16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਮਾਨਸਾ ਜ਼ਿਲ੍ਹੇ ਦਾ ਪਿੰਡ ਉੱਭਾ ਕੰਟੇਨਮੈਂਟ ਜੋਨ ਘੋਸ਼ਿਤ

ਮਾਨਸਾ ਜ਼ਿਲ੍ਹੇ ਦਾ ਪਿੰਡ ਉੱਭਾ ਕੰਟੇਨਮੈਂਟ ਜੋਨ ਘੋਸ਼ਿਤ

ਪਿੰਡ ਦੇ ਨਾਲ ਲੱਗਦੇ ਇਲਾਕੇ ਨੂੰ ਬਫ਼ਰ ਜ਼ੋਨ ਘੋਸ਼ਿਤ ਕੀਤਾ ਗਿਆ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਅਤੇ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਆਫ਼ਤ ਪ੍ਰਬੰਧਨ ਐਕਟ ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਿੰਡ ਉੱਭਾ, ਮੈਡੀਕਲ ਬਲਾਕ ਖਿਆਲਾ ਕਲਾਂ, ਜ਼ਿਲ੍ਹਾ ਮਾਨਸਾ ਨੂੰ ਕੰਟੇਨਮੈਂਟ ਜੋਨ ਐਲਾਨਿਆ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਇਲਾਕੇ ਦੇ ਨਾਲ ਲੱਗਦੇ ਇਲਾਕੇ ਨੂੰ ਬਫ਼ਰ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਨੂੰ ਲਾਗੂ ਕਰਵਾਉਣ ਲਈ 4 ਮੈਂਬਰੀ ਰੈਪਿਡ ਰਿਸਪੌਂਸ ਟੀਮ ਦਾ ਗਠਨ ਕੀਤਾ ਗਿਆ ਹੈ, ਜਿੰਨ੍ਹਾਂ ਵਿਚ ਡੀ.ਐਸ.ਪੀ. (ਐਸ.ਡੀ.) ਮਾਨਸਾ ਗੁਰਮੀਤ ਸਿੰਘ ਬਰਾੜ, ਐਸ.ਐਮ.ਓ. ਖਿਆਲਾ ਕਲਾਂ ਡਾ. ਹਰਦੀਪ ਸ਼ਰਮਾ, ਐਸ.ਐਚ.ਓ. ਜੋਗਾ ਐਸ.ਆਈ. ਅਮਰੀਕ ਸਿੰਘ ਅਤੇ ਨਾਇਬ ਤਹਿਸੀਲਦਾਰ ਮਾਨਸਾ ਬਲਵਿੰਦਰ ਸਿੰਘ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਇਹ 4 ਮੈਂਬਰੀ ਕਮੇਟੀ ਕੰਟੇਨਮੈਂਟ ਜੋਨ ਵਿੱਚ ਕੋਰੋਨਾ ਦੀ ਚੇਨ ਨੂੰ ਤੋੜਨ ਲਈ ਹਰ ਤਰ੍ਹਾਂ ਦੇ ਉਪਰਾਲੇ ਕਰੇਗੀ ਤਾਂ ਜੋ ਕੋਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵੱਲੋਂ ਮੈਡੀਕਲ ਸੇਵਾਵਾਂ ਤੋਂ ਇਲਾਵਾ ਲੋਕਾਂ ਨੂੰ ਜਾਗਰੂਕ ਕਰਨ, ਇਸ ਜ਼ੋਨ ਵਿੱਚ ਕੰਮ ਕਰਦੇ ਵਿਅਕਤੀਆਂ ਨੂੰ ਸੁਰੱਖਿਆ ਸੇਵਾਵਾਂ ਪ੍ਰਦਾਨ ਕਰਨ ਅਤੇ ਫੀਲਡ ਸਟਾਫ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦੇ ਪ੍ਰਬੰਧ ਦਾ ਖਿਆਲ ਰੱਖਿਆ ਜਾਵੇਗਾ।

Today Now News

RELATED ARTICLES
- Advertisment -

POPULAR POSTS