ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਹੁਣ ਤੱਕ ਕਰ ਚੁੱਕੀ ਕੁਲ 20 ਲੱਖ ਰੁਪਏ ਦੀ ਮਦਦ

ਪਟਿਆਲਾ (ਹਰਜਿਦਰ ਸਿੰਘ ਕਤਨਾ)-ਮਾਨਵਤਾ ਦੀ ਭਲਾਈ ਲਈ ਕੰਮ ਕਰ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾ. ਐੱਸ ਪੀ ਸਿੰਘ ਉਬਰਾਏ ਦੀ ਅਗਵਾਈ ਹੇਠ ਹੋਰ ਲੋਕ ਭਲਾਈ ਸੇਵਾਵਾਂ ਦੇ ਨਾਲ ਨਾਲ ਪੰਜਾਬ ਭਰ ਵਿੱਚ ਮੈਡੀਕਲ ਖੇਤਰ ਵਿੱਚ ਵੀ ਅਹਿਮ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਬੀਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਪਟਿਆਲਾ ਥੈਲੇਸੀਮੀਆ ਚਿਲਡਰਨ ਵੈੱਲਫੇਅਰ ਐਸੋਸੀਏਸ਼ਨ ਨੂੰ ਇੱਕ ਲੱਖ ਰੁਪਏ ਦੀ ਮਾਲੀ ਮਦਦ ਦਿੱਤੀ ਗਈ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਖਜਾਨਚੀ ਸ੍ਰੀ ਮਤੀ ਮਨਿੰਦਰ ਕੌਰ ਓਬਰਾਏ ਅਤੇ ਟਰੱਸਟ ਦੇ ਡਾਇਰੈਕਟਰ ਐਜੂਕੇਸ਼ਨ ਸ੍ਰੀ ਮਤੀ ਇੰਦਰਜੀਤ ਕੌਰ ਗਿੱਲ ਨੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਸ੍ਰੀ ਵਿਜੇ ਪਾਹਵਾ ਨੂੰ ਇੱਕ ਲੱਖ ਰੁਪਏ ਦਾ ਚੈੱਕ ਭੇਟ ਕੀਤਾ। ਇਸ ਐਸੋਸੀਏਸ਼ਨ ਨੂੰ ਡਾ. ਓਬਰਾਏ ਵੱਲੋਂ ਹਰ ਸਾਲ ਮਾਲੀ ਮਦਦ ਦਿੱਤੀ ਜਾਂਦੀ ਹੈ ਅਤੇ ਪਿਛਲੇ ਦਸ ਸਾਲਾਂ ਵਿੱਚ ਹੁਣ ਤੱਕ ਵੀਹ ਲੱਖ ਰੁਪਏ ਦੀ ਮਦਦ ਦਿੱਤੀ ਜਾ ਚੁੱਕੀ ਹੈ।
ਇਸਦੇ ਨਾਲ ਹੀ ਸਰਬੱਤ ਦਾ ਭਲਾ ਸ੍ਰੀ ਪਾਹਵਾ ਨੇ ਦੱਸਿਆ ਕਿ ਇਸ ਸਮੇਂ ਸਾਡੇ ਕੋਲ ਇਸ ਤਰ੍ਹਾਂ ਦੇ 250 ਬੱਚੇ ਹਨ ਜਿਨ੍ਹਾਂ ਦੀ ਮੈਡੀਕਲ ਅਤੇ ਹੋਰ ਦੇਖ ਭਾਲ ਲਈ ਬਹੁਤ ਖਰਚ ਹੁੰਦਾ ਹੈ ।ਉਹਨਾਂ ਕਿਹਾ ਕਿ ਸਰਬੱਤ ਦਾ ਭਲਾ ਟਰੱਸਟ ਵਲੋਂ ਸਾਡੀ ਸੰਸਥਾ ਨੂੰ ਹੁਣ ਤੱਕ 20 ਲੱਖ ਰੁਪਏ ਮਾਲੀ ਸਹਾਇਤਾ ਦਿੱਤੀ ਜਾ ਚੁੱਕੀ ਹੈ।ਉਹਨਾਂ ਕਿਹਾ ਕਿ ਇਸ ਨਾਲ ਬੱਚਿਆਂ ਦੇ ਇਲਾਜ ਕਰਾਉਣ ਵਿੱਚ ਕਾਫੀ ਮੱਦਦ ਮਿਲਦੀ ਹੈ। ਚੈਰੀਟੇਬਲ ਟਰੱਸਟ ਵੱਲੋਂ ਇਸ ਸਮੇਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਵਿੱਚ ਲੋੜਵੰਦ ਪਰਿਵਾਰਾਂ ਦੇ ਲੋਕਾਂ ਲਈ ਕਲੀਨੀਕਲ ਲੈਬ ਖੋਲ੍ਹਣ ਦਾ ਪ੍ਰੋਗਰਾਮ ਵੀ ਆਰੰਭਿਆ ਜਾ ਚੁੱਕਾ ਹੈ।




