17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਖੁਦਕੁਸ਼ੀ ਕਰਨ ਵਾਲੇ ਜਿੰਮ ਟਰੇਨਰ ਦੇ ਪਰਿਵਾਰ ਦੀ ਸਹਾਇਤਾ ਲਈ ਅੱਗੇ ਆਏ...

ਖੁਦਕੁਸ਼ੀ ਕਰਨ ਵਾਲੇ ਜਿੰਮ ਟਰੇਨਰ ਦੇ ਪਰਿਵਾਰ ਦੀ ਸਹਾਇਤਾ ਲਈ ਅੱਗੇ ਆਏ ਸੁਖਵਿੰਦਰ ਸਿੰਘ ਬਿੰਦਰਾ

ਕਿਹਾ ਕਿ ਉਹ ਜਲਦ ਤੋਂ ਜਲਦ ਇਸ ਟਰੇਨਰ ਦੇ ਇੱਕ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦਾ ਮਾਮਲਾ ਉਠਾਉਣਗੇ

ਲੁਧਿਆਣਾ (ਬਿਊਰੋ ਰਿਪੋਰਟ) : ਨੌਜਵਾਨ ਫਿਟਨੈੱਸ ਟਰੇਨਰ ਬਰਿੰਦਰ ਕੋਹਲੀ (38), ਜਿਸ ਨੇ ਹਾਲ ਹੀ ਵਿੱਚ ਖੁਦਕੁਸ਼ੀ ਕਰ ਲਈ ਸੀ, ਦੇ ਪਰਿਵਾਰ ਦੀ ਸਹਾਇਤਾ ਲਈ ਅੱਗੇ ਆਉਂਦਿਆਂ ਪੰਜਾਬ ਯੂਥ ਵਿਕਾਸ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਉਨਾਂ ਦੇ ਪਰਿਵਾਰ ਨੂੰ ਸੰਪੂਰਨ ਸਹਾਇਤਾ ਦਾ ਭਰੋਸਾ ਦਿੱਤਾ ਹੈ ਅਤੇ ਕਿਹਾ ਕਿ ਉਹ ਜਲਦ ਤੋਂ ਜਲਦ ਇਸ ਟਰੇਨਰ ਦੇ ਇੱਕ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦਾ ਮਾਮਲਾ ਉਠਾਉਣਗੇ।
ਪੀੜਤ ਦੇ ਪਰਿਵਾਰ ਨੂੰ 25000 ਰੁਪਏ ਦੀ ਵਿੱਤੀ ਸਹਾਇਤਾ ਦਿੰਦਿਆਂ ਸ੍ਰੀ ਬਿੰਦਰਾ ਨੇ ਕਿਹਾ ਕਿ ਉਹ ਟਰੇਨਰ ਦੇ ਪਰਿਵਾਰ ਨੂੰ ਹੋਰ ਵਿੱਤੀ ਸਹਾਇਤਾ ਦੇਣ ਅਤੇ ਉਨਾਂ ਦੇ 7 ਸਾਲ ਦੇ ਬੇਟੇ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕਰਨ ਸਬੰਧੀ ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖਣਗੇ। ਉਹਨਾਂ ਅੱਗੇ ਕਿਹਾ ਕਿ ਕੋਵਿਡ ਦੀ ਸਥਿਤੀ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ, ਇਸ ਲਈ ਉਹਨਾਂ ਜਿੰਮ ਖੋਲਣ ਦਾ ਮਾਮਲਾ ਮੁੱਖ ਮੰਤਰੀ ਕੋਲ ਉਠਾਇਆ ਹੈ ਤਾਂ ਜੋ ਜਿਮ ਮਾਲਕ / ਟਰੇਨਰ ਆਪਣੇ ਪਰਿਵਾਰਾਂ ਦਾ ਸਹਾਰਾ ਬਣ ਸਕਣ।
ਸ੍ਰੀ ਬਿੰਦਰਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਖੇਡਾਂ ਦਾ ਕੇਂਦਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਅਤੇ ਜਿੰਮ ਇਸ ਦਿਸ਼ਾ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਉਨਾਂ ਕਿਹਾ ਕਿ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ।
ਉਹਨਾਂ ਦੱਸਿਆ ਕਿ ਨੌਜਵਾਨਾਂ ਵਿੱਚ ਵਿਸ਼ੇਸ਼ ਗੁਣ ਹੁੰਦੇ ਹਨ ਅਤੇ ਖੇਡ ਦੌਰਾਨ ਟੀਮ ਭਾਵਨਾ ਪੈਦਾ ਹੋਣਾ ਉਨਾਂ ਵਿਚੋਂ ਇੱਕ ਮੁੱਖ ਗੁਣ ਹੈ, ਜੋ ਨੌਜਵਾਨਾਂ ਨੂੰ ਉਨਾਂ ਦੀ ਜਿੰਦਗੀ ਵਿਚ ਸਫ਼ਲ ਹੋਣ ਲਈ ਸਹਾਈ ਸਾਬਤ ਹੋ ਸਕਦਾ ਹੈ।

Today Now News

RELATED ARTICLES
- Advertisment -

POPULAR POSTS