17.4 C
Chandigarh

TODAY NOW NEWS

Friday, March 20, 2026
Homeਵਪਾਰਖੇਤੀਬਾੜੀਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮੋਗਾ : ਮੋਗਾ ਦੀਆਂ ਦਾਣਾ ਮੰਡੀਆਂ ਵਿੱਚ 2613764...

ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮੋਗਾ : ਮੋਗਾ ਦੀਆਂ ਦਾਣਾ ਮੰਡੀਆਂ ਵਿੱਚ 2613764 ਕੁਇੰਟਲ ਕਣਕ ਪਹੁੰਚੀ

ਬਾਰਦਾਨੇ ਤੇ ਹੋਰ ਕੋਈ ਕਮੀ ਪੇਸ਼ੀ ਨਹੀਂ : ਕਿਸਾਨਾਂ ਦਾ ਹਰ ਦਾਣਾ ਖਰੀਦਿਆ ਜਾਵੇਗਾ : ਡਿਪਟੀ ਕਮਿਸ਼ਨਰ

ਮੋਗਾ (ਹੈਪੀ ਢੰਡ) : ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਪੂਰੇ ਜ਼ੋਰਾਂ ਉੱਤੇ ਜਾਰੀ ਹੈ। ਕਣਕ ਦੀ ਮੰਡੀਆਂ ਵਿੱਚ ਆਮਦ ਨੇ ਤੇਜ਼ੀ ਫੜ੍ਹ ਲਈ ਹੈ। ਮਿਤੀ 18 ਅਪ੍ਰੈਲ ਤੱਕ ਜ਼ਿਲ੍ਹਾ ਮੋਗਾ ਦੀਆਂ ਵੱਖ ਵੱਖ ਦਾਣਾ ਮੰਡੀਆਂ ਵਿੱਚ 2613764 ਕੁਇੰਟਲ ਕਣਕ ਦੀ ਆਮਦ ਹੋ ਚੁੱਕੀ ਹੈ। ਖਰੀਦ ਲਈ ਸਾਰੀਆਂ ਖਰੀਦ ਏਜੰਸੀਆਂ ਨੂੰ ਖਰੀਦ ਵੰਡ ਸਬੰਧੀ ਟੀਚੇ ਜਾਰੀ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ (ਵਾਧੂ ਚਾਰਜ) ਸ਼੍ਰੀ ਐਮ ਕੇ ਅਰਾਵਿੰਦ ਕੁਮਾਰ ਅਤੇ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ੍ਰ ਸਰਤਾਜ ਸਿੰਘ ਚੀਮਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 109 ਅਨਾਜ ਮੰਡੀਆਂ ਤੋਂ ਇਲਾਵਾ 148 ਹੋਰ ਅਸਥਾਈ ਯਾਰਡਾਂ ਨੂੰ ਖਰੀਦ ਸਟੇਸ਼ਨ ਵਜੋਂ ਨਾਮਜ਼ਦ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਖਰੀਦ ਏਜੰਸੀਆਂ ਪਨਗ੍ਰੇਨ (23 ਫੀਸਦੀ), ਮਾਰਕਫੈੱਡ (22 ਫੀਸਦੀ), ਪਨਸਪ (22 ਫੀਸਦੀ), ਵੇਅਰ ਹਾਊਸ (13 ਫੀਸਦੀ) ਅਤੇ ਭਾਰਤੀ ਖੁਰਾਕ ਨਿਗਮ (20 ਫੀਸਦੀ) ਨੂੰ ਖਰੀਦ ਵੰਡ ਕੀਤੀ ਹੋਈ ਹੈ। ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰ ਪਹਿਲਾਂ ਹੀ ਕਰ ਲਏ ਗਏ ਸਨ। ਸਾਰੀਆਂ ਏਜੰਸੀਆਂ ਆਪਣੇ ਟੀਚੇ ਮੁਤਾਬਿਕ ਖਰੀਦ ਕਰਨ ਲੱਗੀਆਂ ਹੋਈਆਂ ਹਨ।

ਜ਼ਿਲ੍ਹਾ ਮੰਡੀ ਅਫ਼ਸਰ ਸ੍ਰ. ਮਨਦੀਪ ਸਿੰਘ ਅਨਾਜ ਮੰਡੀਆਂ ਵਿੱਚ ਨਿਰਵਿਘਨ ਖਰੀਦ ਲਈ ਸਾਰੇ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਾਲ ਹੀ ਸਫਾਈ ਅਤੇ ਸਮਾਜਕ ਦੂਰੀਆਂ ਦਾ ਵੀ ਵਿਸ਼ੇਸ਼ ਧਿਆਨ ਰੱਖਣ ਨੂੰ ਤਰਜੀਹ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਇਸ ਵਾਰ ਵੀ ਪਿਛਲੇ ਸਾਲ ਦੀ ਤਰ੍ਹਾਂ ਟੋਕਨ ਸਿਸਟਮ ਨਾਲ ਖਰੀਦ ਕੀਤੀ ਜਾਵੇਗੀ। ਆੜਤੀਆਂ ਨੂੰ ਰੰਗਦਾਰ ਟੋਕਨ ਪਾਸ ਮੁਹੱਈਆ ਕਰਵਾ ਦਿੱਤੇ ਗਏ ਹਨ।

ਉਹਨਾਂ ਦੱਸਿਆ ਕਿ ਸਾਰੀਆਂ ਮੰਡੀਆਂ ਵਿੱਚ ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਦੀਆਂ ਹਦਾਇਤਾਂ ਨੂੰ ਲਾਗੂ ਕਰਵਾਇਆ ਜਾਵੇਗਾ। ਹਰੇਕ ਮੰਡੀ ਵਿੱਚ ਇਸ ਲਈ ਹੱਥ ਧੋਣ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਦੂਜੇ ਪਾਸੇ ਅੱਜ ਦਾਣਾ ਮੰਡੀ ਪਿੰਡ ਚੜਿੱਕ ਦਾ ਦੌਰਾ ਕੀਤਾ ਗਿਆ ਤਾਂ ਪਤਾ ਲੱਗਾ ਕਿ ਕਿਸਾਨ ਬਹੁਤ ਹੀ ਅਸਾਨੀ ਨਾਲ ਆਪਣੇ ਫਸਲ ਵੇਚ ਰਹੇ ਹਨ। ਇਸ ਮੌਕੇ ਹਾਜ਼ਰ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਏ ਐੱਫ ਐਸ ਓ ਸ੍ਰ ਗੁਰਲਾਲ ਸਿੰਘ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਬਾਰਦਾਨੇ ਸਮੇਤ ਸਾਰੀਆਂ ਲੋੜਾਂ ਪੂਰੀਆਂ ਕੀਤੀਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਖਰੀਦ ਕਾਰਜਾਂ ਨੂੰ ਸਮੇਂ ਸਿਰ ਅਤੇ ਸੁਚਾਰੂ ਰੂਪ ਨਾਲ ਨੇਪਰੇ ਚਾੜ੍ਹਨ ਲਈ ਸਮੂਹ ਵਿਭਾਗਾਂ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਕਿਸਾਨਾਂ ਦਾ ਇਕ ਇਕ ਦਾਣਾ ਖਰੀਦਣ ਲਈ ਦ੍ਰਿੜ ਵਚਨਬੱਧ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸਿਰਫ ਸੁੱਕੀ ਕਣਕ ਹੀ ਲਿਉਣ ਤਾਂ ਜੌ ਉਹਨਾਂ ਨੂੰ ਮੰਡੀਆਂ ਵਿੱਚ ਜਿਆਦਾ ਸਮਾਂ ਬੈਠਣਾ ਨਾ ਪਵੇ।

Today Now News

RELATED ARTICLES
- Advertisment -

POPULAR POSTS