17.1 C
Chandigarh

TODAY NOW NEWS

Friday, March 20, 2026
HomeWEIRD NEWSਪ੍ਰੇਮ ਸਬੰਧਾਂ ਦੇ ਚੱਲਦਿਆਂ ਲੜਕੀ ਦਾ ਵਿਆਹ ਤੋਂ ਇਨਕਾਰ ਕਰਨ ਤੇ ਲੜਕੇ...

ਪ੍ਰੇਮ ਸਬੰਧਾਂ ਦੇ ਚੱਲਦਿਆਂ ਲੜਕੀ ਦਾ ਵਿਆਹ ਤੋਂ ਇਨਕਾਰ ਕਰਨ ਤੇ ਲੜਕੇ ਨੇ ਖੁਦ ਨੂੰ ਮਾਰੀ ਗੋਲੀ

ਭਿੱਖੀਵਿੰਡ ਦਾ ਵਸਨੀਕ ਨੌਜਵਾਨ ਪਿਛਲੇ ਕਰੀਬ ਦੋ ਤਿੰਨ ਸਾਲ ਤੋਂ ਪਿਆਰ ਕਰਦਾ ਸੀ ਇੱਕ ਲੜਕੀ ਨੂੰ

ਤਰਨਤਾਰਨ : (ਰਿੰਪਲ ਗੋਲਣ) : ਭਿੱਖੀਵਿੰਡ ਦੇ ਵਸਨੀਕ ਨੌਜਵਾਨ ਨੇ ਪਿਛਲੇ ਕਰੀਬ ਦੋ ਤਿੰਨ ਸਾਲ ਤੋਂ ਚਲਦੇ ਪ੍ਰੇਮ ਸੰਬੰਧਾਂ ਤੋਂ ਬਾਅਦ ਲੜਕੀ ਵਲੋਂ ਵਿਆਹ ਤੋਂ ਇਨਕਾਰ ਕਰਨ ਤੇ ਆਪਣੇ ਆਪ ਨੂੰ ਗੋਲੀ ਮਾਰ ਲਈ ਜਿਸ ਨੂੰ ਉਸ ਦੇ ਦੋਸਤਾਂ ਭਿੱਖੀਵਿੰਡ ਦੇ ਇਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ ਇਸ ਸੰਬੰਧੀ ਜ਼ਖ਼ਮੀ ਨੌਜਵਾਨ ਦੇ ਪਿਤਾ ਰਣਜੀਤ ਸਿੰਘ ਵਾਸੀ ਭਿੱਖੀਵਿੰਡ ਨੇ ਦੱਸਿਆ ਕਿ ਮੇਰੇ ਲੜਕੇ ਸਤਨਾਮ ਸਿੰਘ ਦੇ ਭਿੱਖੀਵਿੰਡ ਦੀ ਹੀ ਇੱਕ ਲੜਕੀ ਨਾਲ 2-3 ਸਾਲ ਤੋਂ ਪ੍ਰੇਮ ਸੰਬੰਧ ਸਨ ਜਿਸ ਸਬੰਧੀ ਕੁਝ ਮੋਹਤਬਾਰ ਵਿਅਕਤੀਆਂ ਵਿੱਚ ਪੈ ਕੇ ਬੀਤੀ ਕੱਲ ਦੋਹਾਂ ਦੇ ਵਿਆਹ ਦਾ ਫ਼ੈਸਲਾ ਕੀਤਾ ਅਤੇ ਅੱਜ ਸਾਦਾ ਵਿਆਹ (ਚੁੰਨੀ ਚੜ੍ਹਾਵਾ ) ਕਰਨਾ ਸੀ ਪਰ ਲੜਕੀ ਨੇ ਬੀਤੀ ਰਾਤ ਵਿਆਹ ਤੋਂ ਸਾਫ ਇਨਕਾਰ ਕਰ ਦਿੱਤਾ ਜਿਸ ਤੋਂ ਬਾਅਦ ਮੇਰੇ ਲੜਕੇ ਸਤਨਾਮ ਸਿੰਘ ਨੇ ਅੱਜ ਆਪਣੇ ਆਪ ਨੂੰ ਗੋਲੀ ਮਾਰ ਕਿ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਜਿਸ ਨੂੰ ਉਸ ਦੇ ਦੋਸਤਾਂ ਜ਼ਖਮੀ ਹਾਲਤ ਵਿਚ ਭਿੱਖੀਵਿੰਡ ਦੇ ਇਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਭੇਜਿਆ ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ ਇਸ ਸੰਬੰਧੀ ਥਾਣਾ ਮੁਖੀ ਭਿੱਖੀਵਿੰਡ ਸਰਬਜੀਤ ਸਿੰਘ ਹੋਰਾਂ ਨਾਲ ਗੱਲ ਕਰਨ ਤੇ ਉਨ੍ਹਾਂ ਕਿਹਾ ਕਿ ਇਸ ਸਾਰੇ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ

Today Now News

RELATED ARTICLES
- Advertisment -

POPULAR POSTS