ਸਫਾਈ ਸੇਵਕਾਂ ਵੱਲੋਂ ਨਗਰ ਕੌਂਸਲ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਤਰਨਤਾਰਨ (ਜਸਬੀਰ ਸਿੰਘ) : ਨਗਰ ਕੌਂਸਲ ਦੇ ਸਫਾਈ ਸੇਵਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿੱਛਲੇ 35 ਦਿਨਾਂ ਤੋਂ ਹੜਤਾਲ ਕੀਤੀ ਜਾ ਰਹੀ ਹੈ ਗੱਲ ਕੀਤੀ ਜਾਵੇ ਤਰਨਤਾਰਨ ਦੀ ਤਾਂ ਹੜਤਾਲੀ ਸਫਾਈ ਸੇਵਕਾਂ ਵੱਲੋਂ ਸਥਾਨਕ ਨਗਰ ਕੌਂਸਲ ਦਫ਼ਤਰ ਦੇ ਬਾਹਰ ਧਰਨਾ ਦੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ ਗੋਰਤੱਲਬ ਹੈ ਕਿ ਹੜਤਾਲੀ ਕਾਮਿਆਂ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਅਤੇ ਵਿਭਾਗ ਵਿੱਚੋਂ ਠੇਕੇਦਾਰੀ ਸਿਸਟਮ ਬੰਦ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਆਦਿ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਹੜਤਾਲੀ ਕਾਮਿਆਂ ਦੇ ਆਗੂ ਰਮੇਸ਼ ਕੁਮਾਰ ਸ਼ੇਰਗਿੱਲ ਨੇ ਕਿਹਾ ਕਿ ਉਹ ਪਿਛਲੇ 35 ਦਿਨਾਂ ਤੋਂ ਹੜਤਾਲ ਤੇ ਬੈਠੇ ਹੋਏ ਹਨ ਲੇਕਿਨ ਸਰਕਾਰ ਗੂੰਗੀ ਬੋਲੀ ਹੋ ਕੇ ਬੈਠੀ ਹੈ ਸਰਕਾਰ ਦੇ ਕੰਨਾਂ ਤੇ ਕੋਈ ਜੂ ਨਹੀਂ ਸਰਕ ਰਹੀ ਹੈ ਲੋਕ ਗੰਦਗੀ ਕਾਰਨ ਪ੍ਰੇਸ਼ਾਨ ਹੋ ਰਹੇ ਹਨ ਪਰ ਸਰਕਾਰ ਨੇ ਮੰਗਾਂ ਪੂਰੀਆਂ ਕਰਨ ਦੀ ਥਾਂ ਲੋਕਾਂ ਨੂੰ ਗੰਦਗੀ ਕਾਰਨ ਮਾਹਮਾਰੀ ਵੱਲ ਧੱਕ ਰਹੀ ਹੈ ਰਮੇਸ਼ ਕੁਮਾਰ ਨੇ ਕਿਹਾ ਕਿ ਉਹ ਆਪਣਾ ਸੰਘਰਸ਼ ਤੇਜ਼ ਕਰਦੇ ਹੋਏ ਹੁਣ 22 ਜੂਨ ਨੂੰ ਪਟਿਆਲੇ ਜਾ ਕੇ ਪ੍ਰਦਰਸ਼ਨ ਕਰਨਗੇ






