ਕੋਰੋਨਾ ਦੀ ਆੜ ਹੇਠ ਕਿਸਾਨਾਂ ਨੂੰ ਡਰਾਉਣਾ ਚਾਹੁੰਦੀ ਹੈ ਕੇਂਦਰ ਸਰਕਾਰ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਸਥਾਨਕ ਰੇਲਵੇ ਪਾਰਕਿੰਗ ਵਿਖੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨਾ ਅੱਜ ਦੋ ਸੌ ਚਾਲੀ ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ ਧਰਨੇ ਨੂੰ ਸੰਬੋਧਨ ਕਰਦੇ ਹੋਏ ਸੁਖਚਰਨ ਸਿੰਘ ਦਾਨੇਵਾਲੀਆ ਤੇਜ ਸਿੰਘ ਚਕੇਰੀਆਂ ਬਲਵਿੰਦਰ ਸ਼ਰਮਾ ਖਿਆਲਾ ਇਕਬਾਲ ਸਿੰਘ ਮਾਨਸਾ ਮੇਜਰ ਸਿੰਘ ਦੂਲੋਵਾਲ ਨੇ ਕਿਹਾ ਕਿ ਸਰਕਾਰ ਨੇ ਦਿੱਲੀ ਅੰਦੋਲਨ ਨੂੰ ਫੇਲ੍ਹ ਕਰਨ ਲਈ ਤਰ੍ਹਾਂ ਤਰ੍ਹਾਂ ਦੀਆਂ ਚਾਲਾਂ ਚੱਲੀਆਂ ਹਨ ਅਤੇ ਹੁਣ ਕੋਰੋਨਾ ਦੀ ਆੜ ਹੇਠ ਕਿਸਾਨਾਂ ਨੂੰ ਡਰਾਉਣਾ ਚਾਹੁੰਦੀ ਹੈ ਦੂਸਰੇ ਪਾਸੇ ਡੀਜ਼ਲ ਪਟਰੋਲ ਦੀਆ ਕੀਮਤਾਂ ਵਿੱਚ ਲਗਾਤਾਰ ਵਾਧਾ ਕਰ ਕੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾ ਰਹੀ ਹੈ ਕਿਉਂਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਜ਼ਿਆਦਾ ਫ਼ਿਕਰਮੰਦ ਹੈ ਉਸ ਨੂੰ ਕੋਈ ਪ੍ਰਵਾਹ ਨਹੀਂ ਹੈ ਉਪਰੋਤਕ ਨਹਿਰੂ ਦੀ ਫੁਲਵਾੜੀ ਤੋਂ ਇਲਾਵਾ ਪੰਚ ਬੂਟਾ ਸਿੰਘ ਬਰਨਾਲਾ ਹਰਬੰਸ ਸਿੰਘ ਤਾਲਵਾਲਾ ਜਸਵੰਤ ਸਿੰਘ ਜਵਾਹਰ ਕੇ ਰਤਨਾ ਭੋਲਾ ਅਤੇ ਸੋਮ ਦੱਤ ਸਰਮਾ ਅਵਤਾਰ ਸਿੰਘ ਆਦਿ ਕਿਸਾਨ ਹਾਜ਼ਰ ਸਨ




