ਸਥਾਨਕ ਲੋਕਾਂ ਦੇ ਵੱਲੋਂ ਵਿਕਾਸ ਨੂੰ ਦੇਖਦਿਆਂ ਕੇਵਲ ਸਿੰਘ ਢਿੱਲੋਂ ਦਾ ਧੰਨਵਾਦ ਕੀਤਾ

ਬਰਨਾਲਾ (ਕਰਨਪ੍ਰੀਤ ਧੰਦਰਾਲ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸਾਬਕਾ ਵਿਧਾਇਕ ਵਿਕਾਸ ਪੁੁਰਸ਼ ਕੇਵਲ ਸਿੰਘ ਢਿੱਲੋਂ ਦੀ ਵਿਕਾਸਸੀਲ ਸੋਚ ਦੇ ਉੱਤੇ ਪਹਿਰਾ ਦਿੰਦੇ ਹੋਏ ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਔਲਖ ਮੀਤ ਪ੍ਰਧਾਨ ਨਰਿੰਦਰ ਗਰਗ ਨੀਟਾ ਜੇਈ ਨਿਖਿਲ ਕੌਸ਼ਲ ਐਮਈ ਇੰਦਰਜੀਤ ਸਿੰਘ ਵੱਲੋਂ ਸ਼ਹਿਰ ਦੇ ਵਾਰਡ ਨੰਬਰ 2,3,4,29,31 ਦੇ ਐਮਸੀ ਸਮੇਤ ਵੱਖ ਵੱਖ ਕਾਂਗਰਸੀ ਆਗੂਆਂ ਦੇ ਨਾਲ ਇੰਟਰਲੌਕ ਟਾਈਲਾਂ ਦਾ ਉਦਘਾਟਨ ਕੀਤਾ ਗਿਆ। ਜਿਸ ਦਾ ਉਦਘਾਟਨ ਨਗਰ ਕੌਂਸਲ ਦੀ ਸਮੁੱਚੀ ਟੀਮ ਦੇ ਵੱਲੋਂ ਕੀਤਾ ਗਿਆ ਅਤੇ ਸਥਾਨਕ ਲੋਕਾਂ ਦੇ ਵੱਲੋਂ ਵਿਕਾਸ ਨੂੰ ਦੇਖਦਿਆਂ ਕੇਵਲ ਸਿੰਘ ਢਿੱਲੋਂ ਦਾ ਧੰਨਵਾਦ ਕੀਤਾ ਗਿਆ। ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਔਲਖ ਅਤੇ ਮੀਤ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੀ ਵਿਕਾਸਸ਼ੀਲ ਸੋਚ ਦੇ ੳੁੱਤੇ ਠੀਕਰੀ ਪਹਿਰਾ ਦਿੰਦੇ ਹੋਏ ਸ਼ਹਿਰ ਦੇ ਸਮੂਹ ਵਾਰਡਾਂ ਦੇ ਵਿੱਚ ਨਿਰਪੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਜਿਥੇ ਅਧੂਰੇ ਵਿਕਾਸ ਕਾਰਜਾਂ ਨੂੰ ਪੂਰਾ ਕਰਵਾਇਆ ਜਾ ਰਿਹਾ ਹੈ, ਉਥੇ ਹੀ ਨਵੇਂ ਵਿਕਾਸ ਕਾਰਜਾਂ ਦਾ ਵੀ ਸਿਲਸਿਲਾ ਜਾਰੀ ਹੈ। ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੀ ਇੱਕ ਹੀ ਸੋਚ ਹੈ ਸ਼ਹਿਰ ਦਾ ਸਰਵਪੱਖੀ ਵਿਕਾਸ ਕਰਨਾ ਹੈ। ਜਿੰਨਾ ਇਹ ਸੋਚ ਦੇ ਉੱਤੇ ਠੀਕਰੀ ਪਹਿਰਾ ਦਿੰਦੇ ਹੋਏ ਉਨ੍ਹਾਂ ਦੇ ਵੱਲੋਂ ਸ਼ਹਿਰ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਹਰ ਪ੍ਰਕਾਰ ਦੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਨਵੀਆਂ ਸੜਕਾਂ ਬਣਾਈਆਂ ਜਾਣਗੀਆਂ ਅਤੇ ਸ਼ਹਿਰ ਦੇ ਕੋਨੇ ਕੋਨੇ ਵਿਚ ਨਵੇਂ ਵਿਕਾਸ ਕਾਰਜ ਕਰਵਾਏ ਜਾਣਗੇ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਇੱਕ ਹੀ ਸੋਚ ਹੈ ਸ਼ਹਿਰ ਦਾ ਵਿਕਾਸ ਕਰਨਾ ਅਤੇ ਬਰਨਾਲਾ ਦੇ ਲੋਕਾਂ ਨੂੰ ਹਰ ਸੁਵਿਧਾ ਪ੍ਰਦਾਨ ਕਰਨਾ। ਕਿਉਂਕਿ ਢਿੱਲੋਂ ਬਰਨਾਲਾ ਦੇ ਲੋਕਾਂ ਨੂੰ ਆਪਣਾ ਪਰਿਵਾਰ ਸਮਝਦੇ ਹਨ ਅਤੇ ਪਰਿਵਾਰਕ ਮੈਂਬਰਾਂ ਨੂੰ ਹਰ ਸੁਵਿਧਾ ਮੁਹੱਈਆ ਕਰਵਾਉਣਾ ਹੀ ਉਨ੍ਹਾਂ ਦਾ ਸੁਪਨਾ ਹੈ। ਕੇਵਲ ਸਿੰਘ ਢਿੱਲੋਂ ਵੱਲੋਂ ਸਮੇਂ ਸਮੇਂ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਧਨੋਲਾ ਰੋਡ, ਰਾਏਕੋਟ ਰੋਡ, ਬਾਜਾਖਾਨਾ ਰੋਡ, ਮਾਨਸਾ ਰੋਡ, ਸੰਘੇੜਾ ਰੋਡ, ਅੰਡਰਬ੍ਰਿਜ ਓਵਰਬ੍ਰਿਜ ਸਮੇਤ ਵੱਖ ਵੱਖ ਗਲੀਆਂ ਨਾਲੀਆਂ ਅਤੇ ਸੜਕਾਂ ਸ਼ਾਮਲ ਹਨ। ਇਸ ਮੌਕੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਸਮੇਂ ਵਾਰਡ ਦੇ ਐੱਮ ਸੀ ਗਿਆਨ ਕੌਰ ਬਲਵੀਰ ਸਿੰਘ ਧਰਮਿੰਦਰ ਸ਼ੰਟੀ ਸੋਨੀ ਗਿੱਲ ਹਰਬਖ਼ਸ਼ ਸਿੰਘ ਗੋਨੀ ਦੀਪਮਾਲਾ ਵਿਨੈ ਵਿੱਕੀ ਵਰਿੰਦਰ ਬਰਾੜ ਹਰਦੀਪ ਜਾਗਲ ਹੈਪੀ ਢਿੱਲੋਂ ਦੀਪ ਸੰਘੇੜਾਸਮੇਤ ਵੱਖ ਵੱਖ ਕਾਂਗਰਸੀ ਆਗੂ ਹਾਜ਼ਰ ਸਨ





