ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਫੂਕਿਆ ਪੁਤਲਾ

ਤਰਨਤਾਰਨ (ਜਸਬੀਰ ਸਿੰਘ) : ਤਰਨਤਾਰਨ ਵਿਖੇ ਪਟਵਾਰੀਆਂ ਵੱਲੋਂ ਆਪਣੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਨੂੰ ਲੈ ਕੇ ਐਸ ਡੀ ਐਮ ਦਫਤਰ ਦੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦਾ ਪੁਤਲਾ ਫੂਕਿਆ ਗਿਆ ਪਟਵਾਰੀਆਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਵਿਭਾਗ ਵਿੱਚ ਖਾਲੀ ਪਈਆਂ ਅਸਾਮੀਆਂ ਭਰਨ , ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕਰਨ ਆਦਿ ਦੀ ਮੰਗ ਕੀਤੀ ਜਾ ਰਹੀ ਹੈ ਇਸ ਮੌਕੇ ਮੰਗਾਂ ਸਬੰਧੀ ਜਾਣਕਾਰੀ ਦਿੰਦਿਆਂ ਪਟਵਾਰ ਯੂਨੀਅਨ ਤਰਨਤਾਰਨ ਦੇ ਪ੍ਰਧਾਨ ਸਰਬਜੀਤ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਕਈ ਮੰਗਾਂ ਮੰਨ ਵੀ ਹਨ ਲੇਕਿਨ ਲਾਗੂ ਨਹੀਂ ਕੀਤੀਆਂ ਜਾ ਰਹੀਆਂ ਹਨ ਉਨ੍ਹਾਂ ਕਿਹਾ ਕਿ ਅਗਰ ਸਰਕਾਰ ਨੇ ਆਉਂਦੇ ਦਿਨਾਂ ਵਿੱਚ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਸਰ ਕੰਮ ਕਾਜ ਠੱਪ ਕਰ ਦੇਣਗੇ






