ਸ੍ਰੀ ਮੁਕਤਸਰ ਸਾਹਿਬ ਤੋਂ ਜਿਲਾ ਲੇਵਲ ਯੂਨੀਯਨ ਦੇ ਅਹੁਦੇਦਾਰਾਂ ਨੇ ਵੀ ਭਾਗ ਲਿਆ

ਸ੍ਰੀ ਮੁਕਤਸਰ ਸਾਹਿਬ (ਅਨਮੋਲ ਵੜਿੰਗ) : ਪੰਜਾਬ ਭਰ ਦੀਆਂ ਨਗਰ ਕੌਂਸਲਾ ਅਤੇ ਨਗਰ ਨਿਗਮਾਂ ਦੇ ਸਫਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਹੜਤਾਲ ਕੀਤੀ ਜਾ ਰਹੀ ਹੈ ਅੱਜ ਮਲੋਟ ਵਿਚ ਵੀ ਸਫਾਈ ਕਾਮਿਆਂ ਦੇ ਹੜਤਾਲ ਸੱਤਵੇਂ ਦਿਨ ਵੀ ਜਾਰੀ ਰਹੀ ਇਸ ਹੜਤਾਲ ਵਿਚ ਜਿਲਾ ਸ੍ਰੀ ਮੁਕਤਸਰ ਸਾਹਿਬ ਤੋਂ ਜਿਲਾ ਲੇਵਲ ਯੂਨੀਯਨ ਦੇ ਅਹੁਦੇਦਾਰਾਂ ਨੇ ਵੀ ਭਾਗ ਲਿਆ ਅਤੇ ਪੰਜਾਬ ਸਰਕਾਰ ਖਿਲਾਫ ਜਮ ਕੇ ਨਾਹਰੇਬਾਜੀ ਕੀਤੀ ।
ਪੰਜਾਬ ਭਰ ਦੇ ਨਗਰ ਕੌਂਸਲ ਅਤੇ ਨਗਰ ਨਿਗਮ ਦੇ ਸਫਾਈ ਕਾਮਿਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 13 ਮਈ ਤੋਂ ਲਗਾਤਰ ਅਣਮਿੱਥੇ ਸਮੇ ਲਈ ਹੜਤਾਲ ਕੀਤੀ ਜਾ ਰਹੀ ਹੈ ਅੱਜ ਸਤਵੇਂ ਦਿਨ ਵੀ ਨਗਰ ਕੌਂਸਲ ਮਲੋਟ ਦੇ ਸਫਾਈ ਕਾਮਿਆਂ ਵਲੋਂ ਹੜਤਾਲ ਰੱਖੀ ਜਿਸ ਵਿਚ ਜਿਲਾ ਸ੍ਰੀ ਮੁਕਤਸਰ ਸਾਹਿਬ ਤੋਂ ਵੀ ਅਹੁਦੇਦਾਰਾ ਸ਼ਿਰਕਤ ਕੀਤੀ ਇਸ ਮੌਕੇ ਕਾਮਿਆਂ ਵਲੋਂ ਨਗਰ ਕੌਂਸਲ ਦੇ ਅੱਗੇ ਪੰਜਾਬ ਸਰਕਾਰ ਖਿਲਾਫ ਜਮ ਕੇ ਨਾਹਰੇਬਾਜੀ ਕੀਤੀ ਅਤੇ ਚੇਤਵਾਨੀ ਦਿਤੀ ਕੇ ਜਦੋਂ ਤੱਕ ਸਰਕਾਰ ਸਾਡੀਆਂ ਮੰਗਾ ਪ੍ਰਵਾਨ ਨਹੀਂ ਕਰਦੀ ਉਦੋ ਤਕ ਸਾਡਾ ਸਗਰਸ਼ ਜਾਰੀ ਰਹੇਗਾ । ਇਸ ਮੌਕੇ ਜਿਲਾ ਸ੍ਰੀ ਮੁਕਤਸਰ ਸਾਹਿਬ ਦੇ ਜਰਨਲ ਸਕੱਤਰ ਮੰਗਤ ਰਾਮ ਨੇ ਦੱਸਿਆ ਕਿ ਸਾਡੀ ਪੰਜਾਬ ਐਕਸ਼ਨ ਕਮੇਟੀ ਦੇ ਫੈਸਲੇ ਮੁਤਾਬਕ ਸਾਡੇ ਵਲੋਂ 13 ਤਰੀਕ ਤੋਂ ਲਗਾਤਾਰ ਹੜਤਾਲ ਕੀਤੀ ਜਾ ਰਹੀ ਹੈ ਜਦੋ ਤੱਕ ਸਰਕਾਰ ਸਾਡੀਆਂ ਹਕੀ ਮੰਗਾ ਨੂੰ ਪ੍ਰਵਾਨ ਨਹੀਂ ਕਰਦੀ ਤਦ ਤਕ ਸਾਡੀ ਹੜਤਾਲ ਜਾਰੀ ਰਹੇਗੀ ਅਤੇ ਸਾਨੂੰ ਆਪਣਾ ਸਗਰਸ਼ ਹੋਰ ਤੇਜ਼ ਕਰਨ ਲਈ ਮਜ਼ਬੂਰ ਹੋਣਾ ਪਵੇਗਾ।






