ਬਰਨਾਲਾ ਤੋਂ ਟਕਸਾਲੀ ਆਗੂ ਜਥੇਦਾਰ ਰਾਜਿੰਦਰ ਸਿੰਘ ਦਰਾਕਾ ਦਾ ਅਸਤੀਫਾ ਨਾ ਮੰਜੂਰ ਕਰਦਿਆਂ ਮੋਹਤਵਰਾਂ ਨੂੰ ਕੀਤੀ ਤਾੜਨਾ

ਬਰਨਾਲਾ (ਕਰਨਪ੍ਰੀਤ ਧੰਦਰਾਲ ) : ਅਕਾਲੀਦਲ ਦੇ ਹਲਕਾ ਇੰਚਾਰਜ ਨਾਲ ਰਾਜਨੀਤਕ ਮੱਤਭੇਦਾਂ ਕਾਰਨ ਪਾਰਟੀ ਤੋਂ ਲੰਬੇ ਸਮੇ ਤੋਂ ਦੂਰੀ ਬਣਾ ਕੇ ਚੱਲ ਰਹੇ ਆਗੂਆਂ ਦਾ ਅਕਾਲੀ ਦਲ ਪਾਰਟੀ ਛੱਡ ਕੇ ਦੂਜੀਆਂ ਪਾਰਟੀਆਂ ਵਾਲ ਰੁਖ ਕਰਨ ਦੇ ਮੁੱਦਿਆਂ ਤੇ ਪਹਿਰਾ ਦਿੰਦਿਆਂ ਖੁਦ ਪਾਰਟੀ ਪ੍ਰਧਾਨ ਸੁਖਵੀਰ ਬਾਦਲ ਵਲੋਂ ਇਸ ਦਾ ਨੋਟਿਸ ਲੈਂਦਿਆਂ ਬਰਨਾਲਾ ਤੋਂ ਟਕਸਾਲੀ ਆਗੂ ਜਥੇਦਾਰ ਰਾਜਿੰਦਰ ਸਿੰਘ ਦਰਾਕਾ ਦਾ ਅਸਤੀਫਾ ਨਾ ਮੰਜੂਰ ਕਰਕੇ ਮਾਨ ਸਨਮਾਨ ਬਹਾਲ ਕਰਨ ਦਾ ਜਿੰਮਾ ਲਿਆ ! ਜਿਕਰਯੋਗ ਇਹ ਉਹ ਆਗੂ ਹਨ ਜਿਹੜੇ ਮਰਹੂਮ ਵਿਧਾਇਕ ਮਲਕੀਤ ਸਿੰਘ ਕੀਤੂ ਨਾਲ ਪਿਛਲੇ 30 -35 ਸਾਲਾਂ ਤੋਂ ਚਟਾਨ ਵਾਂਗੂ ਖੜੇ ਸਨ ਕੁਝ ਕਾਰਨਾਂ ਕਰ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਅਤੇ ਟਕਸਾਲੀ ਆਗੂ ਜਥੇਦਾਰ ਰਾਜਿੰਦਰ ਸਿੰਘ ਦਰਾਕਾ ਵਲੋਂ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ ਜੋ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਦਰਾਕਾ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਨਾ-ਮਨਜ਼ੂਰ ਕਰਦਿਆਂ ਉਨ੍ਹਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਧ ਜੜ੍ਹ ਕੇ ਕੰਮ ਲਈ ਪ੍ਰੇਰਿਤ ਕੀਤਾ | ਅਤੇ ਮੋਹਤਵਰਾਂ ਨੂੰ ਸਖਤ ਤਾੜਨਾ ਕਰਦਿਆਂ ਵਰਕਰਾਂ ਦਾ ਮਾਨ ਸਨਮਾਨ ਬਹਾਲ ਰੱਖਣ ਦੀਆਂ ਹਿਦਾਇਤਾਂ ਜਾਰੀ ਕੀਤੀਆਂ! ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੀਤੂ ਦੇ ਨੇੜਲੇ ਸਾਥੀ ਠੇਕੇਦਾਰ ਮਲਕੀਤ ਸਿੰਘ ਮੀਤਾ, ਬਲਕਰਨ ਸਿੰਘ ਧਾਲੀਵਾਲ ਤੇ ਬੀਤੇ ਕੱਲ ਰਾਜਿੰਦਰ ਮੁੰਦਰੀ ਧੌਲਾ ਦੇ ਅਕਾਲੀ ਦਲ ਛੱਡ ਕੇ ਕਾਂਗਰਸ ਚ ਜਾਣ ਨਾਲ ਹਲਕਾ ਇੰਚਾਰਜ ਲਈ ਮਾਮਲਾ ਪੇਚੀਦਾ ਬਣ ਚੁੱਕਾ ਹੈ ਜਿਸ ਦੀਆਂ ਰਿਪੋਰਟਾਂ ਪਾਰਟੀ ਪ੍ਰਧਾਨ ਤੱਕ ਗਈਆਂ ਤਾਂ ਖੁਦ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਵਿਖੇ ਜਥੇਦਾਰ ਦਰਾਕਾ ਦਾ ਸਨਮਾਨ ਕਰਦਿਆਂ ਕਿਹਾ ਕਿ ਪਾਰਟੀ ਵਿਚ ਹਰ ਵਰਕਰ ਦਾ ਮਾਣ-ਸਨਮਾਨ ਬਹਾਲ ਰੱਖਿਆ ਜਾਵੇਗਾ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੰਤ ਟੇਕ ਸਿੰਘ ਧਨੌਲਾ, ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ, ਮਾ: ਹਰਬੰਸ ਸਿੰਘ ਸ਼ੇਰਪੁਰ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤਰਨਜੀਤ ਸਿੰਘ ਦੁੱਗਲ, ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਬੇਅੰਤ ਕੌਰ ਖਹਿਰਾ, ਸਹਿਰੀ ਪ੍ਰਧਾਨ ਬੀਬੀ ਜਸਵੀਰ ਕੌਰ ਭੋਤਨਾ ਵੀ ਹਾਜ਼ਰ ਸਨ | ਜਥੇਦਾਰ ਦਰਾਕਾ ਦਾ ਅਸਤੀਫ਼ਾ ਨਾ-ਮਨਜੂਰ ਕਰਨ ‘ਤੇ ਹਲਕਾ ਇੰਚਾਰਜ ਬਰਨਾਲਾ ਕੁਲਵੰਤ ਸਿੰਘ ਕੀਤੂ, ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਸੰਧੂ, ਹਲਕਾ ਇੰਚਾਰਜ ਭਦੌੜ ਸਤਨਾਮ ਸਿੰਘ ਰਾਹੀ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੰਜੀਵ ਸ਼ੋਰੀ, ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਬੀਹਲਾ, ਰਾਜ ਕੁਮਾਰ ਧੌਲਾ, ਰਣਧੀਰ ਸਿੰਘ ਢਿੱਲੋਂ, ਬਿੰਦਰ ਸਿੰਘ ਸੰਧੂ ਆਦਿ ਆਗੂ ਵਲੋਂ ਪਾਰਟੀ ਪ੍ਰਧਾਨ ਦਾ ਧੰਨਵਾਦ ਕਰਦਿਆਂ ਫ਼ੈਸਲੇ ਦਾ ਸਵਾਗਤ ਕੀਤਾ |






