ਸ੍ਰੀ ਮੁਕਤਸਰ ਸਾਹਿਬ, ਸ੍ਰੀ ਜਸਮੀਤ ਸਿੰਘ ਉੱਪ ਕਪਤਾਨ ਪੁਲਿਸ ਇੰਨਵੈ) ਸ੍ਰੀ ਮੁਕਤਸਰ ਸਾਹਿਬ ਵੱਲੋਂ ਮਿਲੀਆਂ ਹਦਾਇਤਾਂ ਮੁਤਾਬਿਕ ਇੰਸਪੈਕਟਰ ਸੁਖਜੀਤ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਸੀ.ਆਈ.ਏ, ਸਟਾਫ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਪਾਰਟੀ ਸਥ: ਗੁਰਤੇਜ ਸਿੰਘ ਸਾਥੀ ਕਰਮਚਾਰੀਆਂ ਦੇ ਸਮੇਤ ਗਸ਼ਤ ਦੇ ਸਬੰਧ ਵਿੱਚ ਇਲਾਕਾ ਬਾਣਾ ਬਰੀਵਾਲਾ, ਬੱਸ ਅੱਡਾ ਸਰਾਏਨਾਗਾ ਸੀ ਤਾਂ ਪੁਲਿਸ ਪਾਰਟੀ ਨੇ ਦੋ ਸਕੀ ਵਿਅਕਤੀ ਭੁਪਿੰਦਰ ਸਿੰਘ ਪੁੱਤਰ ਦੀਦਾਰ ਸਿੰਘ ਵਾਸੀ ਪਿੰਡ ਰੱਤਾ ਖੇੜਾ ਤਹਿ ਮਲੋਟ ਜਿਲਾ ਸ੍ਰੀ ਮੁਕਤਸਰ ਸਾਹਿਬ, ਅਤੇ ਜੰਜਬੀਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਮਲੋਟ ਤਹਿ ਮਲੋਟ ਜਿਲਾ ਸ੍ਰੀ ਮੁਕਤਸਰ ਸਾਹਿਬ ਨੂੰ ਰੋਕ ਕੇ ਕਾਇਦੇ ਮੁਤਾਬਿਕ ਤਲਾਸ਼ੀ ਕੀਤੀ ਤਾਂ ਉਹਨਾਂ ਦੋਨੋਂ ਨੌਜਵਾਨਾਂ ਪਾਸੋਂ ਕੁੱਲ 1 ਕਿਲੋ ਹੈਰੋਇਨ ਬਰਾਮਦ ਹੋਈ। ਜਿਸ ਦੀ ਕੌਮਾਂਤਰੀ ਬਜ਼ਾਰ ਵਿੱਚ ਕੀਮਤ 5 ਕਰੋੜ ਰੁਪਏ ਹੈ। ਜਿਸ ਦੇ ਸਬੰਧ ਵਿੱਚ ਮੁਕੱਦਮਾ ਨੰਬਰ 31 ਮਿਤੀ 16.03.2021 ਧਾਰਾ 21c/61/85 ਐਨ.ਡੀ.ਪੀ.ਐਸ ਐਕਟ ਥਾਣਾ ਬਰੀਵਾਲਾ ਦਰਜ ਰਜਿਸਟਰ ਕੀਤਾ ਗਿਆ ਹੈ। ਦੋਸ਼ੀ ਉਕਤ ਨੂੰ ਅੱਜ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਉਕਤ ਦੋਸ਼ੀ ਨਸ਼ੇ ਦੀ ਸਪਲਾਈ ਕਿਥੋਂ ਲੈਂਦੇ ਹਨ, ਨਸ਼ੇ ਦੀ ਸਪਲਾਈ ਅੱਗੇ ਕਿੱਥੇ ਦਿੰਦੇ ਹਨ ਅਤੇ ਹੋਰ ਕਿਹੜੇ ਕਿਹੜੇ ਵਿਅਕਤੀਆਂ ਦੀ ਇਸ ਵਿੱਚ ਸ਼ਮੂਲੀਅਤ ਹੈ, ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

Today Now News

RELATED ARTICLES
- Advertisment -

POPULAR POSTS