16.8 C
Chandigarh

TODAY NOW NEWS

Friday, March 20, 2026
HomePOLITICSਖੇਤੀ ਕਾਨੂੰਨਾਂ ਤੇ ਭਾਜਪਾ ਨੂੰ ਬਦਨਾਮ ਕਰਨ ਲਈ ਸਿਆਸੀ ਰੋਟੀਆਂ ਸੇਕ ਰਹੀਆਂ...

ਖੇਤੀ ਕਾਨੂੰਨਾਂ ਤੇ ਭਾਜਪਾ ਨੂੰ ਬਦਨਾਮ ਕਰਨ ਲਈ ਸਿਆਸੀ ਰੋਟੀਆਂ ਸੇਕ ਰਹੀਆਂ ਨੇ ਦੂਜੀਆਂ ਧਿਰਾਂ :ਮਿਲਖਾ

ਸਰਦੂਲਗੜ੍ਹ ਚ ਭਾਰਤੀਆ ਜਨਤਾ ਪਾਰਟੀ ਨੇ ਭਾਜਪਾ ਦਾ 41 ਵਾਂ ਸਥਾਪਨਾ ਦਿਵਸ ਮਨਾਇਆ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ ) : ਭਾਵੇਂ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਦੇ ਕਾਰਨ ਸੂਬੇ ਵਿੱਚ ਕਿਸਾਨਾਂ ਸਮੇਤ ਹੋਰ ਵਰਗਾਂ ਨੇ ਜਿਹੜਾ ਭਾਜਪਾ ਦਾ ਬਾਈਕਾਟ ਕੀਤਾ ਹੋਇਆ ਹੈ ,ਪਰ ਇਸਦੇ ਬਾਵਜੂਦ ਪਾਰਟੀ ਦੇ ਆਗੂ ਲਗਾਤਾਰ ਪਿੰਡਾਂ ਅਤੇ ਸ਼ਹਿਰਾਂ ਚ ਵਿਚਰ ਰਹੇ ਹਨ ।ਅੱਜ ਭਾਰਤੀ ਜਨਤਾ ਪਾਰਟੀ ਦੇ 41ਵੇ ਸਥਾਪਨਾ ਦਿਵਸ ਮਨਾਉਣ ਤੋਂ ਬਾਅਦ ਭਾਰਤੀਆ ਜਨਤਾ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਜਗਜੀਤ ਸਿੰਘ ਮਿਲਖਾ ਨੇ ਗ਼ੈਰ ਰਸਮੀ ਗੱਲਬਾਤ ਦੌਰਾਨ ਤਰਕ ਦਿੱਤਾ ਕਿ ਪ੍ਰਧਾਨ ਮੰਤਰੀ ਜਿਹੜੇ ਖੇਤੀ ਕਾਨੂੰਨਾਂ ਨੂੰ ਲੈ ਕੇ ਆਏ ਹਨ ਉਹ ਕਿਸਾਨਾਂ ਦੇ ਭਲੇ ਲਈ ਲੈ ਕੇ ਆਏ ਹਨ ਵਿਰੋਧੀ ਧਿਰਾਂ ਵੱਲੋਂ ਕਿਸਾਨਾਂ ਨੂੰ ਉਲਝਾ ਕੇ ਸਿਆਸੀ ਰੋਟੀਆਂ ਸੇਕੀਆਂ ਜਾ ਰਹੀਆਂ ਹਨ ,ਇਸ ਦਾ ਨਤੀਜਾ ਸਾਹਮਣੇ ਆ ਚੁੱਕਾ ਹੈ ।ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਖੇਤੀ ਕਾਨੂੰਨਾ ਵਾਸਤੇ ਹਾਮੀ ਭਰੀ ਸੀ।ਇਨ੍ਹਾਂ ਕਾਨੂੰਨਾਂ ਸਬੰਧੀ ਆਮ ਆਦਮੀ ਦੇ ਸੂਬਾ ਪ੍ਰਧਾਨ ਅਤੇ ਸਾਂਸਦ ਭਗਵੰਤ ਮਾਨ ਤੇ ਹੀ ਉਂਗਲ ਉੱਠ ਚੁੱਕੀ ਹੈ । ਉਨ੍ਹਾਂ ਕਿਹਾ ਕਿ ਕਦੇ ਵੀ ਕੋਈ ਵੀ ਕਾਨੂੰਨ ਉਹ ਇੱਕ ਪਾਰਟੀ ਅੰਦਰ ਵੜ ਕੇ ਜਾਂ ਦਰਵਾਜ਼ਾ ਬੰਦ ਕਰਕੇ ਕਾਨੂੰਨ ਨਹੀਂ ਬਣਾ ਸਕਦੀ ਜਦਕਿ ਸਭ ਦੇ ਸਾਹਮਣੇ ਹੋਈਆਂ ਇਹ ਗੱਲਾਂ ਹਨ।ਇਹ ਅਲਾਇਦਾ ਗੱਲ ਹੈ ਤੇ ਖੇਤੀ ਕਾਨੂੰਨ ਦੀ ਜਿਹੜੀ ਗੱਲ ਹੈ ਇਹ ਕਾਂਗਰਸ ਸਰਕਾਰ ਦੇ ਹੁੰਦਿਆਂ ਹੀ ਇਹ ਸ਼ੁਰੂ ਹੋ ਗਈ ਸੀ ਜਦ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਕਾਲ ਚ ਤਾਂ ਇਹ ਲਾਗੂ ਹੋਈ ਹੈ ।ਏਸ ਹਵਾਮ ਚ ਸਭ ਨੰਗੇ ਨੇ ਸਿਰਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬਦਨਾਮ ਕਰਨ ਦੀਆਂ ਕੋਝੀਆਂ ਚਾਲਾਂ ਨੇ।ਸ੍ਰੀ ਮਿਲਖਾ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਚ ਸਰਦੂਲਗਡ਼੍ਹ ਹਲਕੇ ਤੋਂ ਆਪਣੀ ਕਿਸਮਤ ਅਜ਼ਮਾਉਣਗੇ ਭਾਵੇਂ ਕਿ ਪਾਰਟੀ ਹਾਈ ਕਮਾਂਡ ਵੱਲੋਂ ਇਸ ਦਾ ਅਜੇ ਰਸਮੀ ਐਲਾਨ ਨਹੀਂ ਹੋਇਆ ਪਰ ਮੈ ਇੱਥੋਂ ਪਾਰਟੀ ਦੀ ਸੇਵਾ ਲਈ ਯਤਨਸ਼ੀਲ ਰਹਾਂਗਾ। ਇਸ ਤੋਂ ਪਹਿਲਾਂ ਸ੍ਰੀ ਮਿਲਖਾ ਨੇ ਅੱਜ ਭਾਰਤੀਆ ਜਨਤਾ ਪਾਰਟੀ ਦਾ ਵਾਂ 41 ਵਾ ਸਥਾਪਨਾ ਦਿਵਸ ਸਰਦੂਲਗੜ੍ਹ ਹਲਕੇ ਦੇ ਵੱਖ ਵੱਖ ਪਿੰਡਾਂ ਚ ਧੂਮਧਾਮ ਨਾਲ ਮਨਾਇਆ ਉੱਥੇ ਖੇਤੀ ਕਾਨੂੰਨਾਂ ਤੋਂ ਬਾਅਦ ਪਹਿਲੀ ਵਾਰੀ ਅਜਿਹਾ ਹੋਇਆ ਜਿਹੜੇ ਪਾਰਟੀ ਦੇ ਪ੍ਰੋਗਰਾਮ ਬਿਨਾਂ ਕਿਸੇ ਵਿਰੋਧ ਦੇ ਨੇਪਰੇ ਚੜਨ ਚ ਸਫ਼ਲ ਹੋਏ ਹਨ ਜੀਹਦੇ ਨਾਲ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦਾ ਹੌਸਲਾ ਵਧਿਆ ਹੈ।

Today Now News

RELATED ARTICLES
- Advertisment -

POPULAR POSTS