ਡਿੰਪੀ ਢਿੱਲੋਂ ਅਤੇ ਬੀਬੀ ਸ਼ੀਲਾ ਰਾਣੀ ਦੀ ਅਗਵਾਈ ਵਿੱਚ ਡੀ.ਐਸ.ਪੀ. ਨਰਿੰਦਰ ਸਿੰਘ ਨੂੰ ਇਕ ਸ਼ਕਾਇਤ ਪੱਤਰ ਵੀ ਦਿੱਤਾ

ਸ਼੍ਰੀ ਮੁਕਤਸਰ ਸਾਹਿਬ (ਅਨਮੋਲ ਵੜਿੰਗ) : ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਅਤੇ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਬਹੁਜਨ ਸਮਾਜ ਪਾਰਟੀ ਦੇ ਜਿਲ੍ਹਾ ਇੰਚਾਰਜ ਬੀਬੀ ਸ਼ੀਲਾ ਰਾਣੀ ਦੀ ਅਗਵਾਈ ਵਿੱਚ ਸ਼ੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਤੋਂ ਚਲ ਕੇ ਪ੍ਰਦਰਸ਼ਨ ਕਰਦੇ ਹੋਏ ਕਾਂਗਰਸ ਦੇ ਸਾਂਸਦ ਮੈਬਰ ਰਵਨੀਤ ਸਿੰਘ ਬਿੱਟੂ ਅਤੇ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੇ ਖਿਲਾਫ ਗਿੱਦੜਬਾਹਾ ਵਿਖੇ ਡੀ ਐਸ ਪੀ ਨਰਿੰਦਰ ਸਿੰਘ ਨੂੰ ਇਕ ਸ਼ਕਾਇਤ ਪੱਤਰ ਦਿੱਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਦੀਪ
ਸਿੰਘ ਡਿੰਪੀ ਢਿੱਲੋਂ ਨੇ ਕਾਂਗਰਸੀ ਸੰਸਦ ਮੈਬਰ ਬਿੱਟੂ ਅਤੇ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੇ ਬਿਆਨ ਦੀ ਸਖ਼ਤ ਸ਼ਬਦਾ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਬਿਆਨ ਤੋਂ ਸ਼ਪਸ਼ਟ ਹੋ ਗਿਆ ਕਿ ਇਨ੍ਹਾਂ ਦੀ ਰੂੜੀਵਾਦੀ ਅਤੇ ਜਾਤ ਪਾਤ ਨੂੰ ਬਡ੍ਹਾਵਾ ਵਾਲੀ ਸੋਚ ਹੈ। ੳਨਾਂ ਕਿਹਾ ਕਿ ਦਸਮ ਪਿਤਾ ਸਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜਿੰਨ੍ਹਾਂ ਨੂੰ ਗਲ ਨਾਲ ਲਾ ਕੇ ਰੰਗਰੇਟਾ ਗੁਰੂ ਕਾ ਬੇਟਾ ਦਾ ਸਨਮਾਨ ਦਿੱਤਾ ਤੇ ਇਹ ਉਨਾਂ ਨੂੰ ਅਪਵਿੱਤਰ ਦਸ ਰਹੇ ਹਨ। ਉਨਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਗਰੀਬ ਤੇ ਲੋੜਵੰਦ ਲੋਕਾਂ ਨੂੰ ਸਹੂਲਤਾਂ ਦੇ ਕੇ ਸਮਾਜ ਵਿੱਚ ਉੱਚਾ ਚੁੱਕਣ ਲਈ ਪਹਿਲ ਕਦਮੀ ਕੀਤੀ ਹੈ। ਉਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗੱਠਜੋੜ ਤੋਂ ਕਾਂਗਰਸ ਦੇ ਆਗੂ ਬੁਖਲਾਟ ਵਿੱਚ ਆ ਗਏ ਹਨ। ਉਨਾਂ ਕਿਹਾ ਕਿ ਇਹ ਗੱਠਜੋੜ ਆਉਣ ਵਾਲੀਆਂ ਵਿਧਾਨ ਸਭਾ ਹੂੰਝਾ ਫੇਰ ਜਿੱਤ ਪ੍ਰਾਪਤ ਕਰਕੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਬਣਾਏਗਾ। ਇਸ ਮੌਕੇ ਬੀਬੀ ਸ਼ੀਲਾ ਰਾਣੀ ਜਿਲ੍ਹਾ ਇੰਚਾਰਜ ਬਸਪਾ ਨੇ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ ਪੀਰਾਂ ਦੀ ਧਰਤੀ ਹੈ ਕੀ ਪੰਜਾਬ ਦੇ ਬਾਕੀ ਹਲਕੇ ਅਪਵਿੱਤਰ ਹਨ। ਉਨਾਂ ਕਿਹਾ ਕਿ ਬਸਪਾ ਨੂੰ ਅਪਵਿੱਤਰ ਦੱਸ ਕੇ ਸਾਡੇ ਹਿਰਦੇ ਵਲੂੰਦਰੇ ਹਨ ਦਲਿਤ ਤੇ ਗਰੀਬ ਲੋਕਾਂ ਦੇ ਦਿਲ ਨੂੰ ਠੇਸ ਲੱਗੀ ਹੈ ਤੇ ਅਸੀ ਇਨ੍ਹਾਂ ਖਿਲਾਫ ਸ਼ਖਤ ਕਾਰਵਾਈ ਦੀ ਮੰਗ ਕਰਦੇ ਹਾਂ। ਉਨਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾਂ ਜਾਤਪਾਤ ਅਤੇ ਧਰਮ ਦੇ ਨਾਮ ਤੇ ਰਾਜਨੀਤੀ ਕਰਕੇ ਲੋਕਾਂ ਨੂੰ ਵੰਡ ਕੇ ਵੋਟਾ ਹਾਸਲ ਕੀਤੀਆਂ ਹਨ। ਇਸ ਮੌਕੇ ਹਰਨੇਕ ਸਿੰਘ ਬਲਾਕ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਦੀ ਦਲਿਤ ਵਿਰੋਧੀ ਸੋਚ ਲੋਕਾਂ ਸਾਹਮਣੇ ਆਈ ਹੈ ਜਿਸ ਦੀ ਅਸੀ ਵਿਰੋਧਤਾ ਕਰਦੇ ਹੋਏ ਪੰਜਾਬ ਦਾ ਮਹੌਲ ਖਰਾਬ ਨਾ ਹੋਵੇ ਇਸ ਲਈ ਮੰਗ ਕਰਦੇ ਹਾਂ ਕਿ ਇਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ






