ਮੁਕੱਦਮਾ ਨੰਬਰ 159 ਮਿਤੀ 02/06/2021 ਅ/ਧ 25/54/59 ਅਸਲਾ ਐਕਟ ਥਾਣਾ ਸਦਰ ਮਾਨਸਾ ਦਰਜ਼ ਰਜਿਸਟਰ ਕੀਤਾ ਗਿਆ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਵੱਲੋੋਂ ਪ੍ਰੈਸ ਨੋੋਟ ਜਾਰੀ ਕਰਦੇ ਹੋੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਨੇ ਸਮਾਜ ਵਿਰੋੋਧੀ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਮੁਲਜਿਮ ਮਿੱਠੂ ਸਿੰਘ ਪੁੱਤਰ ਧੰਨਾ ਸਿੰਘ ਵਾਸੀ ਖੋਖਰ ਖੁਰਦ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾਂ ਹਾਸਲ ਕੀਤੀ ਹੈ। ਗ੍ਰਿਫਤਾਰ ਮੁਲਜਿਮ ਪਾਸੋੋਂ 1 ਪਿਸਟਲ 12 ਬੋਰ ਦੇਸੀ ਸਮੇਤ 2 ਜਿੰਦਾਂ ਕਾਰਤੂਸ ਬਰਾਮਦ ਕਰਕੇ ਕਬਜਾ ਪੁਲਿਸ ਵਿੱਚ ਲਏ ਗਏ ਹਨ।
ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋੋਏ ਦੱਸਿਆ ਗਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਗਸ਼ਤ ਵਾ: ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿੱਚ ਬਾਹੱਦ ਪਿੰਡ ਖੋੋਖਰ ਖੁਰਦ ਮੌੌਜੂਦ ਸੀ ਤਾਂ ਸਾਹਮਣੇ ਤੋੋਂ ਆ ਰਹੇ ਵਿਅਕਤੀ ਨੂੰ ਸ਼ੱਕ ਦੀ ਬਿਨਾਹ ਤੇ ਰੋੋਕ ਕੇ ਨਾਮ^ਪਤਾ ਪੁੱਛਣ ਤੇ ਉਸਨੇ ਆਪਣਾ ਨਾਮ ਮਿੱਠੂ ਸਿੰਘ ਪੁੱਤਰ ਧੰਨਾ ਸਿੰਘ ਵਾਸੀ ਖੋਖਰ ਖੁਰਦ ਦੱਸਿਆ, ਜਿਸਦੀ ਕਾਇਦੇ ਅਨੁਸਾਰ ਤਲਾਸ਼ੀ ਕਰਨ ਤੇ ਉਸ ਪਾਸੋੋਂ 1 ਪਿਸਟਲ 12 ਬੋੋਰ ਦੇਸੀ ਸਮੇਤ 2 ਕਾਰਤੂਸ ਜਿੰਦਾਂ ਬਰਾਮਦ ਕੀਤੇ। ਜਿਸਦੇ ਵਿਰੁੱਧ ਮੁਕੱਦਮਾ ਨੰਬਰ 159 ਮਿਤੀ 02/06/2021 ਅ/ਧ 25/54/59 ਅਸਲਾ ਐਕਟ ਥਾਣਾ ਸਦਰ ਮਾਨਸਾ ਦਰਜ਼ ਰਜਿਸਟਰ ਕੀਤਾ ਗਿਆ ਹੈ।
ਗ੍ਰਿਫਤਾਰ ਮੁਲਜਿਮ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਨਜਾਇਜ ਅਸਲਾ ਉਸਨੇ ਕਿੱਥੋੋ, ਕਿਸ ਪਾਸੋਂ ਲਿਆਂਦਾ ਸੀ ਅਤੇ ਉਸਦਾ ਕੀ ਮਕਸਦ ਸੀ। ਜਿਸਦੀ ਪੁੱਛਗਿੱਛ ਉਪਰੰਤ ਅਹਿਮ ਸੁਰਾਗ ਲੱਗਣ ਦੀ ਸੰਭਾਵਨਾਂ ਹੈ।




