17.1 C
Chandigarh

TODAY NOW NEWS

Thursday, March 19, 2026
Homeਤਾਜਾ ਖ਼ਬਰਦਫਤਰੀ ਬਾਬੂਆਂ ਦਾ ਰੋਸ ਸਿਖਰਾਂ ਤੇ, ਪੇਅ ਕਮਿਸ਼ਨ ਦੀ ਰਿਪੋਰਟ ਨੂੰ ਦੱਸਿਆ...

ਦਫਤਰੀ ਬਾਬੂਆਂ ਦਾ ਰੋਸ ਸਿਖਰਾਂ ਤੇ, ਪੇਅ ਕਮਿਸ਼ਨ ਦੀ ਰਿਪੋਰਟ ਨੂੰ ਦੱਸਿਆ ਮੁਲਾਜ਼ਮਾਂ ਨਾਲ ਧੋਖਾ

ਹੜਤਾਲ ਦੌਰਾਨ ਚੌਥੇ ਦਿਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਭਰਵੀਂ ਗੇਟ ਰੈਲੀ।

ਮੋਗਾ (ਹੈਪੀ-ਹਰਪਾਲ) : ਪੰਜਾਬ ਸਟੇਟ ਮਨਿਸਟਰੀਅਲ ਸਟਾਫ ਐਸੋਸ਼ੀਏਸ਼ਨ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਕਨਵੀਨਰ ਕੁਲਦੀਪ ਸਿੰਘ, ਜਨਰਲ ਸਕੱਤਰ ਮੇਵਾ ਸਿੰਘ, ਜ਼ਿਲ੍ਹਾ ਚੇਅਰਮੈਨ ਹਰਮੀਤ ਸਿੰਘ, ਪ੍ਰੈੱਸ ਸਕੱਤਰ ਹਰਜੀਤ ਜੀਰਾ, ਮੀਤ ਪ੍ਰਧਾਨ ਮਨਦੀਪ ਸਿੰਘ, ਗੁਰਮੀਤ ਸਿੰਘ ਰੱਖੜਾ ਅਤੇ ਹੋਰ ਸਾਥੀਆਂ ਦੀ ਅਗਵਾਈ ਵਿੱਚ ਵੱਖ ਵੱਖ ਵਿਭਾਗਾਂ ਦੇ ਸੈਂਕੜੇ ਮਨਿਸਟਰੀਅਲ ਮੁਲਾਜ਼ਮ ਸਾਥੀਆਂ ਦੀ ਭਰਵੀਂ ਹਾਜ਼ਰੀ ਵਿੱਚ ਕਲਮ ਛੋੜ ਹੜਤਾਲ ਦੇ ਚੌਥੇ ਦਿਨ ਰੋਸ ਰੈਲੀ ਕੀਤੀ ਗਈ। ਇਸ ਮੌਕੇ ਬੁਲਾਰਿਆਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਵੱਲੋਂ ਮੁਲਾਜ਼ਮ ਵਰਗ ਨਾਲ ਘੋਰ ਅਨਿਆਂ ਕੀਤਾ ਜਾ ਰਿਹਾ ਹੈ, ਕਿਉਂਕਿ ਜਿਸ ਪੇਅ ਕਮਿਸ਼ਨ ਨੂੰ ਸੂਬੇ ਦੇ ਵਿੱਤ ਮੰਤਰੀ ਵੱਲੋਂ ਮੀਡੀਆ ਰਾਹੀਂ ਪ੍ਰਚਾਰ ਕਰਕੇ ਮੁਲਾਜ਼ਮਾਂ ਨੂੰ ਗੱਫੇ ਦੇਣ ਦੀ ਗੱਲ ਆਖ ਰਹੇ ਹਨ, ਅਸਲ ਵਿੱਚ ਪੇਅ ਕਮਿਸ਼ਨ ਦੀ ਰਿਪੋਰਟ ਨੂੰ ਘੋਖਣ ਤੇ ਪਤਾ ਚਲਦਾ ਹੈ ਕਿ ਮੁਲਾਜ਼ਮਾਂ ਦੇ ਕੁੱਤੇ ਘਟਾ ਦਿੱਤੇ ਗਏ ਹਨ। ਜਿਵੇਂ ਕਿ ਮਕਾਨ ਤੱਤਾ ਅਤੇ ਮੈਡੀਕਲ ਭੱਤਾ ਘਟਾ ਦਿੱਤਾ ਗਿਆ ਹੈ ਅਤੇ ਇਸ ਤੋਂ ਪਹਿਲਾ ਮੁਲਾਜ਼ਮਾਂ ਉੱਤੇ 2400/- ਰੁਪਏ ਸਲਾਨਾ ਜਜ਼ੀਆ ਟੈਕਸ ਥੋਪਿਆ ਹੋਇਆ ਹੈ। ਹੁਣ 2.25 ਦੀ ਰੇਸ਼ੋ ਨਾਲ ਗੁਣਾ ਕਰਕੇ ਮੁਲਾਜ਼ਮਾਂ ਦੀ ਤਨਖਾਹ ਘਟਾਈ ਗਈ ਹੈ ਅਤੇ ਦੂਜੇ ਪਾਸੇ ਮੰਤਰੀਆਂ ਵੱਲੋਂ ਆਪਣੀਆਂ ਤਨਖਾਹਾਂ ਅਤੇ ਕੁੱਤੇ ਚੁੱਪ-ਚੁਪੀਤੇ ਵਧਾ ਲਏ ਜਾਂਦੇ ਹਨ। ਜੇਕਰ ਦੂਜੇ ਪਾਸੇ ਸਰਕਾਰ ਸਿਰਫ ਮਹਿੰਗਾਈ ਭੱਤੇ ਦੀਆਂ ਸਾਰੀਆਂ ਕਿਸ਼ਤਾਂ ਰਿਲੀਜ਼ ਕਰ ਦੇਵੇ ਤਾਂ ਪੇਅ ਕਮਿਸ਼ਨ ਦੀ ਰਿਪੋਰਟ ਨਾਲੋਂ ਕਾਰਮਚਾਰੀਆਂ ਦੀ ਤਨਖਾਹ ਨੂੰ ਜ਼ਿਆਦਾ ਫਾਇਦਾ ਹੋਣਾ ਸੀ। ਇਸ ਲਈ ਸਰਕਾਰ ਨੂੰ ਮੁਲਾਜ਼ਮਾਂ ਨਾਲ ਇਨਸਾਫ ਕਰਦੇ ਹੋਏ ਪੇਅ ਕਮਿਸ਼ਨ ਦੀ ਰਿਪੋਰਟ ਵਿੱਚ ਸਮੂਹ ਵਰਗਾਂ ਨੂੰ ਬਰਾਬਰ ਦਾ ਲਾਭ ਦੇਣਾ ਚਾਹਿਦਾ ਹੈ। ਇਸ ਤੋਂ ਇਲਾਵਾ ਡੀ.ਏ. ਦੀਆਂ ਕਿਸ਼ਤਾਂ ਦਾ ਬਕਾਇਆ ਯੱਕ-ਮੁਸ਼ਤ ਅਦਾਇਗੀ ਕਰਨਾ, 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਲਾਗੂ ਕਰਨਾ, 15 ਜਨਵਰੀ 2015 ਤੋਂ ਬਾਅਦ ਸਿਰਫ ਮੁੱਢਲੀ ਤਨਖਾਹ ਦੇਣ ਦਾ ਨੋਟੀਫਿਕੇਸ਼ਨ ਰੱਦ ਕਰਨਾ, ਮੈਡੀਕਲ ਭੱਤੇ ਵਿੱਚ ਵਾਧਾ ਕਰਨਾ, 2015 ਤੋਂ ਬਾਅਦ ਸਮੂਹ ਮੁਲਾਜ਼ਮਾਂ ਨੂੰ ਏ.ਸੀ.ਪੀ. ਦਾ ਲਾਭ ਦੇਣਾ, ਵਿਭਾਗਾਂ ਵਿੱਚ ਕੱਚੇ (ਆਊਟਸੋਰਸਿੰਗ) ਕਾਮਿਆਂ ਨੂੰ ਪੱਕਾ ਕਰਨਾ, ਸਟੈਨੋਗ੍ਰਾਫਰ ਅਤੇ ਸਟੈਨੋਟਾਈਪਿਸਟ ਕੈਟਾਗਰੀ ਨੂੰ ਪ੍ਰਮੋਸ਼ਨ ਦਾ ਲਾਭ ਦੇਣਾ ਆਦਿ ਮੁੱਖ ਮੰਗਾਂ ਸ਼ਾਮਿਲ ਹਨ। ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਅਤੇ ਜਨਰਲ ਸਕੱਤਰ ਮੇਵਾ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ ਪੇਅ ਕਮਿਸ਼ਨ ਦੀ ਰਿਪੋਰਟ ਸੋਧ ਕੇ ਜਾਰੀ ਕਰਨ ਦੀ ਬੇਨਤੀ ਕੀਤੀ ਗਈ ਅਤੇ ਕਿਹਾ ਗਿਆ ਕਿ ਜੇਕਰ ਸਰਕਾਰ ਨੇ ਅਜਿਹਾ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ। ਇਸਤੋਂ ਇਲਾਵਾ ਇਸ ਰੋਸ ਰੈਲੀ ਵਿੱਚ ਵਿਸ਼ੇਸ ਤੌਰ ਤੇ ਚੰਡੀਗੜ੍ਹ ਤੋਂ ਸ੍ਰੀ ਸੈਮੂਅਲ ਮਸੀਹ ਕੋਆਪ੍ਰੇਟਿਵ ਵਿਭਾਗ ਦੇ ਸੂਬਾ ਪ੍ਰਧਾਨ ਸ਼ਾਮਿਲ ਹੋਏ। ਇਸ ਤੋਂ ਇਲਾਵਾ ਪੰਜਾਬ ਸੁਬਾਰਡੀਨੇਟ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਸ਼੍ਰੀ ਜਗਦੀਸ਼ ਚਿਹਲ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਹੋਰਾਂ ਤੋਂ ਇਲਾਵਾ ਗੁਰਜੰਟ ਸਿੰਘ ਕੋਕਰੀ, ਜਗਰਾਜ ਸਿੰਘ ਪੰਜਾਬ ਰੋਡਵੇਜ਼, ਬਲਦੇਵ ਸਿੰਘ ਭੰਗੂ, ਪਰਮਿੰਦਰ ਸਿੰਘ ਮਾਰਕੀਟ ਕਮੇਟੀ ਮੋਗਾ, ਗੁਰਬਚਨ ਸਿੰਘ ਕੰਗ ਪ੍ਰਧਾਨ, ਰਘਬੀਰ ਸਿੰਘ ਸੁਪਰਡੈਂਟ ਸਿਹਤ ਵਿਭਾਗ, ਪਰਮਜੀਤ ਸਿੰਘ ਸਿੱਖਿਆ ਵਿਭਾਗ, ਨਿਰਮਲ ਸਿੰਘ, ਜਗਸੀਰ ਸਿੰਘ ਸੀਨੀਅਰ ਸਹਾਇਕ ਆਈ.ਟੀ.ਆਈ., ਰਸ਼ਪਾਲ ਸਿੰਘ ਰੋਜ਼ਗਾਰ ਦਫਤਰ, ਰਾਜਦੀਪ ਜੈਦਕਾ, ਸੁਖ ਰਾਮ ਵਾਟਰ ਸਪਲਾਈ ਆਗੂਆਂ ਨੇ ਰੈਲੀ ਵਿੱਚ ਸ਼ਿਰਕਤ ਕਰਨ ਸਮੇਂ ਕਿਹਾ ਕਿ ਇੱਕ-ਇੱਕ ਮੁਲਾਜ਼ਮ ਅਤੇ ਪੈਨਸ਼ਨਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਨਾਲ ਹੋ ਰਹੀਆਂ ਵਧੀਕੀਆਂ ਦਾ ਜਵਾਬ ਦੇਣ ਲਈ ਕਮਰ ਕੱਸ ਚੁੱਕਿਆ ਹੈ। ਇਸ ਲਈ ਸਰਕਾਰ ਇਹਨਾਂ ਸੱਤ ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਰੋਸ ਸਹਿਣ ਲਈ ਤਿਆਰ ਰਹੇ ਅਤੇ ਜੇਕਰ ਇਹਨਾਂ ਮੁਲਾਜ਼ਮਾਂ / ਪੈਨਸ਼ਨਰਾਂ ਦੇ ਪਰਿਵਾਰ ਵੀ ਸ਼ਾਮਿਲ ਕਰ ਲਏ ਜਾਣ ਤਾਂ 55 ਤੋਂ 60 ਲੱਖ ਦੇ ਕਰੀਬ ਵੋਟ ਬਣਦੀ ਹੈ, ਜੋ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰ ਵਿਰੁੱਧ ਭੁਗਤਣ ਲਈ ਮਜ਼ਬੂਰ ਹੋਣਗੇ। ਇਸ ਮੌਕੇ ਸਮੂਹ ਵਿਭਾਗਾਂ ਦੇ ਮੁਲਾਜ਼ਮ ਭਾਰੀ ਗਿਣਤੀ ਵਿੱਚ ਰੈਲੀ ਵਿੱਚ ਮੌਜੂਦ ਸਨ।

Today Now News

RELATED ARTICLES
- Advertisment -

POPULAR POSTS