16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੀਆਂ ਵਿਦਿਆਰਥਣਾਂ ਨੂੰ ਨਸ਼ਿਆਂ ਦੇ...

ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੀਆਂ ਵਿਦਿਆਰਥਣਾਂ ਨੂੰ ਨਸ਼ਿਆਂ ਦੇ ਖਿਲਾਫ਼, ਟ੍ਰੈਫਿਕ ਨਿਯਮਾਂ ਅਤੇ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕੀਤਾ ਗਿਆ

ਏਐਸਆਈ ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਅਤੇ ਏ ਐੱਸ ਆਈ ਬਲਵੀਰ ਸਿੰਘ ਇੰਚਾਰਜ ਸਾਂਝ ਕੇਂਦਰ ਧਰਮਕੋਟ ਨੇ ਸੰਬੋਧਨ ਕੀਤਾ

ਮੋਗਾ (ਹਰਪਾਲ ਸਹਾਰਨ) : ਮੋਗਾ ਪੁਲਿਸ ਦੁਆਰਾ ਕਮਿਊਨਿਟੀ ਯੂਥ ਇੰਟਰਵੈਨਸ਼ਨ ਮੁਹਿੰਮ ਦੇ ਤਹਿਤ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੀਆਂ ਵਿਦਿਆਰਥਣਾਂ ਨੂੰ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ ਵਲੋਂ ਨਸ਼ਿਆਂ ਦੇ ਖਿਲਾਫ਼, ਟ੍ਰੈਫਿਕ ਨਿਯਮਾਂ ਅਤੇ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕੀਤਾ ਗਿਆ। ਏਐਸਆਈ ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਅਤੇ ਏ ਐੱਸ ਆਈ ਬਲਵੀਰ ਸਿੰਘ ਇੰਚਾਰਜ ਸਾਂਝ ਕੇਂਦਰ ਧਰਮਕੋਟ ਨੇ ਸੰਬੋਧਨ ਕੀਤਾ । Asi ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਨਸ਼ਿਆਂ ਅਤੇ ਮਾੜੀ ਸੰਗਤ ਤੋਂ ਦੂਰ ਰਹਿਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦਾ ਬਾਰੇ ਵਿਸਥਾਰਪੂਰਕ ਜਾਣਕਾਰੀ ਦਿੱਤੀ ਗਈ ਅਤੇ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕੀਤਾ ਗਿਆ ।ਏਐਸਆਈ ਬਲਵੀਰ ਸਿੰਘ ਇੰਚਾਰਜ ਸਾਂਝ ਕੇਂਦਰ ਧਰਮਕੋਟ ਨੇ ਸਾਂਝ ਕੇਂਦਰ ਤੋਂ ਮਿਲ ਰਹੀਆਂ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਇਸ ਤੋਂ ਇਲਾਵਾ ਕਿਸੇ ਤਰ੍ਹਾਂ ਦੀ ਸਮੱਸਿਆ ਸਮੇਂ ਲੋੜ ਪੈਣ ਤੇ ਡਾਇਲ 112 ਦੀ ਵਰਤੋਂ ਕਰਨ ਲਈ ਜਾਣਕਾਰੀ ਦਿੱਤੀ Iਇਸ ਮੌਕੇ ਸੀਨੀਅਰ ਕਾਂਸਟੇਬਲ ਸੁਖਜਿੰਦਰ ਸਿੰਘ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ,ਹੈੱਡ ਕਾਂਸਟੇਬਲ ਦੀਦਾਰ ਸਿੰਘ ਸਾਂਝ ਕੇਂਦਰ ਸਿਟੀ ਸਾਊਥ ਮੋਗਾ ,ਹੈੱਡ ਕਾਂਸਟੇਬਲ ਗਗਨਦੀਪ ਸਿੰਘ ਸਾਂਝ ਕੇਂਦਰ ਸਿਟੀ ਸਾਊਥ ਮੋਗਾ,ਕੁਲਦੀਪ ਸਿੰਘ ,ਪ੍ਰਿੰਸੀਪਲ ਅਨੀਤਾ ਸਿੰਗਲ ਅਤੇ ਅਧਿਆਪਕ ਸਹਿਬਾਨ ਵੰਦਨਾ ਧੀਰ ,ਯੋਜਨਾ ਅਰੋਡ਼ਾ, ਮਧੂ ਭਾਟੀਆ ਅਤੇ ਪੂਜਾ ਹਾਜ਼ਰ ਸਨ ।

Today Now News

RELATED ARTICLES
- Advertisment -

POPULAR POSTS