17.4 C
Chandigarh

TODAY NOW NEWS

Friday, March 20, 2026
HomePOLITICSਕੈਪਟਨ ਅਮਰਿੰਦਰ ਸਿੰਘ ਵੱਲੋਂ ਔਰਤਾਂ ਲਈ ਮੁਫ਼ਤ ਬੱਸ ਸਫਰ ਸਕੀਮ ਦੀ ਸ਼ੁਰੂਆਤ...

ਕੈਪਟਨ ਅਮਰਿੰਦਰ ਸਿੰਘ ਵੱਲੋਂ ਔਰਤਾਂ ਲਈ ਮੁਫ਼ਤ ਬੱਸ ਸਫਰ ਸਕੀਮ ਦੀ ਸ਼ੁਰੂਆਤ ਕਰਕੇ ਮਹਿਲਾ ਸ਼ਸਕਤੀਕਰਨ ਲਈ ਸਰਕਾਰ ਦੀ ਵਚਨਬੱਧਤਾ ਦਿਖਾਈ : ਕੇਵਲ ਢਿੱਲੋਂ

1.31 ਕਰੋੜ ਔਰਤਾਂ ਨੂੰ ਹੋਵੇਗਾ ਲਾਭ

ਬਰਨਾਲਾ (ਕਰਨਪਰੀਤ ਧੰਦਰਾਲ) : ਕਾਗਰਸ ਪਾਰਟੀ ਦੇ ਸੂਬਾ ਮੀਤ ਪਰਧਾਨ ਕੇਵਲ ਸਿੰਘ ਢਿੱਲੋਂ ਨੇਂ ਕਿਹਾ ਕਿ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਦੀਆਂ ਵਸਨੀਕ ਔਰਤਾਂ ਲਈ ਸਰਕਾਰੀ ਬੱਸਾਂ ਵਿਚ ਮੁਫ਼ਤ ਸਫਰ ਸਕੀਮ ਦੀ ਸ਼ੁਰੂਆਤ ਕਰਕੇ ਜੋ ਕਿਹਾ ਕਰਕੇ ਦਿਖਾਇਆ ਜਿਸ ਨਾਲ ਸਰਕਾਰ ਨੇ ਔਰਤਾਂ ਨੂੰ 50 ਫੀਸਦੀ ਕਿਰਾਏ ਵਿਚ ਛੋਟਾ ਦੇ ਵਾਅਦੇ ਦੇ ਮੁਕਾਬਲੇ 100 ਫੀਸਦੀ ਕਿਰਾਇਆ ਛੋਟਾ ਦੇ ਕੇ ਮਹਿਲਾ ਸ਼ਸਕਤੀਕਰਨ ਲਈ ਸਰਕਾਰ ਦੀ ਵਚਨਬਧਤਾ ਦਿਖਾਈ ਹੈ। ਸਰਕਾਰੀ ਬੱਸਾਂ ਵਿਚ ਮੁਫ਼ਤ ਸਫਰ ਦੀ ਸਹੂਲਤ ਪੰਜਾਬ ਰਾਜ ਦੀ ਹਦੂਦ ਅੰਦਰ ਪੰਜਾਬ ਰਾਜ ਦੀਆਂ ਵਸਨੀਕ ਸਾਰੀਆਂ ਔਰਤਾਂ ਨੂੰ ਮਿਲੇਗੀ ਅਤੇ ਇਹ ਪੀ.ਆਰ.ਟੀ.ਸੀ, ਪਨਬਸ, ਪੰਜਾਬ ਰੋਡਵੇਜ਼ ਦੀਆਂ ਸਾਰੀਆਂ ਨਾਨ ਏ.ਸੀ ਬੱਸਾਂ ਵਿਚ ੳਪਲਬਧ ਹੋਵੇਗੀ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਔਰਤਾਂ ਦੇ ਸਸ਼ਕਤੀਕਰਨ ਲਈ ੳਨਾਂ ਦੀ ਸਰਕਾਰ ਵੱਲੋਂ ਪਹਿਲਾਂ ਪੰਚਾਇਤੀ ਰਾਜ ਸੰਸਥਾਵਾਂ ਅਤੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿਚ 50 ਫੀਸਦੀ ਦਾ ਰਾਖਵਾਂਕਰਨ ਦਿੱਤਾ ਗਿਆ ਹੈ ਅਤੇ ਹੁਣ ਸਰਕਾਰੀ ਨੌਕਰੀਆਂ ਵਿਚ ਵੀ 33 ਫੀਸਦੀ ਦਾ ਰਾਖਵਾਂਕਰਨ ਔਰਤਾਂ ਨੂੰ ਦਿੱਤਾ ਜਾ ਰਿਹਾ ਹੈ। ਔਰਤਾਂ ਨੂੰ ਮੁਫ਼ਤ ਸਫਰ ਦੀ ਸਹੂਲਤ ਦਾ 1.31 ਕਰੋੜ ਔਰਤਾਂ ਨੂੰ ਲਾਭ ਹੋਵੇਗਾ। ੳਨਾਂ ਨੇ ਕਿਹਾ ਕਿ ਇਸ ਤੋਂ ਇਲਾਵਾ ਬੱਸਾਂ ਵਿਚ ਔਰਤਾਂ ਦੀ ਸੁਰੱਖਿਆ ਯਕੀਨੀ ਬਣਾੳਣ ਲਈ ਬੱਸਾਂ ਵਿਚ ਜੀਪੀਐਸ ਸਿਸਟਮ ਲਗਾਏ ਗਏ ਹਨ ਅਤੇ ਨਿਜੀ ਬੱਸਾਂ ਵਿਚ ਵੀ 31 ਅਗਸਤ ਤੱਕ ਇਹ ਸਿਸਟਮ ਲਗਾੳਣ ਲਈ ਕਿਹਾ ਗਿਆ ਹੈ। ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਮਿਲਣ ਵਾਲੀ ਸਹਾਇਤਾ ਵੀ 21 ਹਜ਼ਾਰ ਤੋਂ ਵਧਾ ਕੇ 51 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ। ਇਸ ਤੋਂ ਬਿਨਾਂ ਔਰਤਾਂ ਦੀ ਸੁਰੱਖਿਆ ਲਈ ਸਾਂਝ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ ਅਤੇ ਕਿਸੇ ਵੀ ਮੁਸਕਿਲ ਸਮੇਂ ਔਰਤਾਂ 181 ’ਤੇ ਕਾਲ ਕਰਕੇ ਪੁਲਿਸ ਮਦਦ ਲੈ ਸਕਦੀਆਂ ਹਨ।

Today Now News

RELATED ARTICLES
- Advertisment -

POPULAR POSTS