16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਐਮ.ਡੀ.ਏ.ਐਸ. ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ...

ਐਮ.ਡੀ.ਏ.ਐਸ. ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖਿਲਾਫ਼, ਟ੍ਰੈਫਿਕ ਨਿਯਮਾਂ ਅਤੇ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕੀਤਾ ਗਿਆ

ਏਐਸਆਈ ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਅਤੇ ਮਿਸ ਅਮਨਦੀਪ ਕੌਰ ਕੌਂਸਲਰ ਨਸ਼ਾ ਛੁਡਾਊ ਕੇਂਦਰ ਢੁੱਡੀਕੇ ਮੋਗਾ ਨੇ ਸੰਬੋਧਨ ਕੀਤਾ

ਮੋਗਾ (ਹਰਪਾਲ ਸਹਾਰਨ) : ਮੋਗਾ ਪੁਲਿਸ ਦੁਆਰਾ ਕਮਿਊਨਿਟੀ ਯੂਥ ਇੰਟਰਵੈਨਸ਼ਨ ਮੁਹਿੰਮ ਦੇ ਤਹਿਤ ਐਮ ਡੀ ਏ ਐਸ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ ਵਲੋਂ ਨਸ਼ਿਆਂ ਦੇ ਖਿਲਾਫ਼, ਟ੍ਰੈਫਿਕ ਨਿਯਮਾਂ ਅਤੇ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕੀਤਾ ਗਿਆ।ਏਐਸਆਈ ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਅਤੇ ਮਿਸ ਅਮਨਦੀਪ ਕੌਰ ਕੌਂਸਲਰ ਨਸ਼ਾ ਛੁਡਾਊ ਕੇਂਦਰ ਢੁੱਡੀਕੇ ਮੋਗਾ ਨੇ ਸੰਬੋਧਨ ਕੀਤਾ । Asi ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਨਸ਼ਿਆਂ ਅਤੇ ਮਾੜੀ ਸੰਗਤ ਤੋਂ ਦੂਰ ਰਹਿਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦਾ ਬਾਰੇ ਵਿਸਥਾਰਪੂਰਕ ਜਾਣਕਾਰੀ ਦਿੱਤੀ ਗਈ ਅਤੇ ਵੱਧ ਰਹੇ ਕੋਰੋਨਾ ਵਾਇਰਸ ਦੇ ਪ੍ਰਕੋਪ ਸਬੰਧੀ ਜਾਗਰੂਕ ਕੀਤਾ ਗਿਆ । ਮਿਸ ਅਮਨਦੀਪ ਕੌਰ ਕੌਂਸਲਰ ਨਸ਼ਾ ਛੁਡਾਊ ਕੇਂਦਰ ਢੁੱਡੀਕੇ ਮੋਗਾ ਨੇ ਸਾਰੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਬੇਨਤੀ ਕੀਤੀ ਕੀ ਉਨ੍ਹਾਂ ਦੇ ਆਸ ਪਾਸ ਦੇ ਵਿਅਕਤੀ ਜੋ ਨਸ਼ੇ ਵਿਚ ਘਿਰ ਚੁੱਕੇ ਹਨ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਛੱਡਣ ਲਈ ਕਿਹਾ ਗਿਆ । ਇਸ ਤੋਂ ਇਲਾਵਾ ਕਿਸੇ ਤਰ੍ਹਾਂ ਦੀ ਸਮੱਸਿਆ ਸਮੇਂ ਲੋੜ ਪੈਣ ਤੇ ਡਾਇਲ 112 ਦੀ ਵਰਤੋਂ ਕਰਨ ਲਈ ਜਾਣਕਾਰੀ ਦਿੱਤੀ Iਇਸ ਮੌਕੇ ਸੀਨੀਅਰ ਕਾਂਸਟੇਬਲ ਸੁਖਜਿੰਦਰ ਸਿੰਘ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ, ਸੀਨੀਅਰ ਲੇਡੀ ਕਾਂਸਟੇਬਲ ਸਿਮਰਨਜੀਤ ਕੌਰ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ,ਪ੍ਰਿੰਸੀਪਲ ਸ੍ਰੀ ਪਰਵੀਨ ਕੁਮਾਰ ਅਤੇ ਅਧਿਆਪਕ ਸਾਹਿਬਾਨ ਸਰਦਾਰ ਹਰਪ੍ਰੀਤ ਸਿੰਘ, ਸ੍ਰੀ ਸੁਸ਼ੀਲ ਕੁਮਾਰ, ਸ੍ਰੀ ਰਾਜੀਵ ਧਵਨ, ਸ੍ਰੀਮਤੀ ਸੀਮਾ ਮੈਦਾਨ ,ਸ੍ਰੀਮਤੀ ਪਰਮਜੀਤ ਕੌਰ ਹਾਜ਼ਰ ਸਨ ।

Today Now News

RELATED ARTICLES
- Advertisment -

POPULAR POSTS