ਪੋਸਟ ਮੈਟ੍ਰਿਕ ਸਕਾਲਰਸ਼ਿਪ ਤੇ 2 ਲੱਖ ਤੋਂ ਜਅਿਾਦਾ ਐਸ.ਸੀ. ਵਿਦਿਆਰਥੀਆਂ ਦੇ ਰੋਲ ਨੰਬਰ ਰੋਕੇ ਜਾਣ ਸੰਬੰਧੀ

ਤਰਨਤਾਰਨ (ਜਸਬੀਰ ਸਿੰਘ) : ਆਮ ਆਦਮੀ ਪਾਰਟੀ ਦੇ ਐਸ ਸੀ (ਵਿੰਗ)ਪੰਜਾਬ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਦੂਜੇ ਦਿਨ ਤਰਨ ਤਾਰਨ ਜਿਲਾ ਡਿਪਟੀ ਕਮਿਸ਼ਨਰ ਕੰਪਲੈਕਸ ਗੇਟ ਅੱਗੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ,,ਸਾਧੂ ਸਿੰਘ ਧਰਮਸੋਤ ਦੇ ਖਿਲਾਫ ਦੂਜੇ ਦਿਨ ਭੁੱਖ ਹੜਤਾਲ ਜਾਰੀ ।
ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਬਹਿੜਵਾਲ ਤੇ ਬਲਜੀਤ ਸਿੰਘ ਖਹਿਰਾ ਜੁਆਇੰਟ ਸਕੱਤਰ ਪੰਜਾਬ ਤੋਂ ਅਲਾਵਾ ਵੱਖ ਵੱਖ ਆਗੂਆਂ ਨੇ ਆਪਣੇ ਵਿਚਾਰ ਰੱਖਦੇ ਹੋਏ ਕਿਹਾ ਪੰਜਾਬ ਸਰਕਾਰ ਦਾ ਨਕਮਾ ਅਤੇ ਨਕਾਰਾ ਪਨ ਹੌਲੀ-ਹੌਲੀ ਲੋਕਾਂ ਦੇ ਸਾਹਮਣੇ ਆਉਣ ਲੱਗਾ ਪੰਜਾਬ ਸਰਕਾਰ ਨੇ ਲੋਕਾਂ ਦੇ ਹੱਕਾਂ ਵਿੱਚ ਅੱਜ ਤੱਕ ਕੋਈ ਸਾਰਥਕ ਕਦਮ ਨਹੀਂ ਚੁੱਕਿਆ ਕੈਪਟਨ ਵੀ ਚੋਰਾਂ ਦੇ ਸਰਦਾਰ ਵਾਂਗ ਗੋਂਗਲੂਆਂ ਤੋਂ ਮਿੱਟੀ ਝਾੜਦਾ ਹੀ ਨਜ਼ਰ ਆਉਂਦਾ ਹੈ ਅਤੇ ਮੰਤਰੀ ਨਿਤ ਨਵੇਂ ਨਵੇਂ ਢੰਗ ਨਾਲ ਕੋਈ ਨਾ ਕੋਈ ਘੁਟਾਲਾ ਕਰ ਇੱਕ ਦੂਜੇ ਤੋਂ ਅੱਗੇ ਨਿਕਲ ਰਹੇ ਹਨ ਸਕੌਲਰਸਿਪ ਘੁਟਾਲਾ ਤੇ ਆਮ ਆਦਮੀ ਪਾਰਟੀ ਨੇ ਦਲਿਤ ਵਿਦਿਆਰਥੀਆਂ ਲਈ ਹੈਲਪਲਾਈਨ ਨੰਬਰ 7827273487 ਜਾਰੀ ਕੀਤਾ, ਵਿਦਿਆਰਥੀ ਆਪਣੀ ਸਮੱਸਿਆ ਦਰਜ਼ ਕਰਵਾ ਸਕਦੇ ਹਨ। ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਨਿਸ਼ਾਨਾ ਸਾਧਿਆ ਹੋਏ ਕਿਹਾ ਕਿ ਕੈਪਟਨ ਹੁਣ ਜਿੰਨੇ ਮਰਜ਼ੀ ਐਲਾਨ ਕਰ ਲਵੇ, ਪਰ ਪੰਜਾਬ ਦੇ ਲੋਕਾਂ ਦਾ ਹੁਣ ਉਨ੍ਹਾਂ ਤੋਂ ਵਿਸਵਾਸ ਉਠ ਗਿਆ। ਸਕੌਲਰਸ਼ਿਪ ਰਕਮ ਵਿੱਚ ਘੁਟਾਲਾ ਕਰਨ ਵਾਲੇ ਮੰਤਰੀਆਂ ਮਨਪ੍ਰੀਤ ਸਿੰਘ ਬਾਦਲ, ਸਾਧੂ ਸਿੰਘ ਧਰਮਸੋਤ ਅਤੇ ਅਧਿਕਾਰੀਆਂ ਖਿਲਾਫ ਅਪਰਾਧਿਕ ਮਾਮਲਾ ਦਰਜ ਕਰੇ ਸਰਕਾਰ। ਕਾਂਗਰਸ ਸਰਕਾਰ ਦੇ ਸਿੱਖਿਆ ਮੰਤਰੀ ਸਿੱਖਿਆ ਪ੍ਰਣਾਲੀ ਵਿੱਚ ਵਿਕਾਸ ਕਰਨ ਦੇ ਦਮਗਜੇ ਮਾਰਦੇ ਫਿਰਦੇ ਹਨ, ਜਦੋਂ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਇਹ ਅਸਲ ਤਸਵੀਰ ਹੈ ਕਿ ਪੰਜਾਬ ਦੇ 2 ਲੱਖ ਤੋਂ ਜਅਿਾਦਾ ਐਸ.ਸੀ ਐਸ.ਟੀ ਵਿਦਿਆਰਥੀਆਂ ਪ੍ਰੀਖਿਆਵਾਂ ਦੇ ਨਹੀਂ ਸਕਦੇ।ਪੰਜਾਬ ਸਰਕਾਰ ਨੂੰ ਪੋਸਟ ਮੈਟ੍ਰਿਕ ਸਕੌਲਰਸ਼ਿਪ ਵਿੱਚ ਕੀਤੇ ਘੁਟਾਲੇ ਦੇ ਮੁੱਦੇ ਤੇ ਵ੍ਹਾਈਟ ਪੇਪਰ ਜਾਰੀ ਕਰਨਾ ਚਾਹੀਦਾ ਹੈ ਤਾਂ ਜੋ ਸਕੌਲਰਸ਼ਿਪ ਘੁਟਾਲੇ ਦੀ ਸਚਾਈ ਲੋਕਾਂ ਸਾਹਮਣੇ ਆ ਸਕੇ।ਐਸ.ਸੀ ਵਿਦਿਆਰਥੀਆਂ ਦੀ ਸਕਾਲਰਸਪਿ ਵਿੱਚ ਘੁਟਾਲੇ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਲੱਖਾਂ ਵਿਦਿਆਰਥੀਆਂ ਦਾ ਜੀਵਨ ਬਰਬਾਦ ਕਰਕੇ ਰੱਖ ਦਿੱਤਾ ਹੈ ਕਿਉਂਕਿ ਸੂਬੇ ਦੇ ਬਹੁਤ ਸਾਰੇ ਕਾਲਜਾਂ ਨੇ ਜਿੱਥੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੇ ਰੋਲ ਨੰਬਰ ਦੇਣ ਤੋਂ ਮਨਾ ਕਰ ਦਿੱਤੇ ਹੈ, ਉਥੇ ਹੀ ਕਾਲਜਾਂ ਨੇ ਵਿਦਿਆਰਥੀਆਂ ਦੇ ਅਹਿਮ ਸਰਟੀਫਿਕੇਟ ਅਤੇ ਡਿਗਰੀਆਂ ਵੀ ਆਪਣੇ ਕਬਜੇ ਵਿੱਚ ਰੱਖੀਆਂ ਹੋਈਆਂ ਹਨ। ਆਮ ਆਦਮੀ ਪਾਰਟੀ ਨੇ ਇਸਦੇ ਵਿਰੋਧ ਵਿੱਚ ਵੱਖ ਵੱਖ ਜੇਲਾਂ ਵਿੱਚ ਅੱਜ ਸਾਧੂ ਸਿੰਘ ਧਰਮਸੋਤ ਨੇ ਪੁਤਲੇ ਫੂਕ ਸਰਕਾਰ ਸਰਕਾਰ ਨੂੰ ਇਨ੍ਹਾਂ ਖਿਲਾਫ ਕੋਈ ਕਾਰਵਾਈ ਕਰਨ ਲਈ ਮਜਬੂਰ ਕੀਤਾ ਹੈ। ਇਸ ਮੌਕੇ ਸਾਰੇ ਹਲਕਿਆਂ ਦੇ ਆਗੂ ਸਾਹਿਬਾਨਾਂ ਗੁਰਦੇਵ ਸਿੰਘ ਲਾਖਣਾ ਕਸਮੀਰ ਸਿੰਘ ਗੁਰਸੇਵਕ ਸਿੰਘ ਔਲਖ ਬਲਜੀਤ ਸਿੰਘ ਸਰਪੰਚ ਸ਼ੇਰ ਬੀਬੀ ਅੰਜੂ ਵਰਮਾ ਬਲਦੇਵ ਸਿੰਘ ਪੰਨੂ ਪਲਵਿੰਦਰ ਸਿੰਘ ਰਾਣੀਵਲਾ ਰਜਿੰਦਰ ਸਿੰਘ ਉਸਮਾਂ ਰਣਜੀਤ ਸਿੰਘ ਰਸੂਲਪੁਰੀ ਪੰਜਾਬ ਸਿੰਘ ਦੁਬਲੀ ਹਰਪ੍ਰੀਤ ਸਿੰਘ ਧੁੰਨਾ ਤੇ ਸਾਰੇ ਆਗੂਆਂ ਦੇ ਨਾਲ ਆਏ ਸਾਥੀਆ ਦਾ ਦਰਜਾ-ਬਦਰਜਾ ਹਾਜ਼ਰੀ ਲਗਾਉਂਦੇ ਹੋਏ ਪਾਰਟੀ ਦਾ ਮਨੋਬਲ ਉੱਚਾ ਚੁੱਕਿਆ ਹੈ






