17.4 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ 18-44 ਸਾਲ ਦੇ ਉਮਰ ਵਰਗ ਲਈ...

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ 18-44 ਸਾਲ ਦੇ ਉਮਰ ਵਰਗ ਲਈ ਵੈਕਸੀਨ ਖਰੀਦਣ ਅਤੇ ਵੰਡਣ ਲਈ ਭਾਰਤ ਸਰਕਾਰ ਦੀ ਇਕਲੌਤੀ ਏਜੰਸੀ ਬਣਾਉਣ ਲਈ ਆਖਿਆ

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ਵਿਚ ਕਿਹਾ,“ਮਹਾਮਾਰੀ ਦੀ ਸਥਿਤੀ ਵਿਚ ਸਮੁੱਚੀ ਯੋਗ ਆਬਾਦੀ ਦਾ ਟੀਕਾਕਰਨ ਕੇਂਦਰ ਸਰਕਾਰ ਦੀ ਜਿੰਮੇਵਾਰੀ ਬਣਦੀ ਹੈ”

ਚੰਡੀਗੜ (ਬੇਰੁਰੋ ਰਿਪੋਰਟ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨੂੰ 18-44 ਸਾਲ ਦੀ ਉਮਰ ਵਰਗ ਲਈ ਵੈਕਸੀਨ ਖਰੀਦਣ ਅਤੇ ਵੰਡਣ ਲਈ ਕੇਂਦਰ ਸਰਕਾਰ ਦੀ ਇਕਲੌਤੀ ਏਜੰਸੀ ਬਣਾਉਣ ਦੀ ਅਪੀਲ ਕੀਤੀ ਹੈ।

      ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ਵਿਚ ਕਿਹਾ,“ਮਹਾਮਾਰੀ ਦੀ ਸਥਿਤੀ ਵਿਚ ਸਮੁੱਚੀ ਯੋਗ ਆਬਾਦੀ ਦਾ ਟੀਕਾਕਰਨ ਕੇਂਦਰ ਸਰਕਾਰ ਦੀ ਜਿੰਮੇਵਾਰੀ ਬਣਦੀ ਹੈ ਕਿਉਂਕਿ ਕਿਸੇ ਤਰਾਂ ਦੀ ਗੈਰ-ਸ਼ਮੂਲੀਅਤ ਬਾਕੀ ਸਮੂਹਿਕ ਯਤਨਾਂ ਨੂੰ ਕਮਜੋਰ ਕਰ ਸਕਦੀ ਹੈ।

      ਮੁੱਖ ਮੰਤਰੀ ਨੇ ਪਿਛਲੇ ਤਿੰਨ ਹਫਤਿਆਂ ਦੇ ਤਜਰਬਿਆਂ ਦਾ ਵੀ ਹਵਾਲਾ ਦਿੱਤਾ ਜਦੋਂ ਵੱਖ-ਵੱਖ ਸੂਬਿਆਂ ਵੱਲੋਂ ਘਰੇਲੂ ਉਤਪਾਦਕਾਂ ਦੇ ਨਾਲ-ਨਾਲ ਵਿਦੇਸ਼ਾਂ ਤੋਂ ਵੈਕਸੀਨ ਮੰਗਵਾਉਣ ਲਈ ਆਪਣੇ ਪੱਧਰ ਉਤੇ ਯਤਨ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਕ ਏਜੰਸੀ ਵਜੋਂ ਸਾਰੀ ਵੈਕਸੀਨ ਦੇ ਵਸੀਲਿਆਂ ਦਾ ਕਾਰਜ ਆਪਣੇ ਹੱਥਾਂ ਵਿਚ ਤੁਰੰਤ ਲੈਣਾ ਚਾਹੀਦਾ ਹੈ। ਭਾਰਤ ਸਰਕਾਰ ਨੂੰ 18-44 ਉਮਰ ਵਰਗ ਦੇ ਸਹੀ ਢੰਗ ਨਾਲ ਟੀਕਾਕਰਨ ਲਈ ਕਲੀਨੀਕਲ ਸਥਾਪਨਾ ਰਾਹੀਂ ਸਾਰੇ ਸੂਬਿਆਂ ਅਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਵਿਚ ਵੈਕਸੀਨ ਦੀ ਵੰਡ ਯਕੀਨੀ ਬਣਾਉਣੀ ਚਾਹੀਦੀ ਹੈ।

      ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਨੇ ਪਹਿਲਾਂ ਵੀ ਸੁਝਾਅ ਦਿੱਤਾ ਕਿ ਸਪਲਾਈ ਚੇਨ ਦੇ ਪ੍ਰਬੰਧਨ ਦੇ ਢੰਗ-ਤਰੀਕਿਆਂ ਦੇ ਮੱਦੇਨਜਰ ਇਹ ਕਾਰਜਸ਼ੀਲ ਅਤੇ ਵਿੱਤੀ ਤੌਰ ਉਤੇ ਬਹੁਤ ਫਾਇਦਾਮੰਦ ਹੋਵੇਗਾ, ਜੇਕਰ 18-44 ਸਾਲ ਦੀ ਉਮਰ ਵਰਗ ਦੇ ਵਿਅਕਤੀਆਂ ਸਮੇਤ ਸਾਰੇ ਉਮਰ ਵਰਗਾਂ ਲਈ ਵੈਕਸੀਨ ਦੀ ਖਰੀਦ ਅਤੇ ਸਪਲਾਈ ਕੇਂਦਰ ਸਰਕਾਰ ਦੇ ਜਰੀਏ ਕੀਤੀ ਜਾਂਦੀ ਹੈ ਜਿੱਥੇ ਕਿ ਕੇਂਦਰ ਵੱਲੋਂ ਸੂਬਿਆਂ ਨੂੰ ਸਿੱਧੇ ਤੌਰ ਉਤੇ ਖਰੀਦ ਕਰਨ ਦੀ ਇਜਾਜਤ ਦਿੱਤੀ ਗਈ ਹੈ।
Today Now News

RELATED ARTICLES
- Advertisment -

POPULAR POSTS