ਤਿੱਨ ਹਥਿਆਰਬੰਦ ਮੋਟਰਸਾਈਕਲ ਸਵਾਰਾਂ ਨੇ ਦਿੱਤਾ ਲੁੱਟ ਨੂੰ ਅੰਜਾਮ : ਕਰੀਬ 1 ਲੱਖ ਰੁਪਏ ਦੀ ਲੁੱਟ

ਸ਼੍ਰੀ ਮੁਕਤਸਰ ਸਾਹਿਬ (ਅਨਮੋਲ ਵੜਿੰਗ) : ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ ਤੇ ਇਕ ਪੰਪ ਤੇ ਹੋਈ ਲੁੱਟ ਤਿੱਨ ਮੋਟਰਸਾਈਕਲ ਸਵਾਰਾਂ ਨੇ ਦਿੱਤਾ ਲੁੱਟ ਨੂੰ ਅੰਜਾਮ ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ ਤੇ ਸਥਿਤ ਪਿੰਡ ਵਧਾਈ ਦੇ ਕੋਲ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਪੰਪ ਤੇ ਤਿੰਨ ਮੋਟਰਸਾਈਕਲ ਨਕਾਬਪੋਸ਼ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਦੇ ਜ਼ੋਰ ਤੇ ਪੰਪ ਤੋਂ ਇਕ ਲੱਖ ਰੁਪਏ ਦੀ ਕੀਤੀ ਲੁੱਟ ਤੁਹਾਨੂੰ ਦੱਸ ਦੇਈਏ ਕਿ ਸ੍ਰੀ ਮੁਕਤਸਰ ਸਾਹਿਬ ਵਿੱਚ ਇਹ ਕੋਈ ਪਹਿਲੀ ਘਟਨਾ ਨਹੀਂ ਪਹਿਲਾਂ ਵੀ ਕਈ ਵਾਰ ਪੰਪ ਤੇ ਲੁੱਟ ਦੀਆਂ ਵਾਰਦਾਤਾਂ ਹੋ ਚੁੱਕੀਆਂ ਹਨ ਪਿੰਡ ਵਧਾਈ ਦੇ ਕੋਲ ਲੱਗੇ ਇਸ ਪੰਪ ਤੇ ਇਕ ਮੋਟਰਸਾਈਕਲ ਤੇ ਤਿੰਨ ਨੌਜਵਾਨ ਸਵਾਰ ਹੋ ਕੇ ਆਏ ਤੇਲ ਪਾਉਣ ਦੇ ਬਹਾਨੇ ਰੁਕੇ ਅਤੇ ਤੇਜ਼ਧਾਰ ਹਥਿਆਰਾਂ ਨਾਲ ਇਸ ਲੁੱਟ ਨੂੰ ਅੰਜਾਮ ਦਿੱਤਾ ਇਸ ਸਾਰੀ ਘਟਨਾ ਪੰਪ ਤੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਮੌਕੇ ਤੇ ਪੁਲਸ ਪਹੁੰਚੀ ਅਤੇ ਗਹਿਰਾਈ ਨਾਲ ਜਾਂਚ ਪਡ਼ਤਾਲ ਕਰ ਰਹੀ ਹੈ






