ਇਹ ਚੈੱਕ ਟਰੱਸਟ ਦੀ ਜਿਲ੍ਹਾ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਤੇ ਹੋਰ ਆਹੁਦੇਦਾਰਾਂ ਨੇ ਦਿੱਤੇ

ਮੱਖੂ (ਦਵਿੰਦਰ ਸਿੰਘ ਛਾਬੜਾ) : ਨਾਮਵਾਰ ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਟੀਮ ਵੱਲੋਂ ਮੱਖੂ ਨਾਲ ਸਬੰਧਿਤ ਇਲਾਕਿਆਂ ਦੇ 30 ਲੋੜਵੰਦ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ। ਇਹ ਚੈੱਕ ਟਰੱਸਟ ਦੀ ਜਿਲ੍ਹਾ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਅਤੇ ਉੁਨ੍ਹਾਂ ਨਾਲ ਆਏ ਟੀਮ ਦੇ ਹੋਰ ਆਹੁਦੇਦਾਰਾਂ ਵੱਲੋਂ ਦਿੱਤੇ ਗਏ। ਇਸ ਮੌਕੇ ਸੰਸਥਾ ਦੀ ਇਸਤਰੀ ਵਿੰਗ ਜਿਲ੍ਹਾ ਫਿਰੋਜ਼ਪੁਰ ਦੀ ਪ੍ਰਧਾਨ ਅਮਰਜੀਤ ਕੌਰ ਛਾਬੜਾ ਅਤੇ ਬਲਾਕ ਪ੍ਰਧਾਨ ਬਹਾਦਰ ਸਿੰਘ ਭੁੱਲਰ ਨੇ ਦੱਸਿਆ ਕਿ ਸੰਸਥਾ ਦੇ ਮੈਨੇਜਿੰਗ ਟਰੱਸਟੀ ਡਾ ਐਸ ਪੀ ਸਿੰਘ ਓਬਰਾਏ ਅਤੇ ਕੌਮੀ ਪ੍ਰਧਾਨ ਸ: ਜੱਸਾ ਸਿੰਘ ਸੰਧੂ ਦੇ ਨਿਰਦੇਸ਼ਾਂ ਤਹਿਤ ਪੂਰੀ ਦੁਨੀਆਂ ਵਿੱਚ ਸੰਸਥਾ ਵੱਲੋਂ ਲੋਕ ਭਲਾਈ ਦੇ ਕਾਰਜ ਸ਼ੁਰੂ ਕੀਤੇ ਹੋਏ ਹਨ। ਸੰਸਥਾ ਵੱਲੋਂ ਜਿੱਥੇ ਆਰਥਿਕ ਤੌਰ ਤੇ ਕਮਜੋਰ ਲੋਕਾਂ ਦੀ ਮੱਦਦ ਕੀਤੀ ਜਾਂਦੀ ਹੈ ਉੱਥੇ ਗਰੀਬਾਂ ਲਈ ਮੈਡੀਕਲ ਸੇਵਾ ਅਤੇ ਸਿੱਖਿਆ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੱਖੂ ਸਮੇਤ ਜਿਲ੍ਹੇ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ 4 ਲੈਬਾਂ ਵੀ ਜਲਦੀ ਹੀ ਖੋਲੀਆਂ ਜਾ ਰਹੀਆਂ ਹਨ। ਇਸ ਮੌਕੇ ਤੇ ਬਹਾਦਰ ਸਿੰਘ ਭੁੱਲਰ ਬਲਾਕ ਪ੍ਰਧਾਨ, ਦਵਿੰਦਰ ਸਿੰਘ ਛਾਬੜਾ ਮੱਖੂ ਪ੍ਰਧਾਨ, ਭਜਨ ਪੇਂਟਰ, ਮਨਪ੍ਰੀਤ ਸਿੰਘ, ਅਮਰਜੀਤ ਕੌਰ ਪਿੰਕੀ ਅਤੇ ਕਿਰਨ ਪੈਂਟਰ ,ਰਣਜੀਤ ਸਿੰਘ ਰਾਏ ਸਮੇਤ ਕਈ ਹੋਰ ਅਹੁਦੇਦਾਰ ਵੀ ਮੌਜੂਦ ਸਨ।






