ਘਰ-ਘਰ ਜਾ ਕੇ 500 ਜ਼ਰੂਰਤਮੰਦ ਪਰਿਵਾਰਾਂ ਨੂੰ 1 ਮਹੀਨੇ ਦਾ ਰਾਸ਼ਨ ਦਿੱਤਾ ਜਾਵੇਗਾ
ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਸੱਚਰ ਨੇ ਮੁਹਿੰਮ ਦੀ ਸ਼ੁਰੂਆਤ ਕੀਤੀ

ਮੋਗਾ (ਹੈਪੀ-ਹਰਪਾਲ) : ਜਿਥੇ ਫਿਲਮ ਅਦਾਕਾਰ ਸੋਨੂੰ ਸੂਦ ਮਹਾਂਮਾਰੀ ਦੀ ਦੂਜੀ ਲਹਿਰ ਕਾਰਨ ਪੂਰੇ ਦੇਸ਼ ਵਿਚ ਲੋੜਵੰਦ ਲੋਕਾਂ ਦੀ ਸੇਵਾ ਕਰ ਰਹੇ ਹਨ, ਉਥੇ ਉਸ ਦੀ ਭੈਣ ਮਾਲਾਵਿਕਾ ਸੂਦ ਸੱਚਰ ਵੀ ਇਸ ਵਿਚ ਪਿੱਛੇ ਨਹੀਂ ਹੈ। ਜਿਸ ਕਾਰਨ ਬੁੱਧਵਾਰ ਨੂੰ ਮਾਲਵਿਕਾ ਨੇ ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਰਾਸ਼ਨ ਵੰਡਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਜਿਸਦੇ ਤਹਿਤ ਉਨ੍ਹਾਂ ਦੀ ਪਰਿਵਾਰਕ ਸੰਸਥਾ ਸੂਦ ਚੈਰੀਟੀ ਫਾਉਂਡੇਸ਼ਨ ਦਾ ਉਦੇਸ਼ 500 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣਾ ਹੈ।
ਮਾਲਵਿਕਾ ਸੂਦ ਸੱਚਰ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਦੀ ਟੀਮ ਲੋੜਵੰਦ ਪਰਿਵਾਰਾਂ ਦੀ ਪਛਾਣ ਕਰੇਗੀ, ਜਿਸ ਤੋਂ ਬਾਅਦ ਇਹ ਇਕ ਮਹੀਨੇ ਦਾ ਰਾਸ਼ਨ ਉਨ੍ਹਾਂ ਨੂੰ ਵੰਡਿਆ ਜਾਵੇਗਾ। ਰਾਜਨੀਤੀ ਵਿਚ ਸ਼ਾਮਲ ਹੋਣ ਦੇ ਸਵਾਲ ‘ਤੇ ਮਾਲਵਿਕਾ ਨੇ ਕਿਹਾ ਕਿ ਫਿਲਹਾਲ ਇਸ ਲਈ ਇਹ ਸਹੀ ਸਮਾਂ ਨਹੀਂ ਹੈ।




