17.4 C
Chandigarh

TODAY NOW NEWS

Friday, March 20, 2026
HomePOLITICSਸ਼ਿਰੋਮਣੀ ਅਕਾਲੀ ਦਲ (ਬਾਦਲ) ਨੇ ਸੰਤ ਬਲਵੀਰ ਸਿੰਘ ਘੁੰਨਸ ਨੂੰ ਮੁੜ ਸ਼੍ਰੋਮਣੀ...

ਸ਼ਿਰੋਮਣੀ ਅਕਾਲੀ ਦਲ (ਬਾਦਲ) ਨੇ ਸੰਤ ਬਲਵੀਰ ਸਿੰਘ ਘੁੰਨਸ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ

ਜਥੇਦਾਰ ਪਰਮਜੀਤ ਸਿੰਘ ਖਾਲਸਾ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਐਡਵੋਕੇਟ ਰੁਪਿੰਦਰ ਸਿੰਘ ਸੰਧੂ ਨੂੰ ਪਾਰਟੀ ਦਾ ਪੀਏਸੀ ਮੈਂਬਰ ਨਿਯੁਕਤ

ਬਰਨਾਲਾ (ਕਰਨਪ੍ਰੀਤ ਧੰਦਰਾਲ) : ਪਾਰਟੀ ਦੇ ਅਣਥੱਕ ਯਤਨਾਂ ਅਤੇ ਪਾਰਟੀ ਦੀਆਂ ਲੋਕ ਹਿੱਤਾਂ ਦੀਆਂ ਨੀਤੀਆਂ ਦੇ ਵਿਸਥਾਰ ਲਈ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿਚ ਉਨ੍ਹਾਂ ਦੀਆਂ ਸੇਵਾਵਾਂ ਦੇ ਮੱਦੇਨਜ਼ਰ ਸੰਤ ਬਲਬੀਰ ਸਿੰਘ ਘੁੰਨਸ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੁੜ ਵਾਈਸ ਪ੍ਰਧਾਨ ਜ਼ਿਲ੍ਹਾ ਬਰਨਾਲਾ ਦੇ ਸੀਨੀਅਰ ਆਗੂ ਜਥੇਦਾਰ ਪਰਮਜੀਤ ਸਿੰਘ ਖਾਲਸਾ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਐਡਵੋਕੇਟ ਰੁਪਿੰਦਰ ਸਿੰਘ ਸੰਧੂ ਨੂੰ ਪਾਰਟੀ ਦਾ ਪੀਏਸੀ ਮੇਂਬਰ ਨਿਯੁਕਤ ਕੀਤਾ ਗਿਆ ਹੈ ਇਨ੍ਹਾਂ ਨਿਯੁਕਤੀਆਂ ਬਾਰੇ ਗੱਲਬਾਤ ਕਰਦਿਆਂ ਚੁਣੇ ਗਏ ਨੇਤਾਵਾਂ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਦਿੱਤੇ ਸਨਮਾਨ ਲਈ ਜਿਥੇ ਕੋਈ ਕਸਰ ਬਾਕੀ ਨਹੀਂ ਛੱਡੀ ਗਈ, ਹੁਣ ਹੋਰ ਦਿਨ-ਰਾਤ ਇਕਜੁੱਟ ਹੋ ਕੇ ਕੱਮ ਕਰਨਗੇ ਤੇ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਤਿੰਨੋਂ ਸੀਟਾਂ ਤੇ ਦਿਨ ਰਾਤ ਇਕ ਕਰ ਦੇਣਗੇ ।

ਪਾਰਟੀ ਦੀਆਂ ਬੈਠਕਾਂ ਪਹਿਲਾਂ ਹੀ ਜੋਰਾਂ-ਸ਼ੋਰਾਂ ‘ਤੇ ਹੈ। ਪਾਰਟੀ ਵਰਕਰ ਇਨ੍ਹਾਂ ਨਿਯੁਕਤੀਆਂ ਤੋਂ ਬਹੁਤ ਖੁਸ਼ ਹਨ। * ਸ਼੍ਰੋਮਣੀ ਅਕਾਲੀ ਦਲ ਹਲਕਾ ਬਰਨਾਲਾ ਇੰਚਾਰਜ ਕੁਲਵੰਤ ਸਿੰਘ ਕੀਤੂ, ਹਲਕਾ ਭਦੌੜ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ, ਜ਼ਿਲ੍ਹਾ ਦਿਹਾਤੀ ਪ੍ਰਧਾਨ ਬਾਬਾ ਟੇਕ ਸਿੰਘ ਧਨੌਲਾ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਸਾਬਕਾ ਸੈਨਿਕ ਵਿੰਗ ਦੇ ਪ੍ਰਧਾਨ ਗੁਰਜਿੰਦਰ ਸਿੰਘ ਸਿੱਧੂ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤਰਨਜੀਤ ਸਿੰਘ ਦੁੱਗਲ ਸ਼ਾਮਲ ਹੋਏ। , ਪ੍ਰਗਟ ਸਿੰਘ ਲਾਡੀ ਝਲੂਰ, ਸਾਬਕਾ ਪ੍ਰਧਾਨ ਸੰਜੀਵ ਸ਼ੋਰੀ ਪਰਮਜੀਤ ਸਿੰਘ ਢਿੱਲੋਂ ਤੇਜਿੰਦਰ ਸਿੰਘ ਸੋਨੀ ਜੱਗਲ, ਧਰਮ ਸਿੰਘ ਫੌਜੀ, ਸੁਖਪਾਲ ਸਿੰਘ ਰੁਪਾਣਾ ਬਿੰਦਰ ਸਿੰਘ ਸੰਧੂ, ਰਣਧੀਰ ਸਿੰਘ ਧੀਰਾ, ਰਾਜ ਧੌਲਾ, ਬੇਅੰਤ ਸਿੰਘ ਬਾਠ ਨੇ ਅਕਾਲੀ ਆਗੂਆਂ ਦਾ ਧੰਨਵਾਦ ਕੀਤਾ।

Today Now News

RELATED ARTICLES
- Advertisment -

POPULAR POSTS