8 ਅਪ੍ਰੈਲ ਨੂੰ ਪ੍ਰਧਾਨ ਮੰਤਰੀ ਮੋਦੀ 8 ਅਪ੍ਰੈਲ ਮੁੱਖ ਮੰਤਰੀਆਂ ਨਾਲ ਕਰਨਗੇ ਗੱਲਬਾਤ

ਨਵੀਂ ਦਿੱਲੀ (ਏਜੇਂਸੀ) : ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਕੇਂਦਰ ਸਰਕਾਰ ਗੰਭੀਰ ਹੈ ਤੇ ਸਖਤ ਫੈਸਲੇ ਲੈ ਸਕਦੀ ਹੈ । ਕੇਂਦਰੀ ਸਿਹਤ ਮੰਤਰਾਲੇ ਹਰਸ਼ਵਰਧਨ ਮੰਗਲਵਾਰ ਨੂੰ ਇਕ ਬੈਠਕ ਦੀ ਪ੍ਰਧਾਨਗੀ ਕਰਨਗੇ। ਇਸ ‘ਚ 11 ਸੂਬੇ ਤੇ ਕੇਂਦਰਸ਼ਾਸਿਤ ਸੂਬਿਆਂ ਦੇ ਸਿਹਤ ਮੰਤਰੀਆਂ ਨਾਲ ਬੈਠਕ ਕਰਨਗੇ। ਇਸ ਤੋਂ ਬਾਅਦ ਪੀਐੱਮ ਨਰਿੰਦਰ ਮੋਦੀ 8 ਅਪ੍ਰੈਲ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਕੋਰੋਨਾ ਦੇ ਵਧਦੇ ਮਾਮਲਿਆਂ ਤੇ ਟੀਕਾਕਰਨ ਨਾਲ ਸਬੰਧਿਤ ਮੁੱਦਿਆਂ ‘ਤੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ। ਦੇਸ਼ ‘ਚ ਪਹਿਲੀ ਵਾਰ ਇਕ ਦਿਨ ‘ਚ ਇਕ ਲੱਖ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਕੁੱਲ ਸੰਕ੍ਰਮਿਤਾਂ ਦਾ ਅੰਕੜਾ ਸਵਾ ਕਰੋੜ ਨੂੰ ਪਾਰ ਕਰ ਗਿਆ ਹੈ। ਹਾਲਾਂਕਿ, ਪਿਛਲੇ ਦੋ ਦਿਨਾਂ ਦੀ ਤੁਲਨਾ ‘ਚ ਮਰਨ ਵਾਲਿਆਂ ਦੀ ਗਿਣਤੀ ਘੱਟ ਹੋਈ ਹੈ। ਸਰਗਰਮ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ ਤੇ ਵਰਤਮਾਨ ‘ਚ ਇਨ੍ਹਾਂ ਦਾ ਅੰਕੜਾ 7 ਲੱਖ ਨੂੰ ਪਾਰ ਕਰ ਗਿਆ ਹੈ। ਬੀਤੇ 24 ਘੰਟਿਆਂ ‘ਚ ਦੇਸ਼ ‘ਚ ਕੋਰੋਨਾ ਸੰਕ੍ਰਮਣ ਦੇ 1,03,764 ਨਵੇਂ ਮਾਮਲੇ ਸਾਹਮਣੇ ਆਏ ਹਨ, 477 ਲੋਕਾਂ ਦੀ ਮੌਤ ਹੋਈ ਹੈ ਤੇ 52,825 ਲੋਕ ਠੀਕ ਹੋਏ ਹਨ।





