ਪੰਜਾਬ ਸਰਕਾਰ ਦਾ ਪੁਤਲਾ ਫੂਕਿਆ : ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ

ਤਰਨਤਾਰਨ (ਜਸਬੀਰ ਸਿੰਘ) : ਤਰਨਤਾਰਨ ਵਿਖੇ ਐਸ ਸੀ ਬੀ ਸੀ ਇੰਪਲਾਈਜ ਯੂਨੀਅਨ ਦੇ ਸਾਂਝੇ ਮੁਹਾਜ਼ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਪ੍ਰਦਸ਼ਨਕਾਰੀ ਮੁਲਾਜ਼ਮ ਸਰਕਾਰ ਕੋਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਕੱਚੇ ਮੁਲਾਜ਼ਮ ਪੱਕੇ ਕਰਨ ਦੀ ਮੰਗ ਕਰ ਰਹੇ ਸਨ ਪ੍ਰਦਸ਼ਨਕਾਰੀ ਮੁਲਾਜ਼ਮਾਂ ਦੇ ਆਗੂ ਦਿਲਬਾਗ ਸਿੰਘ ਨੇ ਕਿਹਾ ਕਿ ਐਸ ਸੀ ਬੀ ਸੀ ਮੁਲਾਜ਼ਮ ਪਿੱਛਲੇ ਲੰਮੇ ਸਮੇਂ ਤੋਂ ਸੰਵਿਧਾਨ ਦੀ 85 ਵੀ ਸੋਧ ਨੂੰ ਲਾਗੂ ਕਰਵਾਉਣ ਦੀ ਮੰਗ ਕਰ ਰਹੇ ਹਨ ਉਨ੍ਹਾਂ ਕਿਹਾ ਕਿ 85 ਵੀ ਸੰਵਿਧਾਨਕ ਸੋਧ ਲਾਗੂ ਨਾ ਹੋਣ ਕਾਰਨ ਐਸ ਸੀ ਬੀ ਸੀ ਭਾਈਚਾਰੇ ਦੇ ਮੁਲਾਜ਼ਮਾਂ ਨੂੰ ਹਰ ਪਾਸੇ ਤੋਂ ਘਾਟਾ ਪੈ ਰਿਹਾ ਹੈ ਇਸ ਦੇ ਨਾਲ ਹੀ ਉਨ੍ਹਾਂ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਵੀ ਮੰਗ ਕੀਤੀ ਹੈ






