16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮੋਗਾ ਵਿੱਚ 4 ਹੋਰ "ਤੰਦਰੁਸਤ ਪੰਜਾਬ" ਸਿਹਤ ਕੇਂਦਰਾਂ...

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮੋਗਾ ਵਿੱਚ 4 ਹੋਰ “ਤੰਦਰੁਸਤ ਪੰਜਾਬ” ਸਿਹਤ ਕੇਂਦਰਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਵੀਡੀਉ ਕਾਨਫਰੰਸਿੰਗ ਰਾਹੀਂ ਕੀਤਾ ਉਦਘਾਟਨ ਕੋਵਿਡ 19 ਦੌਰਾਨ ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ ਨਿਭਾਈ ਸੇਵਾ ਬਹੁਤ ਹੀ ਸ਼ਲਾਘਯੋਗ – ਸਿਹਤ ਮੰਤਰੀ ਲੋਕਾਂ ਨੂੰ ਇਹਨਾਂ ਸਿਹਤ ਕੇਂਦਰਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ – ਡਿਪਟੀ ਕਮਿਸ਼ਨਰ

ਮੋਗਾ (ਹੈਪੀ-ਹਰਪਾਲ) : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਸੂਬੇ ਵਿੱਚ ਥਾਂ ਥਾਂ ਉਤੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸੇ ਕੜੀ ਨੂੰ ਅੱਗੇ ਤੋਰਦਿਆਂ ਅੱਜ ਪੂਰੇ ਪੰਜਾਬ ਵਿੱਚ 151 ਨਵੇਂ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀ ਸ਼ੁਰੂਆਤ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਕੈਬਨਿਟ ਮੰਤਰੀ ਸ਼੍ਰੀ ਬ੍ਰਹਮ ਮਹਿੰਦਰਾ ਵੱਲੋਂ ਵੀਡੀਉ ਕਾਨਫਰੰਸਿੰਗ ਰਾਹੀਂ ਕੀਤੀ ਗਈ। ਇਹਨਾਂ ਵਿੱਚੋਂ 4 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀ ਸ਼ੁਰੂਆਤ ਜ਼ਿਲ੍ਹਾ ਮੋਗਾ ਵਿੱਚ ਕੀਤੀ ਗਈ ਹੈ।

ਆਨਲਾਈਨ ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੋਵੀਡ 19 ਦੇ ਚੱਲਦਿਆਂ ਡਾਕਟਰਾਂ ਅਤੇ ਹੋਰ ਸਿਹਤ ਕਾਮਿਆਂ ਵੱਲੋਂ ਬਹੁਤ ਹੀ ਸ਼ਲਾਘਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ ਨਿਭਾਏ ਜਾ ਰਹੇ ਰੋਲ ਦੀ ਉਹਨਾਂ ਵਿਸ਼ੇਸ਼ ਤੌਰ ਉੱਤੇ ਪ੍ਰਸ਼ੰਸ਼ਾ ਕੀਤੀ। ਉਹਨਾਂ ਕਿਹਾ ਕਿ ਸਿਹਤ ਕਾਮਿਆਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ ਲੱਖਾਂ ਲੋਕਾਂ ਨੂੰ ਸੁਰੱਖਿਅਤ ਜੀਵਨ ਪ੍ਰਦਾਨ ਕੀਤਾ ਹੈ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮੈਦਾਨੀ ਪੱਧਰ ਉਤੇ ਲੋਕਾਂ ਨੂੰ ਦਰਾਂ ਉੱਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਹਨਾਂ ਲੋਕਾਂ ਨੂੰ ਆਗਾਹ ਕੀਤਾ ਕਿ ਕਰੋਨਾ ਦੇ ਮੁੜ ਉਭਾਰ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ ਹੈ। ਉਹਨਾਂ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਹਿ ਨੂੰ ਕਾਮਯਾਬ ਕਰਨ ਲਈ ਯਤਨ ਕਰਨੇ ਚਾਹੀਦੇ ਹਨ।

ਇਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਕੀਤੀ। ਇਸ ਮੌਕੇ ਸ੍ਰ ਇੰਦਰਜੀਤ ਸਿੰਘ ਤਲਵੰਡੀ ਭੰਗੇਰਿਆ, ਸ਼੍ਰੀ ਵਿਨੋਦ ਬਾਂਸਲ ਅਤੇ ਸ੍ਰ ਇੰਦਰਜੀਤ ਸਿੰਘ ਬੀੜ੍ਹ ਚੜਿੱਕ (ਤਿੰਨੇ ਚੇਅਰਮੈਨ), ਐੱਸ ਡੀ ਐੱਮ ਸ੍ਰ ਸਤਵੰਤ ਸਿੰਘ, ਸਿਵਲ ਸਰਜਨ ਡਾ ਰਾਜੇਸ਼ ਅਤਰੀ ਅਤੇ ਹੋਰ ਹਾਜ਼ਰ ਸਨ।

ਉਹਨਾਂ ਕਿਹਾ ਕਿ ਅੱਜ ਜ਼ਿਲ੍ਹਾ ਮੋਗਾ ਵਿੱਚ 4 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀ ਸ਼ੁਰੂਆਤ ਹੋਈ ਹੈ। ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਮੋਗਾ ਵਿੱਚ 118 ਤੰਦਰੁਸਤ ਪੰਜਾਬ ਸਿਹਤ ਕੇਂਦਰ ਚੱਲ ਰਹੇ ਹਨ। ਅੱਜ ਪਿੰਡ ਜੈਮਲਵਾਲਾ, ਬਹੋਨਾ, ਦੌਧਰ ਅਤੇ ਸਮਾਲਸਰ ਵਿੱਚ ਇਹ ਕੇਂਦਰ ਸ਼ੁਰੂ ਹੋਏ। ਸ਼੍ਰੀ ਹੰਸ ਨੇ ਕਿਹਾ ਕਿ ਅੱਜ ਹੋਰ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀ ਸ਼ੁਰੂਆਤ ਹੋਣ ਨਾਲ ਜ਼ਿਲ੍ਹੇ ਦੀਆਂ ਸਿਹਤ ਸਹੂਲਤਾਂ ਵਿੱਚ ਬਹੁਤ ਵਾਧਾ ਹੋਵੇਗਾ। ਉਹਨਾਂ ਲੋਕਾਂ ਅਪੀਲ ਕੀਤੀ ਕਿ ਉਹ ਇਹਨਾਂ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਭਰਪੂਰ ਲਾਹਾ ਲੈਣ।

Today Now News

RELATED ARTICLES
- Advertisment -

POPULAR POSTS