ਬੀਤੇ ਦਿਨ ਪੂਰੇ ਪੰਜਾਬ ਸੂਬੇ ਵਿੱਚ 198 ਮੌਤਾਂ ਤੇ 8625 ਨਵੇਂ ਪੋਜ਼ੀਟਿਵ ਕੇਸ ਆਏ ਸਾਹਮਣੇ

ਜਲੰਧਰ (ਸੋਨੂ ਸਹੋਤਾ) : ਸੋਮਵਾਰ ਤੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਸਰਕਾਰ ਵੱਲੋਂ ਲਾਕਡਾਊਨ ਵਿਚ ਢਿੱਲ ਦੇ ਕੇ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੇ ਜਾਣ ਕਾਰਨ ਕੋਰੋਨਾ ਨੇ ਸੋਮਵਾਰ ਨੂੰ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਅਤੇ 198 ਲੋਕਾਂ ਦੀ ਜਾਨ ਲੈ ਲਈ ਤੇ 8625 ਲੋਕਾਂ ਨੂੰ ਆਪਣੀ ਲਪੇਟ ‘ਚ ਲਿਆ। ਇਸ ਦੇ ਨਾਲ ਹੀ ਸੂਬੇ ‘ਚ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ 10704 ਹੋ ਗਈ ਜਦੋਂਕਿ ਪੋਜ਼ੀਟਿਵ ਮਰੀਜ਼ਾਂ ਦਾ ਅੰਕੜਾ ਸਾਢੇ ਚਾਰ ਲੱਖ ਤੋਂ ਟੱਪ ਕੇ 4,50,674 ਹੋ ਗਿਆ। ਹਾਲਾਂਕਿ ਅੱਜ 6894 ਮਰੀਜ਼ਾਂ ਨੇ ਕੋਰੋਨਾ ਖ਼ਿਲਾਫ਼ ਜੰਗ ਜਿੱਤ ਕੇ ਘਰ ਵਾਪਸੀ ਕੀਤੀ ਤੇ ਹੁਣ ਤਕ 3,64,170 ਲੋਕ ਠੀਕ ਹੋ ਚੁੱਕੇ ਹਨ। ਸਿਹਤ ਵਿਭਾਗ ਵੱਲੋਂ ਜਾਰੀ ਬੁਲੇਟਿਨ ਮੁਤਾਬਕ ਸੋਮਵਾਰ ਨੂੰ ਵੱਖ-ਵੱਖ ਜ਼ਿਲਿ੍ਹਆਂ ਤੋਂ ਮਿਲੀਆਂ ਰਿਪੋਰਟਾਂ ‘ਚ ਪੰਜਾਬ ਅੰਦਰ 198 ਮਰੀਜ਼ਾਂ ਦੀ ਮੌਤ ਹੋ ਗਈ ਤੇ 8625 ਲੋਕਾਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ।




