ਇਸ ਸਮਾਗਮ ਵਿੱਚ ਵਿੱਚ ਸੰਸਥਾ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਅਤੇ ਬਲਾਕ ਪ੍ਰਧਾਨ ਬਹਾਦਰ ਸਿੰਘ ਭੁੱਲਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ

ਫਿਰੋਜ਼ਪੁਰ (ਦਵਿੰਦਰ ਸਿੰਘ ਛਾਬੜਾ) : ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਤਲਵੰਡੀ ਭਾਈ ਵਿੱਚ ਕਰਵਾਏ ਗਏ ਇੱਕ ਸਾਦਾ ਸਮਾਗਮ ਦੋਰਾਨ ਤਲਵੰਡੀ ਭਾਈ ਅਤੇ ਮੁੱਦਕੀ ਇਲਾਕਿਆਂ ਨਾਲ ਸਬੰਧਿਤ 30 ਜਰੂਰਤ ਮੰਦ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈਕ ਵੰਡੇ ਗਏ। ਇਸ ਸਮਾਗਮ ਵਿੱਚ ਵਿੱਚ ਸੰਸਥਾ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਅਤੇ ਬਲਾਕ ਪ੍ਰਧਾਨ ਬਹਾਦਰ ਸਿੰਘ ਭੁੱਲਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਸੰਸਥਾ ਦੀ ਇਸਤਰੀ ਵਿੰਗ ਜਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਅਤੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਘੜਿਆਲ ਨੇ ਦੱਸਿਆ ਕਿ ਸੰਸਥਾ ਦੇ ਮੈਨੇਜਿੰਗ ਟਰੱਸਟੀ ਡਾ ਐਸ ਪੀ ਸਿੰਘ ਓਬਰਾਏ ਅਤੇ ਕੌਮੀ ਪ੍ਰਧਾਨ ਸ: ਜੱਸਾ ਸਿੰਘ ਸੰਧੂ ਦੇ ਨਿਰਦੇਸ਼ਾਂ ਤਹਿਤ ਪੂਰੀ ਦੁਨੀਆਂ ਵਿੱਚ ਸੰਸਥਾ ਵੱਲੋਂ ਲੋਕ ਭਲਾਈ ਦੇ ਕਾਰਜ਼ ਸ਼ੁਰੂ ਕੀਤੇ ਹੋਏ ਹਨ। ਉਨ੍ਹਾਂ ਕਿਹਾ ਟਰੱਸਟ ਵੱਲੋਂ ਜਲਦੀ ਹੀ ਜਿਲ੍ਹੇ ਨੂੰ ਚਾਰ ਅਧੁਨਿਕ ਲੈਬੋਰਟੀਆਂ ਮਿਲਣਗੀਆਂ ਅਤੇ ਇਸ ਦੇ ਨਾਲ ਹੀ ਟਰੱਸਟ ਵੱਲੋਂ ਇੱਕ ਮੋਰਚਰੀ ਵੈਨ ਅਤੇ ਐਂਬੂਲੈਂਸ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਹੋਰ ਕਿਹਾ ਲੋਕਾਂ ਦੀ ਜਰੂਰਤ ਨੂੰ ਦੇਖਦੇ ਹੋਏ ਡਾ ਓਬਰਾਏ ਵੱਲੋਂ ਮੱਖੂ ਅਤੇ ਤਲਵੰਡੀ ਭਾਈ ਸ਼ਹਿਰਾਂ ਨੂੰ ਇੱਕ-ਇੱਕ ਡੈਡ ਬੋਡੀ ਫਰੀਜ਼ਰ ਪਹਿਲਾਂ ਹੀ ਦਿੱਤੇ ਗਏ ਹਨ ਤਾਂ ਜੋ ਅੋਖੇ ਵੇਲੇ ਇਹ ਕੰਮ ਆ ਸਕਣ। ਉਨ੍ਹਾਂ ਹੋਰ ਕਿਹਾ ਕਿ ਕਿ ਮੋਜੂਦਾ ਕੋਰੋਨਾ ਸੰਕਟ ਨੂੰ ਦੇਖਦੇ ਹੋਏ ਅਤੇ ਆਕਸੀਜ਼ਨ ਦੀ ਘਾਟ ਦਾ ਸ਼ਿਕਾਰ ਹੋ ਰਹੇ ਲੋਕਾਂ ਦੀ ਚੰਗੀ ਸੇਹਤ ਲਈ ਸੰਸਥਾ ਵੱਲੋਂ ਯੋਗ ਉਪਰਾਲੇ ਵੀ ਕੀਤੇ ਜਾ ਰਹੇ ਹਨ। ਇਸ ਮੌਕੇ ਤੇ ਅਮਰਜੀਤ ਕੌਰ ਛਾਬੜਾ ੍ਰਪ੍ਰਧਾਨ ਇਸਤਰੀ ਵਿੰਗ, ਬਹਾਦਰ ਸਿੰਘ ਭੁੱਲਰ ਬਲਾਕ ਪ੍ਰਧਾਨ, ਗੁਰਪ੍ਰੀਤ ਸਿੰਘ ਘੜਿਆਲ ਮੀਤ ਪ੍ਰਧਾਨ, ਸੰਜੀਵ ਬਜਾਜ, ਨਰਿੰਦਰ ਬੇਰੀ ਕੈਸ਼ੀਅਰ,ਰਣਜੀਤ ਸਿੰਘ ਰਾਏ ਪ੍ਰਧਾਨ ਜੀਰਾ, ਬਲਵੰਤ ਸਿੰਘ ਬਰਾੜ, ਸੁਖਜੀਤ ਸਿੰਘ ਹਰਾਜ, ਲਖਵਿੰਦਰ ਸਿੰਘ ਕਰਮੂਵਾਲਾ ਅਤੇ ਹੋਰ ਪਤਵੰਤੇ ਵੀ ਮੋਜੂਦ ਸਨ।





