ਲੋੜਵੰਦ ਪਰਿਵਾਰ ਮੱਦਦ ਲਈ ਸੰਸਥਾ ਦੀ ਟੀਮ ਨਾਲ ਸੰਪਰਕ ਕਰਨ-ਕਤਨਾ

ਤਲਵੰਡੀ ਭਾਈ (ਦਵਿੰਦਰ ਸਿੰਘ ਛਾਬੜਾ) : ਉਘੇ ਸਮਾਜ ਸੇਵੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ ਐਸ ਪੀ ਸਿੰਘ ਉਬਰਾਏ ਵੱਲੋਂ ਦੇਸ ਵਿਦੇਸ਼ ਵਿੱਚ ਲੋਕ ਭਲਾਈ ਦੇ ਕਾਰਜ਼ ਲਗਾਤਾਰ ਜਾਰੀ ਹਨ। ਇਸ ਲੜੀ ਤਹਿਤ ਅੱਜ ਉਨਾਂ ਦੀ ਟੀਮ ਵੱਲੋਂ ਨਜਦੀਕੀ ਪਿੰਡ ਲੱਲੇ ਵਿੱਚ ਰਹਿੰਦੇ ਇੱਕ ਗਰੀਬ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਮੱਦਦ ਵਜੋਂ ਕੁੱਝ ਜਰੂਰੀ ਸਮਾਨ ਇੱਕ ਸਾਦਾ ਸਮਾਗਮ ਵਿੱਚ ਸਬੰਧਿਤ ਪਰਿਵਾਰ ਨੂੰ ਦਿੱਤਾ ਗਿਆ। ਇਸ ਮੌਕੇ ਸੰਸਥਾ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਅਤੇ ਇਸਤਰੀ ਵਿੰਗ ਪ੍ਰਧਾਨ ਸ੍ਰੀਮਤੀ ਅਮਰਜੀਤ ਕੌਰ ਛਾਬੜਾ ਵੀ ਮੋਜੂਦ ਸਨ।
ਇਸ ਸਮੇਂ ਸ੍ਰੀਮਤੀ ਅਮਰਜੀਤ ਕੌਰ ਛਾਬੜਾ ਪ੍ਰਧਾਨ ਇਸਤਰੀ ਵਿੰਗ ਅਤੇ ਬਹਾਦਰ ਸਿੰਘ ਭੁੱਲਰ ਬਲਾਕ ਪ੍ਰਧਾਨ ਨੇ ਦੱਸਿਆ ਕਿ ਸੰਸਥਾ ਦੇ ਮੁੱਖ ਡਾ ਐਸ ਪੀ ਸਿੰਘ ਓਬਰਾਏ ਅਤੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ ਤਹਿਤ ਸੰਸਥਾ ਵੱਲੋਂ ਲੋਕਾਂ ਦੀ ਭਲਾਈ ਕਾਰਜ ਲਗਾਤਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਸੰਸਥਾ ਵੱਲੋਂ ਲੋੜਵੰਦਾਂ ਨੂੰ ਹਰ ਮਹੀਨੇ ਆਰਥਿਕ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ ਉਥੇ ਕੋਰੋਨਾ ਕਾਲ ਦੋਰਾਨ ਫਰੰਟ ਲਾਈਨ ਤੇ ਲੜਾਈ ਲੜ ਰਹੇ ਕੋਰੋਨਾ ਯੌਧਿਆਂ ਨੂੰ ਐਟੀ ਕੋਰੋਨਾ ਸਾਜੋਸਮਾਨ ਵੀ ਮਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਹੋਰ ਕਿਹਾ ਕਿ ਲੋੜਵੰਦ ਸੰਸਥਾ ਤੋਂ ਮੱਦਦ ਲਈ ਟੀਮ ਮੈਂਬਰਾਂ ਨਾਲ ਸੰਪਰਕ ਕਰਕੇ ਮੱਦਦ ਹਾਸਲ ਕਰ ਸਕਦੇ ਹਨ। ਇਸ ਮੌਕੇ ਤੇ ਅਮਰਜੀਤ ਕੌਰ ਛਾਬੜਾ ਜਿਲ੍ਹਾ ਪ੍ਰਧਾਨ ਇਸਤਰੀ ਵਿੰਗ, ਬਹਾਦਰ ਸਿੰਘ ਭੁੱਲਰ ਬਲਾਕ ਪ੍ਰਧਾਨ,ਸੰਜੀਵ ਬਜਾਜ, ਗੁਰਪ੍ਰੀਤ ਸਿੰਘ ਘੜਿਆਲ ਮੀਤ ਪ੍ਰਧਾਨ , ਨਰਿੰਦਰ ਬੇਰੀ ਕੈਸ਼ੀਅਰ, ਸੁਖਜੀਤ ਸਿੰਘ ਹਰਾਜ,ਰਣਜੀਤ ਸਿੰਘ ਰਾਏ, ਬਲਵੰਤ ਸਿੰਘ ਬਰਾੜ ਅਤੇ ਲਖਵਿੰਦਰ ਸਿੰਘ ਕਰਮੂਵਾਲਾ ਸਮੇਤ ਹੋਰ ਪਤਵੰਤੇ ਵੀ ਮੋਜੂਦ ਸਨ।




