17.1 C
Chandigarh

TODAY NOW NEWS

Thursday, March 19, 2026
Homeਪੰਜਾਬਗੁਰਦਾਸਪੁਰ / ਬਟਾਲਾ / ਪਠਾਨਕੋਟਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਮੌਕੇ ਤੇ ਲੋਕਾਂ ਨੂੰ ਨਸ਼ੇ ਖਿਲ਼ਾਫ ਜਾਗਰੂਕ...

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਮੌਕੇ ਤੇ ਲੋਕਾਂ ਨੂੰ ਨਸ਼ੇ ਖਿਲ਼ਾਫ ਜਾਗਰੂਕ ਕਰਨ ਲਈ ਪੁਲਿਸ ਵੱਲੋਂ ਮਿੰਨੀ ਮੈਰਾਥਾਨ

ਇਹ ਦੌੜ ਐਸ.ਐਸ.ਪੀ ਦਫ਼ਤਰ ਤੋਂ ਸ਼ੁਰੂ ਹੋਈ : ਦੌੜ ਚ ਐਸਐਸਪੀ, ਐਸਪੀ, ਡੀਐਸਪੀ ਅਤੇ ਇੰਸਪੈਕਟਰਾਂ ਨੇ ਹਿੱਸਾ ਲਿੱਤਾ

ਗੁਰਦਾਸਪੁਰ ਬਟਾਲਾ (ਲੱਕੀ ਬਟਾਲਾ) : ਜਿਲਾ ਗੁਰਦਾਸਪੁਰ ਦੇ ਬਟਾਲਾ ਦੇ ਵਿਚ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਮੱਦੇਨਜ਼ਰ ਮਿਨੀ ਮੈਰਾਥਨ ਦੌੜ ਦਾ ਆਯੋਜਨ ਕੀਤਾ ਗਿਆ। ਇਹ ਦੌੜ ਐਸ.ਐਸ.ਪੀ ਦਫ਼ਤਰ ਤੋਂ ਸ਼ੁਰੂ ਹੋ ਕੇ ਪੁਲਿਸ ਲਾਈਨ ਵਿਖੇ ਖਤਮ ਹੋਈ। ਇਸ ਦੌੜ ਵਿਚ ਐਸਐਸਪੀ, ਐਸਪੀ, ਡੀਐਸਪੀ ਅਤੇ ਇੰਸਪੈਕਟਰਾਂ ਨੇ ਦੌੜ ਲਗਾਈ। ਇਸ ਦੌੜ ਦਾ ਮਕਸਦ ਨੌਜਵਾਨਾਂ ਨੂੰ ਨਸ਼ਾ ਤੋਂ ਦੂਰ ਰੱਖਣਾ ਹੈ।

ਬਟਾਲਾ ਐਸਐਸਪੀ ਰਸ਼ਪਾਲ ਸਿੰਘ ਨੇ ਕਿਹਾ ਕਿ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਮੱਦੇਨਜ਼ਰ ਮਿਨੀ ਮੈਰਾਥਨ ਦੌੜ ਦਾ ਆਯੋਜਨ ਕੀਤਾ ਗਿਆ ਹੈ, ਤਾਂ ਕਿ ਲੋਕਾਂ ਨੂੰ ਨਸ਼ੇ ਦੇ ਬਾਰੇ ਜਾਗਰੂਕ ਕੀਤਾ ਜਾ ਸਕੇ, ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖ ਨੇ ਖੇਡਾਂ ਵੱਲ ਲਗਾਇਆ ਜਾ ਸਕੇ। ਬਟਾਲਾ ਦੇ ਐਸਡੀਐਮ ਬਲਵਿੰਦਰ ਸਿੰਘ ਨੇ ਕਿਹਾ ਕਿ ਨਸ਼ੇ ਨੂੰ ਝੜ ਤੋਂ ਖਤਮ ਕਰਨ ਦੇ ਲਈ ਪੰਜਾਬ ਪੁਲਿਸ ਅਤੇ ਸਿਵਿਲ ਪ੍ਰਸ਼ਾਸਨ ਅਪਣੇ ਤੋਰ ਤੇ ਕੰਮ ਕਰ ਰਹੀ ਹੈ ਅਤੇ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਨਸ਼ੇ ਤੋਂ ਦੂਰ ਰਹਿ ਕੇ ਖੇਡ ਵਲ ਲਗ ਕਿ ਚੰਗਾ ਜੀਵਨ ਵਤੀਤ ਕਰ ਸਕਣ। ਖੁਸ਼ਦੀਪ ਕੌਰ ਡੀਐਸਪੀ ਬਟਾਲਾ ਨੇ ਕਿਹਾ ਕਿ ਨਸ਼ੇ ਤੋਂ ਦੂਰ ਰਹਿਣਾ ਚਾਹੀਦਾ ਹੈ, ਕਿਉਂਕਿ ਇਸ ਦੇ ਨਾਲ ਪੂਰਾ ਪਰਿਵਾਰ ਹੀ ਖਤਮ ਹੋ ਜਾਂਦਾ ਹੈ। ਹਰ ਤਰ੍ਹਾਂ ਦਾ ਨਸ਼ਾ ਸੇਹਤ ਦੇ ਲਈ ਬਹੁਤ ਹਾਨੀਕਾਰਕ ਹੁੰਦਾ ਹੈ, ਅਗਰ ਇਕ ਵਾਰ ਇਸ ਵਿਚ ਕੋਈ ਫਸ ਜਾਵੇ ਤਾਂ ਉਸ ਵਾਸਤੇ ਨਸ਼ੇ ਦੀ ਦਲਦਲ ਵਿਚੋਂ ਨਿਕਲਣਾ ਮੁਸ਼ਕਿਲ ਹੋ ਜਾਂਦਾ ਹੈ, ਉਨ੍ਹਾਂ ਨੇ ਸਬ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਤੋਂ ਦੂਰ ਰਹਿ ਕੇ ਅਪਣਾ ਜੀਵਨ ਵਧਿਆ ਵਤੀਤ ਕਰਨ ਅਤੇ ਨੌਜਵਾਨ ਖੇਡਾਂ ਵੱਲ ਜਾਣ, ਜਿਸ ਕਰਕੇ ਉਹ ਸਬ ਨਸ਼ੇ ਤੋਂ ਦੂਰ ਰਹਿ ਸਕਣ।

Today Now News

RELATED ARTICLES
- Advertisment -

POPULAR POSTS