17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਮਾਨਸਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ13 ਮੁਕੱਦਮੇ ਦਰਜ਼ ਕਰਕੇ 14 ਮੁਲਜਿਮ...

ਮਾਨਸਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ13 ਮੁਕੱਦਮੇ ਦਰਜ਼ ਕਰਕੇ 14 ਮੁਲਜਿਮ ਕੀਤੇ ਗ੍ਰਿਫਤਾਰ

780 ਨਸ਼ੀਲੀਆਂ ਗੋੋਲੀਆਂ, 190 ਲੀਟਰ ਲਾਹਣ, 575 ਬੋਤਲਾਂ ਸ਼ਰਾਬ ਸਮੇਤ ਕਾਰ ਤੇ 4 ਮੋੋਟਰਸਾਈਕਲਾਂ ਦੀ ਬਰਾਮਦਗੀ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਡਾ, ਨਰਿੰਦਰ ਭਾਰਗਵ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਹੇਠ ਲਿਖੇ ਅਨੁਸਾਰ ਬਰਾਮਦਗੀ ਕਰਵਾਈ ਗਈ ਹੈ।
ਐਨ,ਡੀ,ਪੀ,ਐਸ, ਐਕਟ:
ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਨਛੱਤਰ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਤਾਮਕੋੋਟ ਨੂੰ ਕਾਬੂ ਕਰਕੇ ਉਸ ਪਾਸੋੋਂ 680 ਨਸ਼ੀਲੀਆਂ ਗੋੋਲੀਆ ਮਾਰਕਾ ਅਲਪ੍ਰਾਸੇਫ ਬਰਾਮਦ ਹੋੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਸਿਟੀ^1 ਮਾਨਸਾ ਦੀ ਪੁਲਿਸ ਪਾਰਟੀ ਨੇ ਮੈਗਲ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਮਾਨਬੀਬੜੀਆ ਨੂੰ ਕਾਬੂ ਕਰਕੇ 100 ਨਸ਼ੀਲੀਆਂ ਗੋੋਲੀਆ ਮਾਰਕਾ ਕਲੋੋਵੀਡੋੋਲ ਬਰਾਮਦ ਹੋੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ^1 ਮਾਨਸਾ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਆਬਕਾਰੀ ਐਕਟ:
ਆਬਕਾਰੀ ਤਹਿਤ ਵੱਡੀ ਕਾਰਵਾਈ ਕਰਦੇ ਹੋੋਏ ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਰਣਜੀਤ ਸਿੰਘ ਪੁੱਤਰ ਜਗਤਾਰ ਸਿੰਘ, ਸੰਦੀਪ ਸਿੰਘ ਪੁੱਤਰ ਜਗਤਾਰ ਸਿੰਘ ਅਤੇ ਪ੍ਰਕਾਸ਼ ਪੁੱਤਰ ਕੁਲਵੰਤ ਵਾਸੀਅਨ ਸਿਕੰਦਰਪੁਰਾ (ਸਿਰਸਾ) ਵਿਰੁੱਧ ਥਾਣਾ ਸਰਦੂਲਗੜ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ। ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆ ਨਾਕਾਬੰਦੀ ਕਰਕੇ ਦੋ ਮੁਲਜਿਮਾਂ ਰਣਜੀਤ ਸਿੰਘ ਅਤੇ ਪ੍ਰਕਾਸ਼ ਨੂੰ ਸਮੇਤ ਮੋੋਟਰਸਾਈਕਲਾਂ ਦੇ ਕਾਬੂ ਕੀਤਾ ਅਤੇ ਤੀਸਰਾ ਮੁਲਜਿਮ ਸੰਦੀਪ ਸਿੰਘ ਮੋੋਟਰਸਾਈਕਲ ਸੁੱਟ ਕੇ ਮੌੌਕਾ ਤੋੋਂ ਭੱਜ ਗਿਆ, ਜਿਸਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ, ਜਿਹਨਾਂ ਪਾਸੋੋਂ 250 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋੋਣ ਤੇ ਮਾਲ ਮੁਕੱਦਮਾ ਅਤੇ ਤਿੰਨੇ ਮੋੋਟਰਸਾਈਕਲਾਂ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਇਸੇ ਤਰਾ ਥਾਣਾ ਬੋੋਹਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ 3 ਨਾਮਲੂਮ ਮੁਲਜਿਮਾਂ ਵਿਰੁੱਧ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ। ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆ ਮੌੌਕਾ ਪਰ ਰੇਡ ਕਰਕੇ ਇੱਕ ਕਾਰ ਜੈਨ ਅਸਟੀਲੋੋ ਨੰ:ਐਚHਆਰH26ਏਐਲ^4312 ਅਤੇ ਇੱਕ ਮੋੋਟਰਸਾਈਕਲ ਹੀਰੋ ਸਪਲੈਂਡਰ ਪਲੱਸ ਨੂੰ ਕਬਜਾ ਪੁਲਿਸ ਵਿੱਚ ਲੈ ਕੇ ਕਾਰ ਵਿੱਚੋੋ 240 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਹੋੋਣ ਤੇ ਬਰਾਮਦ ਮਾਲ ਅਤੇ ਵਹੀਕਲਾਂ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ, ਨਾਮਲੂਮ ਮੁਲਜਿਮਾਂ ਨੂੰ ਟਰੇਸ ਕਰਕੇ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਗੁਰਦੀਪ ਸਿੰਘ ਜੱਗੀ ਪੁੱਤਰ ਇੰਦਰ ਸਿੰਘ ਵਾਸੀ ਮੱਲ ਸਿੰਘ ਵਾਲਾ ਅਤੇ ਹਰਭਜਨ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀਅਨ ਮੱਲ ਸਿੰਘ ਵਾਲਾ ਨੂੰ ਮੋੋਟਰਸਾਈਕਲ ਹੀਰੋੋ ਐਚ,ਐਫ, ਡੀਲਕਸ ਨੰ: ਪੀਬੀ,13ਏਡੀ^7923 ਸਮੇਤ ਕਾਬੂ ਕਰਕੇ 36 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਕੀਤੀ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਕੁਲਦੀਪ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਉਡਤ ਭਗਤ ਰਾਮ ਨੂੰ ਕਾਬੂ ਕਰਕੇ 20 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਜਸਵਿੰਦਰ ਸਿੰਘ ਜੱਸੂ ਪੁੱਤਰ ਮੁਖਤਿਆਰ ਸਿੰਘ ਵਾਸੀ ਚੁਹਾਨਕੇ ਖੁਰਦ (ਬਰਨਾਲਾ) ਨੂੰ ਕਾਬੂ ਕਰਕੇ 17 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਮਾਲਟਾ (ਹਰਿਆਣਾ) ਬਰਾਮਦ ਕੀਤੀ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਅਮਰੀਕ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਮਹਿਮੜਾ (ਹਰਿਆਣਾ) ਨੂੰ ਕਾਬੂ ਕਰਕੇ 12 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ।
ਇਸੇ ਤਰਾ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਕਪੂਰ ਸਿੰਘ ਪੁੱਤਰ ਬਚਨ ਸਿੰਘ ਵਾਸੀ ਭਾਵਾ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਸਤਪਾਲ ਸਿੰਘ ਉਰਫ ਸੱਤੂ ਪੁੱਤਰ ਬਖਤੌੌਰ ਸਿੰਘ ਵਾਸੀ ਉਡਤ ਭਗਤ ਰਾਮ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਲੱਭੂ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਹਸਨਪੁਰ ਨੂੰ ਕਾਬੂ ਕਰਕੇ 40 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੇਜਰ ਸਿੰਘ ਪੁੱਤਰ ਲਾਲ ਸਿੰਘ ਵਾਸੀ ਕੋੋਟ ਲੱਲੂ ਨੂੰ ਕਾਬੂ ਕਰਕੇ 30 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਸੁਰਜੀਤ ਸਿੰਘ ਪੁੱਤਰ ਕਪੂਰ ਸਿੰਘ ਵਾਸੀ ਲਾਲਿਆਵਾਲੀ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 20 ਲੀਟਰ ਲਾਹਣ ਬਰਾਮਦ ਕੀਤੀ।
ਐਸ,ਐਸ,ਪੀ, ਮਾਨਸਾ ਡਾ, ਨਰਿੰਦਰ ਭਾਰਗਵ, ਆਈ,ਪੀ,ਐਸ, ਵੱਲੋੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Today Now News

RELATED ARTICLES
- Advertisment -

POPULAR POSTS