16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ...

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਮੁਕਾਬਲੇ ਕਰਵਾਏ

ਵਿਦਿਆਰਥੀਆਂ ਨੂੰ ਪੰਜਾਬ ਦੇ ਇਤਿਹਾਸ ਤੋਂ ਜਾਣੂ ਕਰਵਾਉਣ ਹਿੱਤ ਵੱਖ—ਵੱਖ ਪ੍ਰੋਗਰਾਮ ਕਰਵਾਏ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਜਿ਼ਲ੍ਹਾ ਸਿੱਖਿਆ ਅਫ਼ਸਰ ਅੰਜੂ ਗੁਪਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਪੰਜਾਬ ਦੇ ਉਪਰਾਲਿਆਂ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਵਿਦਿਆਰਥੀਆਂ ਨੂੰ ਪੰਜਾਬ ਦੇ ਇਤਿਹਾਸ ਤੋਂ ਜਾਣੂ ਕਰਵਾਉਣ ਹਿੱਤ ਵੱਖ—ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਉਪ ਜਿ਼ਲ੍ਹਾ ਸਿੱਖਿਆ ਅਫ਼ਸਰ ਜਗਰੂਪ ਭਾਰਤੀ ਦੀ ਅਗਵਾਈ ਹੇਠ ਸਰਕਾਰੀ ਮਿਡਲ ਸਮਾਰਟ ਸਕੂਲ ਹਸਨਪੁਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਮੁਕਾਬਲੇ ਕਰਵਾਏ ਗਏ।
ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਇੰਚਾਰਜ ਪ੍ਰਵੀਨ ਲਤਾ ਨੇ ਕਿਹਾ ਕਿ ਵਿਦਿਆਰਥੀ ਨੂੰ ਗੁਰੂਆਂ ਬਾਰੇ ਜਾਣਕਾਰੀ ਦੇਣ ਹਿੱਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਨ—ਲਾਈਨ ਲੇਖ ਮੁਕਾਬਲੇ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਲਈ ਲਾਭ ਸਿੰਘ ਨੂੰ ਬਤੌਰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿੱਚ ਬੱਚਿਆਂ ਨੇ ਵਿਸ਼ੇਸ਼ ਰੁਚੀ ਵਿਖਾਈ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੇ ਆਨਲਾਈਨ ਮੁਕਾਬਲਿਆਂ ਰਾਹੀਂ 250 ਤੋਂ 300 ਸ਼ਬਦਾਂ ਦੇ ਲੇਖ ਲਿਖ ਕੇ ਅਧਿਆਪਕਾਂ ਦੀ ਬਣਾਈ ਕਮੇਟੀ ਨੂੰ ਭੇਜੇ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਲੇਖ ਮੁਕਾਬਲਿਆਂ ਵਿੱਚੋਂ ਮਹਿਕਦੀਪ ਕੌਰ ਸੱਤਵੀਂ ਕਲਾਸ, ਦੇਬੋ ਸੱਤਵੀਂ ਕਲਾਸ, ਮਹਿਕਦੀਪ ਕੌਰ ਅੱਠਵੀਂ ਕਲਾਸ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਅਧਿਆਪਕ ਸੁਨੀਤਾ ਰਾਣੀ ਅਤੇ ਰੀਤਿਕਾ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS