ਮੁਕੱਦਮੇ ਦਰਜ ਕਰਕੇ ਪੁਲਿਸ ਵੱਲੋਂ ਪੁੱਛਗਿੱਛ ਜਾਰੀ

ਮੋਗਾ (ਹੈਪੀ-ਹਰਪਾਲ) : ਮੋਗਾ ਪੁਲਿਸ ਦੁਆਰਾ ਨਸ਼ਿਆ ਖਿਲਾਫ ਚਲਾਈ ਮੁਹਿੰਮ ਤਹਿਤ ਦੋ ਵੱਖ ਥਾਂਵਾ ਤੋਂ ਚਾਰ ਨਸ਼ਾ ਤਸਕਰ ਅਤੇ ਛੇ ਕਿੱਲੋ ਅਫੀਮ ਬਰਾਮਦ ਕੀਤੀ ਗਈ ਹੈ, ਪਹਿਲੇ ਮਾਮਲੇ ਵਿੱਚ ਦੋ ਨਸ਼ਾ ਤਸਕਰਾਂ ਨੂੰ 5 ਕਿੱਲੋ ਅਫੀਮ (5 KG OPIUM) ਸਮੇਤ ਗਿ੍ਰਫਤਾਰ ਕੀਤਾ ਤੇ ਦੂਜੇ ਮਾਮਲੇ ਵਿੱਚ ਦੋ ਨਸ਼ਾ ਤਸਕਰਾਂ ਨੂੰ 1 ਕਿੱਲੋ ਅਫੀਮ (1 KG OPIUM) ਸਮੇਤ ਗਿ੍ਰਫਤਾਰ ਕੀਤਾ ਹੈ। ਨਸ਼ਾ ਤਸਕਰਾਂ ਖਿਲਾਫ ਮੁਕੱਦਮਾ ਦਰਜ ਕਰਕੇ ਪੁੱਛਗਿਛ ਕੀਤੀ ਜਾ ਰਹੀ ਹੈ, ਪੁਲਿਸ ਮੁਤਾਬਿਕ ਤਸਕਰਾਂ ਤੋਂ ਮਿਲੀ ਜਾਣਕਾਰੀ ਦੇ ਅਧਾਰ ਤੇ ਹੋਰ ਵੀ ਬਰਾਮਦਗੀ ਹੋਣ ਦੀ ਸੰਭਾਵਨਾ ਹੈ





