ਭੈਣ ਵਾਲੋਂ ਹੀ ਆਪਣੇ ਪ੍ਰੇਮੀਆ ਨਾਲ ਮਿਲ ਕਰਵਾਇਆ ਭਰਾ ਦਾ ਕਤਲ : ਸ਼੍ਰੀਮਤੀ ਡੀ. ਸੁੱਡਰਵਿਲੀ

ਮਾਨਯੋਗ ਸ੍ਰੀਮਤੀ ਡੀ.ਸੁਡਰਵਿਲੀ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਅਤੇ ਪੁਲਿਸ ਪਾਰਟੀ ਵੱਲੋਂ 10 ਘੰਟਿਆਂ ਵਿੱਚ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਹੈ।ਜਾਣਕਾਰੀ ਮੁਤਾਬਿਕ ਸੁਖਜਿੰਦਰ ਕੌਰ ਪਤਨੀ ਲੇਟ ਇਕਬਾਲ ਸਿੰਘ ਵਾਸੀ ਗੋਨੇਆਣਾ ਰੋਡ ਗਲੀ ਨੰ: 26 ਸ੍ਰੀ ਮੁਕਤਸਰ ਸਾਹਿਬ ਹਾਲ ਅਬਾਦ ਪਿੰਡ ਜੱਸੇਆਣਾ ਨੇ ਫੋਨ ਕਰਕੇ ਬਿਆਨ ਕੀਤਾ ਕਿ ਉਹ ਉਕਤ ਪਤੇ ਦੀ ਰਹਿਣ ਵਾਲੀ ਹੈ। ਜਿਸ ਦੇ 2 ਬੱਚੇ ਹਨ ਵੱਡਾ ਲੜਕਾ ਸੰਦੀਪ ਸਿੰਘ ਅਤੇ ਛੋਟੀ ਲੜਕੀ ਸੁਮਨਦੀਪ ਕੌਰ ਹਨ ਅਤੇ ਦੋਨੋ ਵਿਆਹੇ ਹੋਏ ਹਨ ਅਤੇ ਮੇਰੀ ਲੜਕੀ ਸੁਮਨਦੀਪ ਕੌਰ ਆਪਣੇ ਸਹੁਰੇ ਪ੍ਰੀਵਰ ਨਾਲ ਅਣਬਣ ਹੋਣ ਕਰਕੇ 02 ਸਾਲ ਤੋਂ ਸਾਡੇ ਕੋਲ ਹੀ ਰਿਹ ਰਹੀ ਹੈ। ਉਸ ਨੇ ਦੱਸਿਆਂ ਕਿ ਰਾਤੀ ਕ੍ਰੀਬ 8 ਵਜੇ ਮੇਰਾ ਲੜਕਾ ਸੰਦੀਪ ਸਿੰਘ ਕਰਿਆਣੇ ਦਾ ਸਮਾਨ ਲੈਣ ਵਾਸਤੇ ਘਰ ਤੋਂ ਬਾਹਰ ਗਿਆ ਸੀ ਪਰ ਮੁੜ ਕੇ ਵਾਪਸ ਨਹੀ ਆਇਆ, ਉਨ੍ਹਾਂ ਕਿਹਾ ਕਿ ਮੈਂ ਆਪਣੀ ਨੂੰਹ ਨਾਲ ਸਾਰੀ ਰਾਤ ਆਪਣੇ ਪੁੱਤਰ ਸੰਦੀਪ ਸਿੰਘ ਨੂੰ ਲੱਭਦੀ ਰਹੀ ਪਰ ਕੁਝ ਵੀ ਪਤਾ ਨਹੀ ਚਲਿਆ, ਸੁਭਾ ਪਤਾ ਲੱਗਿਆ ਕਿ ਪਿੰਡ ਦੇ ਮਾਇਨਰ ਦੀ ਝਾਲ ਵਾਲੀ ਸਾਇਡ ਖੇਤਾ ਵਿੱਚ ਨਾਮਲੂਮ ਵਿਅਕਤੀ ਦੀ ਲਾਸ਼ ਪਈ ਹੈ ਜਿਸ ਤੇ ਅਸੀ ਮੌਕੇ ਪਰ ਜਾ ਕੇ ਦੇਖਿਆ ਕਿ ਇਹ ਲਾਸ਼ ਮੇਰੇ ਲੜਕੇ ਸੰਦੀਪ ਕੁਮਾਰ ਦੀ ਹੈ ਜਿਸ ਨੂੰ ਕਿ ਕਿਸੇ ਨਾਮੂਲਮ ਵਿਅਕਤੀਆ ਨੇ ਗਲ ਵਿੱਚ ਡੂਘੇ ਜਖਮ ਦੇ ਕੇ ਕਤਲ ਕਰ ਦਿੱਤਾ ਹੈ। ਜਿਸ ਤੇ ਪੁਲਿਸ ਪਾਰਟੀ ਵੱਲੋਂ ਮੌਕੇ ਪਰ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਮ੍ਰਿਤਕ ਦੀ ਮਾਤਾ ਸੁਖਜਿੰਦਰ ਕੌਰ ਦੇ ਬਿਆਨਾ ਤੇ ਮੁਕੱਦਮਾ ਨੰਬਰ 118 ਮਿਤੀ 07.06.2021 ਅ/ਧ 302/34 120ਬੀ ਬਰਖਿਲਾਫ ਨਾ ਮਾਮੂਲ ਵਿਅਕਤੀਆ ਪਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਤਫਤੀਸ਼ ਸ਼ੁਰੂ ਕਰ ਦਿੱਤੀ। ਹਰਵਿੰਦਰ ਸਿੰਘ ਚੀਮਾ ਡੀ.ਐਸ.ਪੀ ਵੱਲੋਂ ਮੁਕੱਦਮੇ ਦੀ ਬਰੀਕੀ ਨਾਲ ਛਾਨਬੀਨ ਕਰਦਿਆ ਅਤੇ ਟੈਕਨੀਕਲ ਵਿੰਗ ਦੀ ਸਹਾਇਤਾ ਨਾਲ ਇਸ ਮੁਕੱਦਮੇ ਨੂੰ ਟਰੇਸ ਕਰ ਲਿਆ ਅਤੇ ਪੁਲਿਸ ਵੱਲੋਂ ਦੋਸ਼ੀ ਮ੍ਰਿਤਕ ਦੀ ਭੈਣ ਸੁਮਨਦੀਪ ਕੌਰ, ਗਗਨਦੀਪ ਸਿੰਘ ਗਗਨਾ ਪੁੱਤਰ ਛਿਦਰਪਾਲ ਸਿੰਘ ਵਾਸੀ ਜੱਸੇਆਣਾ, ਅੰਕੁਸ਼ ਕੁਮਾਰ ਪੁੱਤਰ ਅਸ਼ੋਕ ਵਾਸੀ ਸ੍ਰੀ ਮੁਕਤਸਰ ਸਾਹਿਬ ਨੂੰ ਉੱਕਤ ਮੁਕਦਮੇ ਵਿੱਚ ਨਾਮਜਦ ਕਰਕੇ ਦੋਸ਼ੀ ਗਗਨਦੀਪ ਗਗਨਾ ਪੁੱਤਰ ਛਿੰਦਰਪਾਲ ਸਿੰਘ ਨੂੰ ਕਾਬੂ ਕਰ ਲਿਆਂ ਹੈ। ਪੁਲਿਸ ਵੱਲੋਂ ਅੱਗੇ ਤਫਤੀਸ਼ ਕੀਤੀ ਜਾ ਰਹੀ ਹੈ।






