16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸਫ਼ਾਈ ਸੇਵਕ ਆਪਣੀ ਹੱਕੀ ਮੰਗਾਂ ਨੂੰ ਕੀਤਾ ਸ਼ਹਿਰ ਵਿਚ ਰੋਸ ਮੁਜ਼ਾਹਰਾ...

ਸਫ਼ਾਈ ਸੇਵਕ ਆਪਣੀ ਹੱਕੀ ਮੰਗਾਂ ਨੂੰ ਕੀਤਾ ਸ਼ਹਿਰ ਵਿਚ ਰੋਸ ਮੁਜ਼ਾਹਰਾ ਅਤੇ ਚੌਕ ਵਿਚ ਦਿੱਤਾ ਧਰਨਾ

ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ : ਕੱਚੇ ਮੁਲਜ਼ਮ ਪੱਕੇ ਕਰਨ, ਪੁਰਾਣੀ ਪੈਨਸ਼ਨ ਲਾਗੂ ਕਰਨ ਦੀ ਮੰਗ

ਮਾਨਸਾ (ਰਾਜੀਵ ਸ਼ਰਮਾ ਆਜ਼ਾਦ) : ਅੱਜ ਮਿਤੀ ਨੂੰ ਸਫਾਈ ਸੇਵਕ ਯੂਨੀਅਨ ਪੰਜਾਬ ਦੀ ਐਕਸ਼ਨ ਕਮੇਟੀ ਦੇ ਸੱਦੇ ਉੱਤੇ ਮਾਨਸਾ ਵਿਚ ਸਫਾਈ ਸੇਵਕਾਂ ਵੱਲੋਂ ਰੋਸ ਮੁਜ਼ਾਹਰਾ ਕਰਕੇ ਠੀਕਰੀਵਾਲਾ ਚੌਕ ਵਿਚ ਕੀਤਾ ਗਿਆ ਰੋਸ ਪ੍ਰਦਰਸ਼ਨ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ  ਜਦੋਂ ਤੱਕ ਜਾਇਜ਼ ਮੰਗਾਂ ਜਿਵੇਂ ਕਿ ਡੀਏ ਦੀਆਂ ਕਿਸ਼ਤਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ ਪੁਰਾਣੀ ਪੈਨਸ਼ਨ ਲਾਗੂ ਕਰਨਾ ਅਤੇ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਆਦਿ ਅਤੇ ਵੱਖ ਵੱਖ  ਬੁਲਾਰਿਆਂ ਵੱਲੋਂ ਆਪਣੇ ਸੰਬੋਧਨ ਵਿਚ ਕਿਹਾ ਕਿ ਜੇਕਰ ਸਾਡੀਆਂ ਹੱਕੀ ਅਤੇ ਜਾਇਜ਼ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਸਫ਼ਾਈ ਸੇਵਕ ਇਸ ਸੰਘਰਸ਼ ਨੂੰ ਹੋਰ ਵੀ ਤੇਜ਼ ਕਰੇਗੀ  ਉਪ ਚਾਹੇ ਉਸ ਵਿੱਚ ਯੂਨੀਅਨ ਵੱਲੋਂ ਡੀ ਸੀ ਦਫਤਰ ਦਾ ਘਿਰਾਓ ਕਰਨਾ ਪਵੇ ਸਫਾਈ ਸੇਵਕ ਯੂਨੀਅਨ ਪਿੱਛੇ ਨਹੀਂ ਹਟੇਗੀ। ਜਾਣਕਾਰੀ ਦਿੰਦਿਆਂ ਆਗੂਆਂ ਨੇ ਕਿਹਾ ਕਿ ਲੰਮੇ ਸਮੇਂ ਤੋਂ ਅਸੀਂ ਇਹ ਮੰਗਾਂ ਮੰਗ ਰਹੀਆਂ ਪਰ ਪੰਜਾਬ ਸਰਕਾਰ ਦਾ ਸਾਡੀਆਂ ਮੰਗਾਂ ਵੱਲ ਕੋਈ ਵੀ ਧਿਆਨ ਨਹੀਂ ਹੈ ਸਗੋਂ ਸਾਨੂੰ ਇੰਨੇ ਦਿਨ ਹੋ ਚੁੱਕੇ ਹਨ ਹਾਲੇ ਤੱਕ ਕੋਈ ਮੀਟਿੰਗ ਦਾ ਸਮਾਂ ਤੈਅ ਨਹੀਂ ਕੀਤਾ ਗਿਆ।ਉਨ੍ਹਾਂ ਕਿਹਾ ਕਿ ਜਦੋਂ ਤੱਕ ਸਾਡੀਆਂ ਮੰਗਾਂ ਪੰਜਾਬ ਸਰਕਾਰ ਨਹੀਂ ਮੰਨਦੀ ਉਦੋਂ ਤੱਕ ਅਸੀਂ ਸੰਘਰਸ਼ ਨੂੰ ਹੋਰ ਤੇਜ਼ ਕਰਾਂਗੇ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜੌ ਵੀ ਤਿੱਖਾ ਐਕਸ਼ਨ ਕੀਤਾ ਜਾਵੇਗਾ ਉਸਦੀ ਜਿੰਮੇਵਾਰੀ ਸਰਕਾਰ ਦੀ ਤੇ ਜਿਲਾ ਪ੍ਰਸ਼ਾਸ਼ਨ ਦੀ ਹੋਵੇਗੀ।

Today Now News

RELATED ARTICLES
- Advertisment -

POPULAR POSTS