16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਮਾਨਸਾ ਪੁਲਿਸ ਨੇ ਨਸ਼ਿਆਂ ਦੇ 5 ਮੁਕੱਦਮੇ ਕੀਤੇ ਦਰਜ਼

ਮਾਨਸਾ ਪੁਲਿਸ ਨੇ ਨਸ਼ਿਆਂ ਦੇ 5 ਮੁਕੱਦਮੇ ਕੀਤੇ ਦਰਜ਼

550 ਲੀਟਰ ਲਾਹਣ, 2 ਗ੍ਰਾਮ ਸਮੈਕ ਅਤੇ 51 ਬੋੋਤਲਾਂ ਸ਼ਰਾਬ ਸਮੇਤ ਮੋੋਟਰਸਾਈਕਲ ਦੀ ਬਰਾਮਦਗੀ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਸ੍ਰੀ ਸੁਰੇਂਦਰ ਲਾਂਬਾ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ।
ਐਨ,ਡੀ,ਪੀ,ਐਸ,ਐਕਟ:
ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਰਾਮ ਸਿੰਘ ਪੁੱਤਰ ਰਵੀ ਸਿੰਘ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 2 ਗ੍ਰਾਮ ਸਮੈਕ ਬਰਾਮਦ ਕੀਤੀ, ਜਿਸਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਗ੍ਰਿਫਤਾਰ ਮੁਲਜਿਮ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਆਬਕਾਰੀ ਐਕਟ:
ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਅਮਰ ਖਾਨ ਉਰਫ ਬੂਰਾ ਪੁੱਤਰ ਮੇਜਰ ਖਾਨ ਵਾਸੀ ਦੂਲੋਵਾਲ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 500 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਗੁਰਚੇਤ ਸਿੰਘ ਪੁੱਤਰ ਮੋਹਣਾ ਸਿੰਘ ਵਾਸੀ ਰਾਮਪੁਰ ਮੰਡੇਰ ਵਿਰੁੱਧ ਥਾਣਾ ਬੋਹਾ ਵਿਖੇ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ। ਪੰਜਾਬ ਪੁਲਿਸ ਦੇ ਐਕਸਾਈਜ ਸਟਾਫ ਦੀ ਪੁਲਿਸ ਪਾਰਟੀ ਨੇ ਸਿੰਦਰਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਲੱਖੀਵਾਲ ਨੂੰ ਮੋੋਟਰਸਾਈਕਲ ਬਜਾਜ ਸੀਟੀ,100 ਨੰ:ਪੀਬੀ 31ਆਰ^4754 ਸਮੇਤ ਕਾਬੂ ਕਰਕੇ 30 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋੋਣ ਤੇ ਉਸਦੇ ਵਿਰੁੱਧ ਥਾਣਾ ਬੋੋਹਾ ਵਿਖੇ ਮੁਕੱਦਮਾਂ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਗੁਰਪ੍ਰੀਤ ਸਿੰਘ ਉਰਫ ਤੋੋਤੀ ਪੁੱਤਰ ਬਲਦੇਵ ਸਿੰਘ ਵਾਸੀ ਮਾਖੇਵਾਲਾ ਵਿਰੁੱਧ ਥਾਣਾ ਝੁਨੀਰ ਵਿਖੇ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 21 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ।
ਐਸ,ਐਸ,ਪੀ,ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ,ਪੀ,ਐਸ, ਵੱਲੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Today Now News

RELATED ARTICLES
- Advertisment -

POPULAR POSTS