16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ 100 ਲੋੜਵੰਦ ਪਰਿਵਾਰਾਂ ਨੂੰ ਦਿੱਤੇ ਆਰਥਿਕ...

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ 100 ਲੋੜਵੰਦ ਪਰਿਵਾਰਾਂ ਨੂੰ ਦਿੱਤੇ ਆਰਥਿਕ ਸਹਾਇਤਾ ਰਾਸ਼ੀ ਦੇ ਚੈਕ

ਜਿਲ੍ਹੇ ਵਿੱਚ ਚਾਰ ਅਧੁਨਿਕ ਲੈਬਾਰਟੀਆਂ ਖੋਲੇਗਾ ਟਰੱਸਟ -ਛਾਬੜਾ, ਭੁੱਲਰ

ਫਿਰੋਜ਼ਪੁਰ (ਦਵਿੰਦਰ ਸਿੰਘ ਛਾਬੜਾ) : ਨਾਮਵਾਰ ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਟੀਮ ਵੱਲੋਂ ਫਿਰੋਜ਼ਪੁਰ, ਤਲਵੰਡੀ ਭਾਈ ਅਤੇ ਮੁੱਦਕੀ ਇਲਾਕਿਆਂ ਨਾਲ ਸਬੰਧਿਤ 100 ਲੋੜਵੰਦ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ। ਤਲਵੰਡੀ ਭਾਈ ਅਤੇ ਫਿਰੋਜ਼ਪੁਰ ਵਿੱਚ ਕਰਵਾਏ ਗਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮਾਂ ਵਿੱਚ ਇਹ ਚੈੱਕ ਟਰੱਸਟ ਦੀ ਜਿਲ੍ਹਾ ਫਿਰੋਜ਼ਪੁਰ ਇਕਾਈ ਦੇ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਅਤੇ ਉੁਨ੍ਹਾਂ ਨਾਲ ਆਏ ਟੀਮ ਦੇ ਹੋਰ ਆਹੁਦੇਦਾਰਾਂ ਵੱਲੋਂ ਦਿੱਤੇ ਗਏ। ਇਸ ਮੌਕੇ ਤੇ ਸੰਸਥਾ ਦੀ ਟੀਮ ਵੱਲੋਂ ਫਿਰੋਜ਼ਪੁਰ ਦੀਆਂ ਕੁੱਝ ਹੋਰ ਸਮਾਜਸੇਵੀ ਸੰਸਥਾਵਾਂ ਦੇ ਆਗੂਆਂ ਵੱਲੋਂ ਮੁਲਾਕਾਤ ਵੀ ਕੀਤੀ ਗਈ ਅਤੇ ਕਈ ਹੋਰ ਮੁੱਦਿਆਂ ਤੇ ਵਿਚਾਰ ਚਰਚਾ ਵੀ ਹੋਈ। ਸੰਸਥਾ ਦੀ ਇਸਤਰੀ ਵਿੰਗ ਜਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਅਤੇ ਬਲਾਕ ਪ੍ਰ੍ਟਧਾਨ ਬਹਾਦਰ ਸਿੰਘ ਭੁੱਲਰ ਨੇ ਦੱਸਿਆ ਕਿ ਸੰਸਥਾ ਦੇ ਮੈਨੇਜਿੰਗ ਟਰੱਸਟੀ ਡਾ ਐਸ ਪੀ ਸਿੰਘ ਓਬਰਾਏ ਅਤੇ ਕੌਮੀ ਪ੍ਰਧਾਨ ਸ: ਜੱਸਾ ਸਿੰਘ ਸੰਧੂ ਦੇ ਨਿਰਦੇਸ਼ਾਂ ਤਹਿਤ ਪੂਰੀ ਦੁਨੀਆਂ ਵਿੱਚ ਸੰਸਥਾ ਵੱਲੋਂ ਲੋਕ ਭਲਾਈ ਦੇ ਕਾਰਜ਼ ਸ਼ੁਰੂ ਹੋਏ ਕੀਤੇ ਹਨ।

ਸੰਸਥਾ ਵੱਲੋਂ ਜਿੱਥੇ ਆਰਥਿਕ ਤੌਰ ਤੇ ਕਮਜੋਰ ਲੋਕਾਂ ਦੀ ਮੱਦਦ ਕੀਤੀ ਜਾਂਦੀ ਹੈ ਉੱਥੇ ਗਰੀਬਾਂ ਲਈ ਮੈਡੀਕਲ ਸੇਵਾ ਅਤੇ ਸਿੱਖਿਆ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਜਿਲ੍ਹਾ ਫਿਰੋਜ਼ਪੁਰ ਵਿੱਚ ਚਾਰ ਅਧੁਨਿਕ ਤਕਨੀਕ ਨਾਲ ਲੈਸ ਲੈਬਾਂ ਜਲਦੀ ਹੀ ਖੋਲੀਆਂ ਜਾ ਰਹੀਆਂ ਹਨ। ਇਸ ਮੌਕੇ ਤੇ ਉਨ੍ਹਾਂ ਦੂਸਰੀਆਂ ਸੰਸਥਾਵਾਂ  ਦੇ ਆਹੁਦੇਦਾਰਾਂ ਦਾ ਵੀ ਧੰਨਵਾਦ ਕੀਤਾ । ਇਸ ਮੌਕੇ ਤੇ ਅਮਰਜੀਤ ਕੌਰ ਛਾਬੜਾ, ਬਹਾਦਰ ਸਿੰਘ ਭੁੱਲਰ ਬਲਾਕ ਪ੍ਰਧਾਨ, ਬਲਵੰਤ ਸਿੰਘ ਬਰਾੜ, ਮਨਪ੍ਰੀਤ ਸਿੰਘ ,ਬਲਵਿੰਦਰ ਪਾਲ ਸ਼ਰਮਾਂ, ਤਲਵਿੰਦਰ ਕੌਰ, ਕੰਵਲਜੀਤ ਸਿੰਘ,ਸੈਲੀ ਕੰਬੋਜ਼ ਪ੍ਰਧਾਨ ਸਰਬੱਤ ਦਾ ਭਲਾ ਵੈਲਫੈਅਰ ਸੁਸਾਇਟੀ,ਚੰਦਰ ਮੋਹਨ ਹਾਂਡਾ ਪ੍ਰਧਾਨ ਰਾਧੇ ਰਾਧੇ ਵੈਲਫੈਅਰ ਸੁਸਾਇਟੀ ,ਰਣਜੀਤ ਸਿੰਘ ਰਾਏ ਪ੍ਰਧਾਨ ਜੀਰਾ, ਲਖਵਿੰਦਰ ਸਿੰਘ ਕਰਮੂਵਾਲਾ ਅਤੇ ਪ੍ਰੇਮ ਮਨਚੰਦਾ, ਪੁਨੀਤਾ ਆਰੋੜਾ ਅਤੇ ਸੀਮਾਂ ਗਰਗ ਸਮੇਤ ਕਈ ਹੋਰ ਆਹੁਦੇਦਾਰ ਵੀ ਮੋਜੂਦ ਸਨ।

Today Now News

RELATED ARTICLES
- Advertisment -

POPULAR POSTS