ਟਰੱਸਟ ਦੀਆਂ ਗਤੀਵਿਧੀਆਂ ਦਾ ਲਿਆ ਜਾਇਜਾ

ਫਿਰੋਜ਼ਪੁਰ (ਦਵਿੰਦਰ ਸਿੰਘ ਛਾਬੜਾ) : ਪ੍ਰਸਿੱਧ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪੂਰੇ ਵਿਸ਼ਵ ਵਿੱਚ ਸਮਾਜ ਭਲਾਈ ਦੇ ਕਾਰਜ਼ ਕੀਤੇ ਜਾ ਰਹੇ ਹਨ ਤੇ ਇਸ ਸੰਸਥਾ ਵੱਲੋਂ ਜਿਲ੍ਹਾ ਫਿਰੋਜ਼ਪੁਰ ਵਿੱਚ ਵੀ ਕਈ ਲੋਕ ਭਲਾਈ ਦੇ ਕਾਰਜ਼ ਆਰੰਭ ਕੀਤੇ ਹੋਏ ਹਨ। ਸੰਸਥਾ ਦੇ ਮੁੱਖੀ ਡਾ ਐਸ ਪੀ ਸਿੰਘ ਓਬਰਾਏ ਵੱਲੋਂ ਮਿਲੇ ਆਦੇਸ਼ਾਂ ਤਹਿਤ ਸੰਸਥਾ ਦੇ ਮਾਲਵਾ ਜੋਨ ਦੇ ਇੰਜਾਰਜ਼ ਗੁਰਬਿੰਦਰ ਸ਼ਿੰਘ ਬਰਾੜ ਅੱਜ ਫਿਰੋਜ਼ਪੁਰ ਪੁੱਜੇ। ਇਸ ਮੌਕੇ ਉਨ੍ਹਾਂ ਜਿਲ੍ਹੇ ਅੰਦਰ ਚੱਲ ਰਹੇ ਕਾਰਜ਼ਾਂ ਦੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਸੰਸਥਾ ਵੱਲੋਂ ਚਲਾਏ ਜਾ ਰਹੇ ਕੰਪਿਊਟਰ ਅਤੇ ਸਿਲਾਈ ਸੈਟਰਾਂ ਦਾ ਦੋਰਾ ਵੀ ਕੀਤਾ। ਇਸ ਮੌਕੇ ਉਨ੍ਹਾਂ ਸੈਟਰਾਂ ਦੇ ਅਧਿਆਪਕਾਂ ਅਤੇ ਸਿੱਖਿਆਰਥੀਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਸੁਝਾਅ ਵੀ ਸੁਣੇ। ਉਨ੍ਹਾਂ ਕਿਹਾ ਕਿ ਸਰਬੱਤ ਦਾ ਭਲਾ ਟਰੱਸਟ ਵੱਲੋਂ ਕਈ ਸਮਾਜ ਭਲਾਈ ਦੇ ਕਾਰਜ਼ ਆਰੰਭ ਕੀਤੇ ਹੋਏ ਹਨ। ਉਨ੍ਹ੍ਹਾਂ ਹੋਰ ਕਿਹਾ ਕਿ ਲੋੜਵੰਦਾਂ, ਵਿਧਵਾਵਾਂ ਅਤੇ ਅੰਗਹੀਣ ਲੋਕਾਂ ਨੂੰ ਮਹੀਨਾਂ ਵਾਰ ਆਰਥਿਕ ਸਹਾਇਤਾ ਰਾਸ਼ੀ ਦੇ ਕੇ ਉਨਾਂ ਦੀ ਮੱਦਦ ਕੀਤੀ ਜਾਂਦੀ ਹੈ । ਇਸ ਤੋਂ ਇਲਾਵਾ ਕੰਪਿਊਟਰ ਅਤੇ ਸਿਲਾਈ ਸੈਂਟਰ ਖੋਲ ਕੇ ਨੋਜਵਾਨ ਪੀੜੀ ਨੂੰ ਮੁਫਤ ਸਿਖਲਾਈ ਦੇ ਕੇ ਉਨ੍ਹਾਂ ਨੂੰ ਹੁਨਰਮੰਦ ਬਨਾਇਆ ਜਾਂਦਾ ਹੈ । ਇਸ ਮੌਕੇ ਉੁਨ੍ਹਾਂ ਦੇ ਨਾਲ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ, ਇਸਤਰੀ ਵਿੰਗ ਪ੍ਰਧਾਨ ਅਮਰਜੀਤ ਕੌਰ ਛਬੜਾ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਘੜਿਆਲ, ਮੁੱਖੂ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਮਨਪ੍ਰੀਤ ਸਿੰਘ ਅਤੇ ਪ੍ਰੇਮ ਮਨਚੰਦਾ ਵੀ ਮੋਜੂਦ ਸਨ।





