17.1 C
Chandigarh

TODAY NOW NEWS

Thursday, March 19, 2026
Homeਵਪਾਰਖੇਤੀਬਾੜੀਨਾਭਾ : ਸਰਕਾਰ ਦੇ ਵੱਲੋਂ ਅੱਠ ਘੰਟੇ ਖੇਤਾਂ ਨੂੰ ਨਿਰਵਿਘਨ ਬਿਜਲੀ ਦੇਣ...

ਨਾਭਾ : ਸਰਕਾਰ ਦੇ ਵੱਲੋਂ ਅੱਠ ਘੰਟੇ ਖੇਤਾਂ ਨੂੰ ਨਿਰਵਿਘਨ ਬਿਜਲੀ ਦੇਣ ਦਾ ਵਾਅਦਾ ਕੀਤਾ ਜਾ ਰਿਹਾ ਪੂਰਾ : ਕਿਸਾਨ

ਕੇਂਦਰ ਸਰਕਾਰ ਵੱਲੋਂ ਦਿਨੋਂ ਦਿਨ ਪੈਟਰੋਲ ਤੇ ਡੀਜ਼ਲ ਦੀਆਂ ਵਧਾਈਆਂ ਜਾ ਰਹੀਆਂ ਕੀਮਤਾਂ ਤੇ ਜਤਾਇਆ ਰੋਸ਼

ਨਾਭਾ (ਸੁਖਚੈਨ ਲੁਬਾਣਾ) : ਪੰਜਾਬ ਸਰਕਾਰ ਦੇ ਵੱਲੋਂ 10 ਜੂਨ ਨੂੰ ਪੰਜਾਬ ਭਰ ਦੇ ਵਿੱਚ ਝੋਨੇ ਦੀ ਬਿਜਾਈ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ, ਅਤੇ ਦੂਜੇ ਪਾਸੇ ਸੂਬਾ ਸਰਕਾਰ ਦੇ ਵੱਲੋਂ ਅੱਠ ਘੰਟੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਦੇਣ ਦਾ ਵਾਅਦਾ ਜੋ ਕੀਤਾ ਗਿਆ ਸੀ ਉਸ ਤੇ ਸੂਬਾ ਸਰਕਾਰ ਖਰਾ ਉੱਤਰਦੀ ਵਿਖਾਈ ਦੇ ਰਹੀ ਹੈ। ਜਿਸ ਤਹਿਤ ਨਾਭਾ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਦੇ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਜੋ ਵਾਅਦਾ ਕਿਸਾਨਾਂ ਦੇ ਅੱਠ ਘੰਟੇ ਨਿਰਵਿਘਨ ਬਿਜਲੀ ਦੇਣ ਦਾ ਕੀਤਾ ਸੀ ਉਸ ਨੂੰ ਪੂਰਾ ਨਿਭਾਇਆ ਜਾ ਰਿਹਾ ਹੈ। ਕਿਸਾਨਾਂ ਨੇ ਕੇਂਦਰ ਸਰਕਾਰ ਤੇ ਵਾਰ ਕਰਦਿਆਂ ਕਿਹਾ ਕਿ ਦਿਨੋਂ ਦਿਨ ਪੈਟਰੋਲ ਤੇ ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਦੇ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਦੀ ਜੇਬ ਤੇ ਡਾਕਾ ਪੈ ਰਿਹਾ ਹੈ।

ਇਸ ਮੌਕੇ ਕਿਸਾਨ ਗੁਰਜੰਟ ਸਿੰਘ ਜੰਟੀ, ਕਿਸ਼ਾਨ ਬਲਵਿੰਦਰ ਬਿੱਟੂ, ਅਤੇ ਕਿਸਾਨ ਗੁਰਚਰਨ ਸਿੰਘ ਨੇ ਕਿਹਾ ਕਿ ਸਰਕਾਰ ਨੇ ਜੋ ਵਾਅਦਾ ਕਿਸਾਨਾਂ ਨਾਲ ਕੀਤਾ ਸੀ ਅੱਠ ਘੰਟੇ ਨਿਰਵਿਘਨ ਬਿਜਲੀ ਦੇਣ ਦਾ ਉਸ ਤੋਂ ਅਸੀਂ ਖੁਸ਼ ਹਾਂ ਉੱਥੇ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਦੇ ਵੱਲੋਂ ਤੇਲ ਦੀਆਂ ਆਸਮਾਨ ਨੂੰ ਛੂੰਹਦੀਆਂ ਕੀਮਤਾਂ ਤੋਂ ਕਾਫੀ ਖਫਾ ਵਿਖਾਈ ਦਿੱਤੇ। ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਖ਼ਤਮ ਕਰਨ ਤੇ ਲੱਗੀ ਹੋਈ ਹੈ।ਕਿਸਾਨਾਂ ਨੇ ਕਿਹਾ ਕਿ ਸਾਨੂੰ ਕੇਂਦਰ ਸਰਕਾਰ ਵੱਲੋਂ ਬਣਦਾ ਸਮਰਥਨ ਮੁੱਲ ਨਹੀ ਦਿੱਤਾ ਜਾ ਰਿਹਾ ਅਤੇ ਦਿਨੋਂ ਦਿਨ ਕਿਸਾਨ ਕਰਜ਼ੇ ਦੇ ਬੋਝ ਹੇਠਾਂ ਦੱਬ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਜੋ ਝੋਨੇ ਦੀ ਫ਼ਸਲ ਤੇ ਬਹੱਤਰ ਐੱਮਐੱਸਪੀ ਦਾ ਵਾਧਾ ਕੀਤਾ ਗਿਆ ਹੈ ਉਹ ਕਿਸਾਨਾਂ ਨੂੰ ਇੱਕ ਲੌਲੀਪਾਪ ਦਿੱਤਾ ਗਿਆ ਹੈ ਇਸ ਦੇ ਨਾਲ ਕਿਸਾਨਾਂ ਨੂੰ ਕੋਈ ਫਰਕ ਨਹੀਂ ਪੈਣਾ ਕਿਉਂਕਿ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਲਗਾਤਾਰ ਆਸਮਾਨ ਛੂਹ ਰਹੀਆਂ ਹਨ। ਕਿਸਾਨਾਂ ਨੇ ਕਿਹਾ ਦਿਨੋਂ ਦਿਨ ਝੋਨੇ ਦੀ ਫਸਲ ਤੇ ਜੋ ਪਾਣੀ ਦੀ ਕਮੀ ਆ ਰਹੀ ਹੈ ਅਤੇ ਜੇਕਰ ਪੰਜਾਬ ਰੇਗਿਸਤਾਨ ਬਣਦਾ ਉਸਦੀ ਸਰਕਾਰ ਜ਼ਿੰਮੇਵਾਰ ਹੈ।

Today Now News

RELATED ARTICLES
- Advertisment -

POPULAR POSTS