17.1 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਕਰੋਨਾ ਬਿਮਾਰੀ ਤੋਂ ਖੁਦ ਨੂੰ ਸੁਰੱਖਿਅਤ ਰੱਖਣ ਲਈ ਵੈਕਸੀਨੇਸ਼ਨ ਬਹੁਤ ਜ਼ਰੂਰੀ ਹੈ:ਚੀਫ਼...

ਕਰੋਨਾ ਬਿਮਾਰੀ ਤੋਂ ਖੁਦ ਨੂੰ ਸੁਰੱਖਿਅਤ ਰੱਖਣ ਲਈ ਵੈਕਸੀਨੇਸ਼ਨ ਬਹੁਤ ਜ਼ਰੂਰੀ ਹੈ:ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਸਿ਼ਲਪਾ

ਡਾ. ਅੰਬੇਡਕਰ ਨਗਰ ਵਿੱਚ ਲਗਾਇਆ ਜਾਗਰੂਕਤਾ ਕੈਂਪ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਕੋਵਿਡ—19 ਮਹਾਂਮਾਰੀ ਨੇ ਪੂਰੇ ਵਿਸ਼ਵ ਵਿੱਚ ਇੱਕ ਗੰਭੀਰ ਰੂਪ ਧਾਰਿਆ ਹੋਇਆ ਹੈ, ਜਿਸ ਕਰਕੇ ਬਹੁਤ ਸਾਰੇ ਲੋਕ ਹਸਪਤਾਲਾਂ ਵਿੱਚ ਦਾਖਲ ਹਨ ਅਤੇ ਕਾਫ਼ੀ ਲੋਕ ਇਸ ਬਿਮਾਰੀ ਕਾਰਨ ਆਪਣੀਆਂ ਕੀਮਤੀ ਜਾਨਾਂ ਗੁਆ ਚੁੱਕੇ ਹਨ। ਕਰੋਨਾ ਦੀ ਮਹਾਂਮਾਰੀ ਦੇ ਦੁਰਪ੍ਰਭਾਵਾਂ ਤੋ ਬੱਚਣ ਦਾ ਇੱਕੋ—ਇੱਕ ਹੱਲ ਵੈਕਸੀਨੇਸ਼ਨ ਕਰਵਾਉਣਾ ਹੀ ਹੈ।ਇਨ੍ਹਾਂ ਗੱੱਲਾਂ ਦਾ ਪ੍ਰਗਟਾਵਾ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਸ਼੍ਰੀਮਤੀ ਸ਼ਿਲਪਾ ਨੇ ਸਥਾਨਕ ਡਾ. ਅੰਬੇਡਕਰ ਨਗਰ ਵਿਖੇ ਲਗਾਏ ਜਾਗਰੂਕਤਾ ਕੈਂਪ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ਹਰ ਨਾਗਰਿਕ ਨੂੰ ਚਾਹੀਦਾ ਹੈ ਕਿ ਉਹ ਵੈਕਸੀਨ ਜ਼ਰੂਰ ਲਗਵਾਏ ਅਤੇ ਇਸ ਸਬੰਧੀ ਆਪਣੇ ਆਲੇ—ਦੁਆਲੇ ਰਹਿੰਦੇ ਲੋਕਾਂ ਨੂੰ ਵੀ ਜਾਗਰੂਕ ਕਰੇ, ਤਾਂ ਜੋ ਕੀਮਤੀ ਜਾਨਾਂ ਨੂੰ ਮੌਤ ਦੇ ਮੂੰਹ ਵਿੱਚ ਜਾਣ ਤੋਂ ਬਚਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਅੰਬੇਡਕਰ ਨਗਰ ਵਿੱਚ ਚੱਲ ਰਹੀ ਡਿਸਪੈਂਸਰੀ ਵਿਖੇ ਲਗਾਈ ਜਾ ਰਹੀ ਵੈਕਸੀਨ ਦੇ ਪ੍ਰੰਬਧਾਂ ਦਾ ਜਾਇਜਾ ਵੀ ਲਿਆ ਅਤੇ ਸਿਹਤ ਵਿਭਾਗ ਦੀ ਟੀਮ ਦੀ ਪ੍ਰਸੰਸ਼ਾ ਕੀਤੀ।
ਇਸ ਮੋਕੇ ਡਾ. ਵਰੁਣ ਮਿੱਤਲ, ਵੀਰਪਾਲ ਕੌਰ ਅਤੇ ਮਾਨਸਾ ਸਾਇਕਲ ਗਰੁੱਪ ਦੇ ਸੰਜੀਵ ਪਿੰਕਾ ਮੌਜੂਦ ਸਨ।

Today Now News

RELATED ARTICLES
- Advertisment -

POPULAR POSTS