ਕਲੈਰੀਕਲ ਕਾਮਿਆਂ ਕਿਹਾ ਸਰਕਾਰ ਨਹੀਂ ਕਰ ਰਹੀ ਉਹਨਾਂ ਦੀਆਂ ਮੰਗਾਂ ਪੂਰੀਆਂ

ਗੁਰਦਾਸਪੁਰ (ਲੱਕੀ ਬਟਾਲਾ) : ਡੀ ਸੀ ਦਫਤਰ ਕਰਮਚਾਰੀ ਯੂਨੀਅਨ ਨੇ ਅੱਜ ਆਪਣੀਆਂ ਮੰਗਾਂ ਨੂੰ ਲੈਕੇ ਅੱਧੇ ਦਿਨ ਦੀ ਕਲਮਛੋਡ਼ ਹਡ਼ਤਾਲ ਸ਼ੁਰੂ ਕੀਤੀ ਹੈ ਅਤੇ ਕਿਹਾ ਕਿ ਪੰਜਾਬ ਸਰਕਾਰ ਵਾਰ ਵਾਰ ਲਾਰੇ ਲਾ ਕੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੰਗ ਹਨ ਕਿ ਪੇ ਕਮਿਸ਼ਨ ਦੀ ਰਿਪੋਰਟ ਜਲਦ ਲਾਗੂ ਕੀਤੀ ਜਾਵੇ, ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਕੀਤਾ ਜਾਵੇ ਅਤੇ ਡੀਏ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ
ਇਸ ਸਬੰਧੀ ਗੁਰਦਾਸਪੁਰ ਦੇ ਡੀਸੀ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕਰ ਰਹੇ ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਪਰ ਇਸਦੇ ਬਾਵਜੂਦ ਵੀ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਹਨ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਕੀਤਾ ਜਾਵੇ,ਪੇ ਕਮਿਸ਼ਨ ਦੀ ਰਿਪੋਰਟ ਜਲਦ ਲਾਗੂ ਕੀਤੀ ਜਾਵੇ ਅਤੇ ਮੁਲਾਜਮਾਂ ਦੀ ਡੀਏ ਦੀਆਂ ਕਿਸ਼ਤਾਂ ਜਲਦ ਲਾਗੂ ਕੀਤੀਆਂ ਜਾਣ ਉਨ੍ਹਾਂ ਕਿਹਾ ਕਿ ਅੱਜ ਕੈਬਨਿਟ ਦੀ ਮੀਟਿੰਗ ਹੋਣ ਜਾ ਰਹੀ ਹੈ ਜੇ ਇਸ ਮੀਟਿੰਗ ਵਿੱਚ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਨਾ ਕੀਤੀ ਗਈ ਤਾਂ ਉਹ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ ਅਤੇ ਮੁਕੰਮਲ ਹਡ਼ਤਾਲ ਸ਼ੁਰੂ ਕਰ ਦੇਣਗੇ ਉਨ੍ਹਾਂ ਕਿਹਾ ਕਿ ਹੜਤਾਲ ਦੌਰਾਨ ਦਫਤਰਾਂ ਵਿਚ ਜੋ ਵੀ ਲੋਕਾਂ ਦੀ ਖੱਜਲ ਖੁਆਰੀ ਹੋ ਰਹੀ ਹੈ ਉਸਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੈ






